12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕ੍ਰਿਕਟ ਟੂਰਨਾਮੈਂਟ ਦੌਰਾਨ ਵਿਧਾਇਕ ਐਡਵੋਕੇਟ ਚੱਢਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਡਾ. ਬੀ.

Ad Position 21
No active advertisement
ਅਜੀਤ ਡੈਸਕ 13-08-2026
ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਡਾ. ਬੀ. ਆਰ. ਅੰਬੇਡਕਰ ਸਪੋਰਟਸ ਕਲੱਬ ਉੱਪਰਲਾ ਗੜਬਾਗਾ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੂਜਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿਚ ਵਿਧਾਇਕ ਦਿਨੇਸ਼ ਚੱਢਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਅਤੇ ਸਪੋਰਟਸ ਕਲੱਬ ਦੇ ਮੈਂਬਰਾਂ ਨੂੰ ਖੇਡ ਸਟੇਡੀਅਮ ਲਈ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਸਰਕਾਰ ਦਾ ਮਕਸਦ ਪਿੰਡ ਪੱਧਰ ‘ਤੇ ਖਿਡਾਰੀਆਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਪੇਂਡੂ ਖੇਤਰਾਂ ਦੀ ਖੇਡ ਪ੍ਰਤਿਭਾ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕੇ। ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਕਿ ਉੱਪਰਲਾ ਗੜਬਾਗਾ ਦੇ ਖੇਡ ਸਟੇਡੀਅਮ ਨੂੰ ਹੁਣ ਡੰਗਾਂ ਲਗਾਉਣ ਦਾ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਤੇ ਸਟੇਡੀਅਮਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ। ਇਸ ਮੌਕੇ ਵਿਧਾਇਕ ਐਡਵੋਕੇਟ ਚੱਢਾ ਵਲੋਂ ਪਿੰਡ ਦੀ ਸ਼ਮਸ਼ਾਨਘਾਟ ਅਤੇ ਕਮਿਊਨਿਟੀ ਹਾਲ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਗਿਆ। ਪਿੰਡ ਦੇ ਸਰਪੰਚ ਬਲਜਿੰਦਰ ਸਿੰਘ ਕਾਲਾ ਨੇ ਵਿਧਾਇਕ ਦਿਨੇਸ਼ ਚੱਢਾ ਦਾ ਟੂਰਨਾਮੈਂਟ ਵਿਚ ਪਹੁੰਚਣ ‘ਤੇ ਸਵਾਗਤ ਕਰਦਿਆਂ ਉਨ੍ਹਾਂ ਦਾ ਸਨਮਾਨ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਮੁੱਖ ਸਿੰਘ ਸੈਣੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਥੇਬੰਦਕ ਸਕੱਤਰ ਬਣਾਉਣ ’ਤੇ ਸਥਾਨਕ ਆਗੂਆਂ ਵਲੋਂ ਹਾਈਕਮਾਂਡ ਦਾ... ਅਗਲੀ ਖ਼ਬਰ ਡੀ. ਏ. ਵੀ. ਸਕੂਲ ਰੋਪੜ ਦੀ ਗੁਰਲੀਨ ਕੌਰ ਨੇ ਨੈਸ਼ਨਲ ਖੇਡਾਂ ’ਚ ਜਿੱਤਿਆ ਤਗਮਾ
Ad Position 24