ਦਲਿਤਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਮੁੱਦਾ
ਵਿਧਾਨ ਸਭਾ ’ਚ ਉਠਾਉਣਾ ਸ਼ਲਾਘਾਯੋਗ-ਗੋਲਡੀ ਪੁਰਖਾਲੀ
ਪੁਰਖਾਲੀ, 12 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)-ਪੰਚਾਇਤ ਮੰਤਰੀ ਵਲੋਂ ਪੰਜਾਬ ਵਿਧਾਨ ਸਭਾ ਵਿਚ ਦਲਿਤ ਤੇ ਗ਼ਰੀਬ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੇ ਮੁੱਦੇ ਨੂੰ ਉਠਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਹ ਪ੍ਰਗਟਾਵਾ ਦਲਿਤ ਵਿਕਾਸ ਵੈੱਲਫੇਅਰ ਬੋਰਡ ਰੋਪੜ ਦੇ ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਨੇ ਕਰਦਿਆਂ ਕਿਹਾ ਕਿ ਪਿੰਡਾਂ ਦੇ ਗ਼ਰੀਬ ਤੇ ਲੋੜਵੰਦ ਲੋਕ ਲੰਮੇ ਸਮੇਂ ਤੋਂ ਆਪਣੇ ਹੱਕ ਦੇ ਪਲਾਟਾਂ ਦੀ ਉਡੀਕ ਕਰ ਰਹੇ ਹਨ।
ਭ
ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਾ. ਹਰਿੰਦਰ ਸਿੰਘ ਲੋਕਾਂ ਨੂੰ ਅੰਗਦਾਨ ਸਬੰਧੀ ਜਾਗਰੂਕ ਕਰਦੇ ਹੋਏ ।
13-08-2026
ਪੁਰਖਾਲੀ, 12 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)-ਪੰਚਾਇਤ ਮੰਤਰੀ ਵਲੋਂ ਪੰਜਾਬ ਵਿਧਾਨ ਸਭਾ ਵਿਚ ਦਲਿਤ ਤੇ ਗ਼ਰੀਬ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੇ ਮੁੱਦੇ ਨੂੰ ਉਠਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਹ ਪ੍ਰਗਟਾਵਾ ਦਲਿਤ ਵਿਕਾਸ ਵੈੱਲਫੇਅਰ ਬੋਰਡ ਰੋਪੜ ਦੇ ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਨੇ ਕਰਦਿਆਂ ਕਿਹਾ ਕਿ ਪਿੰਡਾਂ ਦੇ ਗ਼ਰੀਬ ਤੇ ਲੋੜਵੰਦ ਲੋਕ ਲੰਮੇ ਸਮੇਂ ਤੋਂ ਆਪਣੇ ਹੱਕ ਦੇ ਪਲਾਟਾਂ ਦੀ ਉਡੀਕ ਕਰ ਰਹੇ ਹਨ। ਗੋਲਡੀ ਪੁਰਖਾਲੀ ਨੇ ਕਿਹਾ ਕਿ ਪੰਚਾਇਤ ਮੰਤਰੀ ਵਲੋਂ ਵਿਧਾਨ ਸਭਾ ਵਿਚ ਦੱਸਿਆ ਗਿਆ ਹੈ ਕਿ ਪੱਤਰ ਨੰਬਰ 1721 ਅਤੇ 3887/2021 ਰਾਹੀਂ ਪੰਜ-ਪੰਜ ਮਰਲੇ ਦੇ ਪਲਾਟ ਦੇਣ ਸਬੰਧੀ ਪੱਤਰ ਜਾਰੀ ਕੀਤੇ ਗਏ ਸਨ, ਪਰ ਅੱਜ ਤੱਕ ਕਈ ਗ਼ਰੀਬ ਪਰਿਵਾਰਾਂ ਨੂੰ ਇਨ੍ਹਾਂ ਪਲਾਟਾਂ ਦਾ ਲਾਭ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸਿਰਫ਼ ਜ਼ਮੀਨ ਦੇਣ ਦਾ ਨਹੀਂ, ਸਗੋਂ ਗ਼ਰੀਬ ਪਰਿਵਾਰਾਂ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ ਲਈ ਆਪਣਾ ਘਰ ਬਣਾਉਣ ਦਾ ਹੱਕ ਦੇਣ ਨਾਲ ਜੁੜਿਆ ਹੋਇਆ ਹੈ। ਇਸ ਲਈ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਯੋਗ ਅਤੇ ਲੋੜਵੰਦ ਗ਼ਰੀਬ ਪਰਿਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਪਲਾਟ ਅਲਾਟ ਕੀਤੇ ਜਾਣ।