ਤੀਆਂ ਦਾ ਤਿਉਹਾਰ ਮਨਾਇਆ
ਡੇਰਾਬਸੀ, 11 ਅਗਸਤ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪਿੰਡ ਅਮਲਾਲਾ ਵਿਖੇ ਸਾਉਣ ਮਹੀਨੇ ਦੀਆਂ ਤੀਆਂ ਦਾ ਤਿਉਹਾਰ ਇਸ ਵਾਰ ‘ਗ੍ਰੀਨ ਤੀਆਂ’ ਦੇ ਰੂਪ ’ਚ ਹਰਿਆਲੀ, ਵਾਤਾਵਰਨ ਦੀ ਸੰਭਾਲ ਤੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਕਰਕੇ ਉਤਸ਼ਾਹ ਨਾਲ ਮਨਾਇਆ ਗਿਆ। ਪਿੰਡ ਦੇ ਸਾਬਕਾ ਸਰਪੰਚ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ’ਚ ਪਿੰਡ ਦੀਆਂ ਔਰਤਾਂ, ਕੁੜੀਆਂ ਅਤੇ ਨਵ-ਵਿਆਹੀਆਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ।
ਡੇਰਾਬਸੀ, 11 ਅਗਸਤ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪਿੰਡ ਅਮਲਾਲਾ ਵਿਖੇ ਸਾਉਣ ਮਹੀਨੇ ਦੀਆਂ ਤੀਆਂ ਦਾ ਤਿਉਹਾਰ ਇਸ ਵਾਰ ‘ਗ੍ਰੀਨ ਤੀਆਂ’ ਦੇ ਰੂਪ ’ਚ ਹਰਿਆਲੀ, ਵਾਤਾਵਰਨ ਦੀ ਸੰਭਾਲ ਤੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਕਰਕੇ ਉਤਸ਼ਾਹ ਨਾਲ ਮਨਾਇਆ ਗਿਆ। ਪਿੰਡ ਦੇ ਸਾਬਕਾ ਸਰਪੰਚ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ’ਚ ਪਿੰਡ ਦੀਆਂ ਔਰਤਾਂ, ਕੁੜੀਆਂ ਅਤੇ ਨਵ-ਵਿਆਹੀਆਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਕੁੜੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਗਿੱਧਾ ਪਾਇਆ ਤੇ ਪੰਜਾਬੀ ਲੋਕ-ਗੀਤਾਂ ’ਤੇ ਖੂਬ ਰੌਣਕਾਂ ਲਗਾਈਆਂ। ਇਸ ਤੀਆਂ ਦੇ ਰਵਾਇਤੀ ਰੰਗ ’ਚ ਰੰਗੇ ਇਸ ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਦਾ ਸੁਨੇਹਾ ਵੀ ਦਿੱਤਾ ਗਿਆ। ਇਸ ਦੌਰਾਨ ਗ੍ਰੀਨ ਤੀਆਂ ਤਹਿਤ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਕਰੀਬ ਇਕ ਦਰਜਨ ਬੂਟੇ ਵੀ ਲਗਾਏ ਗਏ। ਇਸ ਮੌਕੇ ਬਲਿਹਾਰ ਬੱਲੀ ਵਲੋਂ ਪਿੰਡ ਦੀਆਂ ਕੁੜੀਆਂ ਨੂੰ ਸ਼ਗਨ ਵੀ ਭੇਟ ਕੀਤਾ ਗਿਆ। ਇਸ ਸਮਾਗਮ ਦੌਰਾਨ ਔਰਤਾਂ ਅਤੇ ਕੁੜੀਆਂ ਨੇ ਖੁਸ਼ੀ ਦੇ ਗੀਤ ਗਾ ਕੇ ਅਤੇ ਗਿੱਧਾ ਪਾ ਕੇ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਨੰਬਰਦਾਰ ਧਰਮ ਸਿੰਘ, ਹਰਦੀਪ ਸਿੰਘ ਪੰਚ, ਗੁਰਜੋਤ ਸਿੰਘ, ਸਿਕੰਦਰ ਸਿੰਘ, ਪਿੰਕੀ ਸਾਬਕਾ ਪੰਚ, ਜਸਬਿੰਦਰ ਕੌਰ ਅਤੇ ਸਲੀਮ ਖਾਨ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।