11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਚਤਾਮਲੀ ਵਿਖੇ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ 24 ਤੋਂ

ਐੱਸ. ਏ.

Ad Position 21
No active advertisement
ਅਜੀਤ ਡੈਸਕ 12-08-2026
ਐੱਸ. ਏ. ਐੱਸ. ਨਗਰ, 11 ਅਗਸਤ (ਪ੍ਰੋ. ਅਵਤਾਰ ਸਿੰਘ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਚਤਾਮਲੀ ਵਿਖੇ 24 ਅਗਸਤ ਤੋਂ ਦੋ ਹਫ਼ਤਿਆਂ ਦੇ ਡੇਅਰੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਵੰਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ‘ਚ ਜ਼ਿਲ੍ਹਾ ਮੁਹਾਲੀ ਨਾਲ ਸੰਬੰਧਿਤ 18 ਤੋਂ 55 ਸਾਲ ਦੀ ਉਮਰ ਦੇ ਸਿਖਿਆਰਥੀਆਂ ਨੂੰ ਡੇਅਰੀ ਕਿੱਤੇ ਨਾਲ ਸੰਬੰਧਿਤ ਸਿਖਲਾਈ ਦਿੱਤੀ ਜਾਵੇਗਾ। ਉਨ੍ਹਾਂ ਦੱਸਿਆ ਕਿ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ‘ਚ ਭਾਗ ਲੈਣ ਦੇ ਚਾਹਵਾਨ ਸਿਖਿਆਰਥੀ ਹੋਰ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੁਹਾਲੀ ਵਿਖੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਫ਼ੌਜ ਮੁਖੀ ਜਨਰਲ ਧੀਰਜ ਸੇਠ ਵਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ ਅਗਲੀ ਖ਼ਬਰ ਪਿੰਡ ਕੁੰਭੜਾ ਦੇ ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ
Ad Position 24