ਬੈਂਕ ਮਾਰਗ ’ਤੇ ਟਰੈਫ਼ਿਕ ਸਮੱਸਿਆ ਗੰਭੀਰ, ਦੋ ਪਹੀਆ ਵਾਹਨਾਂ ਨੂੰ ਵੀ ਲੰਘਣਾ ਔਖਾ
ਟਰੱਸਟ ਸ੍ਰੀ ਦਸਮੇਸ਼ ਅਕੈਡਮੀ ਲਈ ਨਵੇਂ ਪ੍ਰਿੰਸੀਪਲ ਦੀ ਨਿਯੁਕਤੀ ਤੁਰੰਤ ਕਰੇ
ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਿਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦਾ ਸੰਗਤੀ ਰੂਪ ਵਿਚ ਜਾਪ ਕਰਨ ਉਪਰੰਤ ਅਰਦਾਸ ਅਤੇ ਕੀਰਤਨ ਦੁਆਰਾ ਗੁਰਬਾਣੀ ਦਾ ਓਟ ਆਸਰਾ ਲੈਂਦੇ ਹੋਏ ਨਵੇਂ ਵਿੱਦਿਅਕ ਸੈਸ਼ਨ 2 026-27 ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਕੀਰਤਨੀਏ ਭਾਈ ਪ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਤੰਤੀ ਸਾਜਾਂ ਨਾਲ ਰਸ ਭਿੰਨਾ ਕੀਰਤਨ ਕੀਤਾ ਗਿਆ।
ਖ਼
ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਨਾਲ ਹੋਈ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ
13-08-2026
ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਿਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦਾ ਸੰਗਤੀ ਰੂਪ ਵਿਚ ਜਾਪ ਕਰਨ ਉਪਰੰਤ ਅਰਦਾਸ ਅਤੇ ਕੀਰਤਨ ਦੁਆਰਾ ਗੁਰਬਾਣੀ ਦਾ ਓਟ ਆਸਰਾ ਲੈਂਦੇ ਹੋਏ ਨਵੇਂ ਵਿੱਦਿਅਕ ਸੈਸ਼ਨ 2 026-27 ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਕੀਰਤਨੀਏ ਭਾਈ ਪ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਤੰਤੀ ਸਾਜਾਂ ਨਾਲ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰਬਾਣੀ, ਗੁਰ ਇਤਿਹਾਸ, ਗੁਰ ਸਿਧਾਂਤ ਤੇ ਗੁਰਮਤਿ ਦੀ ਸੋਝੀ ਵਿਚ ਜੀਵਨ ਬਿਤਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨਵੇਂ ਵਿੱਦਿਅਕ ਵਰ੍ਹੇ ਵਿਚ ਵਿਦਿਆਰਥੀਆਂ ਨੂੰ ਨਵੇਂ ਟੀਚੇ, ਨਵੇਂ ਸੰਕਲਪ ਅਪਣਾਉਣ ਲਈ ਮਿਹਨਤ ਤੇ ਲਗਨ ਦਾ ਪੱਲਾ ਫੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਅਕਾਦਮਿਕ ਖੇਤਰ ਦੇ ਨਾਲ-ਨਾਲ ਤੰਤੀ ਸਾਜਾਂ ਆਧਾਰਿਤ ਕੀਰਤਨ, ਗਤਕਾ, ਗੁਰਬਾਣੀ ਸੰਥਿਆ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਂਦਾ ਹੈ। ਚਾਹਵਾਨ ਵਿਦਿਆਰਥੀ ਮੁਫ਼ਤ ਵਿਚ ਮਿਲਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਗੁਰਮੁਖ ਸਿੰਘ ਢੋਲੇਵਾਲ ਮੈਨੇਜਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗਿਆਨੀ ਜਸਵੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਕੁਲਦੀਪ ਸਿੰਘ ਕੰਗ ਰਿਵਰਲੈਂਡ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ। ਅੰਤ ਵਿਚ ਕਾਲਜ ਵਿਦਿਆਰਥੀਆਂ ਵਲੋਂ ਗਤਕੇ ਦੀ ਪ੍ਰਦਰਸ਼ਨੀ ਕੀਤੀ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਤੇ ਪਤਵੰਤੇ ਹਾਜ਼ਰ ਸਨ।