11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਖੱਡਿਆਂ ’ਚ ਤਬਦੀਲ ਵਾਰਡ-15 ਦੀਆਂ ਸੜਕਾਂ ਹਾਦਸਿਆਂ ਨੂੰ ਦੇ ਰਹੀਆਂ ਸੱਦਾ

ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)- ਨੰਗਲ ਦੇ ਵਾਰਡ ਨੰਬਰ 15, ਮੌਜੋਵਾਲ ਦੀਆਂ ਖਸਤਾ ਹਾਲਤ ਸੜਕਾਂ ਅਤੇ ਸੀਵਰੇਜ ਦੇ ਟੁੱਟੇ ਮੇਨਹੋਲਾਂ ਦੇ ਢੱਕਣਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਕਰ ਦਿੱਤਾ ਹੈ। ਸੜਕਾਂ ਵਿਚਕਾਰ ਪਏ ਡੂੰਘੇ ਖੱਡੇ ਅਤੇ ਟੁੱਟੇ ਢੱਕਣ ਕਿਸੇ ਵੱਡੇ ਹਾਦਸੇ ਦੀ ਉਡੀਕ ਕਰਦੇ ਨਜ਼ਰ ਆ ਰਹੇ ਹਨ।

Ad Position 21
No active advertisement
ਅਜੀਤ ਡੈਸਕ 12-08-2026
ਨੰਗਲ, 11 ਅਗਸਤ (ਪ੍ਰੀਤਮ ਸਿੰਘ ਬਰਾਰੀ)- ਨੰਗਲ ਦੇ ਵਾਰਡ ਨੰਬਰ 15, ਮੌਜੋਵਾਲ ਦੀਆਂ ਖਸਤਾ ਹਾਲਤ ਸੜਕਾਂ ਅਤੇ ਸੀਵਰੇਜ ਦੇ ਟੁੱਟੇ ਮੇਨਹੋਲਾਂ ਦੇ ਢੱਕਣਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਕਰ ਦਿੱਤਾ ਹੈ। ਸੜਕਾਂ ਵਿਚਕਾਰ ਪਏ ਡੂੰਘੇ ਖੱਡੇ ਅਤੇ ਟੁੱਟੇ ਢੱਕਣ ਕਿਸੇ ਵੱਡੇ ਹਾਦਸੇ ਦੀ ਉਡੀਕ ਕਰਦੇ ਨਜ਼ਰ ਆ ਰਹੇ ਹਨ। ਲੋਕਾਂ ਦੀ ਇਸ ਗੰਭੀਰ ਸਮੱਸਿਆ ਨੂੰ ਲੈ ਕੇ ਵਾਰਡ ਨੰਬਰ 15 ਤੋਂ ਭਾਜਪਾ ਦੇ ਕੌਂਸਲਰ ਡਾ. ਰਾਜਿੰਦਰ ਕੁਮਾਰ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੰਗ ਪੱਤਰ ਰਾਹੀਂ ਕੌਂਸਲਰ ਨੇ ਦੱਸਿਆ ਕਿ ਵਾਰਡ ਦੀਆਂ ਵੱਖ-ਵੱਖ ਸੜਕਾਂ ‘ਤੇ ਕਾਫੀ ਸਮੇਂ ਤੋਂ ਖੱਡੇ ਪਏ ਹੋਏ ਹਨ। ਇਸ ਤੋਂ ਇਲਾਵਾ ਸੀਵਰੇਜ ਦੇ ਕਈ ਮੇਨਹੋਲਾਂ ਦੇ ਢੱਕਣ ਟੁੱਟੇ ਜਾਂ ਪਏ ਹੋਏ ਹਨ, ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ। ਖ਼ਾਸ ਕਰਕੇ ਰਾਤ ਸਮੇਂ ਇਹ ਖੱਡੇ ਅਤੇ ਖੁੱਲ੍ਹੇ ਮੇਨਹੋਲ ਹੋਰ ਵੀ ਖ਼ਤਰਨਾਕ ਸਾਬਤ ਹੋ ਸਕਦੇ ਹਨ। ਡਾ. ਰਾਜਿੰਦਰ ਕੁਮਾਰ ਨੇ ਕਾਰਜ ਸਾਧਕ ਅਫ਼ਸਰ ਤੋਂ ਮੰਗ ਕੀਤੀ ਕਿ ਸੜਕਾਂ ਵਿਚਕਾਰ ਪਏ ਖੱਡਿਆਂ ਨੂੰ ਤੁਰੰਤ ਭਰਵਾਉਣ ਦੇ ਨਾਲ-ਨਾਲ ਸੀਵਰੇਜ ਦੇ ਟੁੱਟੇ ਮੇਨਹੋਲਾਂ ਦੇ ਢੱਕਣ ਵੀ ਜਲਦ ਤਬਦੀਲ ਕਰਵਾਏ ਜਾਣ , ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਸੀਵਰੇਜ ਨਾਲ ਸਬੰਧਿਤ ਮਸਲੇ ਸਿੱਧੇ ਤੌਰ ‘ਤੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਹੋਏ ਹਨ, ਇਸ ਲਈ ਇਨ੍ਹਾਂ ਦੇ ਹੱਲ ਵਿਚ ਦੇਰੀ ਨਹੀਂ ਹੋਣੀ ਚਾਹੀਦੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਦੇ ਪਤੀ ਸਮੇਤ 5 ਵਿਰੁੱਧ ਕੁੱਟਮਾਰ ਕਰਨ ਤੇ ਜਬਰੀ ਪੈਸੇ ਵਸੂਲਣ ਦੇ ਦੋਸ਼ ਹੇਠ ਮਾਮਲਾ ਦਰਜ ਅਗਲੀ ਖ਼ਬਰ ਬੁੱਧਵਾਰ, 12 ਅਗਸਤ, 2026 ਜਥੇਦਾਰ ਮੋਹਣ ਸਿੰਘ ਡੂਮੇਵਾਲ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਖ਼ੁਸ਼ੀ ਦੀ ਲਹਿਰ
Ad Position 24