11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿੰਡ ਕੁੰਭੜਾ ਦੇ ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 12-08-2026
ਐੱਸ. ਏ. ਐੱਸ. ਨਗਰ, 11 ਅਗਸਤ (ਕਪਿਲ ਵਧਵਾ)- ਪਿੰਡ ਕੁੰਭੜਾ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਓਂਕਾਰ ਸਿੰਘ ਵਜੋਂ ਹੋਈ ਹੈ। ਥਾਣਾ ਫੇਜ਼-8 ਦੇ ਐੱਸ. ਐੱਚ. ਓ. ਗੁਰਮੇਹਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈਣ ਉਪਰੰਤ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਸੀ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਅਤੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਮੁਤਾਬਿਕ ਓਂਕਾਰ ਸਿੰਘ ਦਾ ਕੁਝ ਸਮਾਂ ਪਹਿਲਾਂ ਐਕਸੀਡੈਂਟ ਹੋ ਗਿਆ ਸੀ, ਜਿਸ ਤੋਂ ਬਾਅਦ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਬੀਤੇ ਦਿਨੀਂ ਉਹ ਆਪਣੇ ਦੋਸਤਾਂ ਸਮੇਤ ਪਾਰਟੀ ਕਰਨ ਲਈ ਗਿਆ ਸੀ ਅਤੇ ਰਾਤ ਨੂੰ ਘਰ ਪਰਤ ਕੇ ਸਿੱਧਾ ਆਪਣੇ ਕਮਰੇ ਵਿਚ ਚਲਾ ਗਿਆ। ਅਗਲੇ ਦਿਨ ਸ਼ਾਮ ਦੇ ਕਰੀਬ 4 ਵਜੇ ਤੱਕ ਜਦੋਂ ਉਹ ਹੇਠ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉੱਪਰ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਐੱਸ. ਐੱਚ. ਓ. ਨੇ ਦੱਸਿਆ ਕਿ ਮ੍ਰਿਤਕ ਦੇ ਕਮਰੇ ਵਿਚੋਂ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਪਰਿਵਾਰ ਵਲੋਂ ਵੀ ਕਿਸੇ ‘ਤੇ ਸ਼ੱਕ ਜ਼ਾਹਿਰ ਕੀਤਾ ਗਿਆ ਹੈ। ਇਸ ਤਰ੍ਹਾਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਵਲੋਂ ਧਾਰਾ 174 ਤਹਿਤ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਉਪਰੰਤ ਜੇਕਰ ਕੋਈ ਤੱਥ ਸਾਹਮਣੇ ਆਉਂਦੇ ਹਨ ਤਾਂ ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਚਤਾਮਲੀ ਵਿਖੇ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ 24 ਤੋਂ ਅਗਲੀ ਖ਼ਬਰ ਸਾਬਕਾ ਕੌਂਸਲਰ ਦੇ ਪਤੀ ਸਮੇਤ 5 ਵਿਰੁੱਧ ਕੁੱਟਮਾਰ ਕਰਨ ਤੇ ਜਬਰੀ ਪੈਸੇ ਵਸੂਲਣ ਦੇ ਦੋਸ਼ ਹੇਠ ਮਾਮਲਾ ਦਰਜ
Ad Position 24