ਸੁਤੰਤਰਤਾ ਦਿਵਸ ਸਮਾਰੋਹ ਲਈ ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਲਈ ਅਭਿਆਸ ਕਰਵਾਇਆ
ਸ੍ਰੀ ਅਨੰਦਪੁਰ ਸਾਹਿਬ, 12 ਅਗਸਤ (ਜੇ ਐਸ ਨਿੱਕੂਵਾਲ)- ਆਜ਼ਾਦੀ ਦਿਹਾੜੇ ਦਾ ਸਮਾਰੋਹ ਇਸ ਵਾਰ ਵੀ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਸਮਾਰੋਹ ਦੇ ਸੁਚੱਜੇ ਪ੍ਰਬੰਧਾਂ ਲਈ ਵੱਖ-ਵੱਖ ਤਿਆਰੀਆਂ ਜ਼ੋਰਾਂ ‘ਤੇ ਹਨ।
ਸ
ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਤੰਤਰਤਾ ਦਿਵਸ ਨੂੰ ਲੈ ਕੇ ਕਰਵਾਏ ਗਏ ਅਭਿਆਸ ਦੀ ਤਸਵੀਰ
ਸ੍ਰੀ ਚਮਕੌਰ ਸਾਹਿਬ ਦੇ ਬੈਂਕ ਮਾਰਗ ‘ਤੇ ਲੱਗੇ ਜਾਮ ਕਾਰਨ ਫਸੀ ਸਕੂਲ ਬੱਸ। ਤਸਵੀਰ: ਜਗਮੋਹਣ ਸਿੰਘ ਨਾਰੰਗ
13-08-2026
ਸ੍ਰੀ ਅਨੰਦਪੁਰ ਸਾਹਿਬ, 12 ਅਗਸਤ (ਜੇ ਐਸ ਨਿੱਕੂਵਾਲ)- ਆਜ਼ਾਦੀ ਦਿਹਾੜੇ ਦਾ ਸਮਾਰੋਹ ਇਸ ਵਾਰ ਵੀ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਸਮਾਰੋਹ ਦੇ ਸੁਚੱਜੇ ਪ੍ਰਬੰਧਾਂ ਲਈ ਵੱਖ-ਵੱਖ ਤਿਆਰੀਆਂ ਜ਼ੋਰਾਂ ‘ਤੇ ਹਨ। ਸਮਾਰੋਹ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਚਰਨ ਗੰਗਾ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਸਬੰਧੀ ਪਰੇਡ, ਪੀ.ਟੀ. ਸ਼ੋਅ ਅਤੇ ਸਭਿਆਚਾਰਕ ਸਮਾਗਮ ਦੀ ਦੂਜੀ ਰਿਹਰਸਲ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਅਭਿਆਸ ਦੌਰਾਨ ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਭਿਆਚਾਰਕ ਪੇਸ਼ਕਾਰੀਆਂ ਲਈ ਗਠਿਤ ਕਮੇਟੀ ਦੇ ਮੈਂਬਰਾਂ ਵਲੋਂ ਰਿਹਰਸਲ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਤੇ ਲੋੜੀਂਦੇ ਸੁਝਾਅ ਦਿੱਤੇ ਗਏ। ਕਮੇਟੀ ਮੈਂਬਰਾਂ ਨੇ ਕਿਹਾ ਕਿ ਸੁਤੰਤਰਤਾ ਦਿਵਸ ਸਾਨੂੰ ਆਪਣੀ ਅਮੀਰ ਵਿਰਾਸਤ, ਸਭਿਆਚਾਰ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸੂਰਬੀਰਾਂ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਜ਼ਾਦੀ ਦੇ ਸੰਘਰਸ਼ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਵੀ ਸਾਡੀ ਜ਼ਿੰਮੇਵਾਰੀ ਹੈ। ਇਸ ਮੌਕੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ, ਪ੍ਰਿੰਸੀਪਲ ਨੀਰਜ ਵਰਮਾ, ਰਣਜੀਤ ਸਿੰਘ, ਅਜੇ ਬੈਂਸ, ਸੀਮਾ ਜੱਸਲ, ਰਾਜ ਘਈ, ਬਰਜਿੰਦਰ ਸਿੰਘ, ਗੁਰਦੀਪ ਕੌਰ, ਸਤੀਸ਼ ਕੁਮਾਰ, ਇਕਬਾਲ ਸਿੰਘ ਤੇ ਹੋਰ ਹਾਜ਼ਰ ਸਨ।