12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿਧਾਇਕ ਚੱਢਾ ਦੇ ਯਤਨਾਂ ਸਦਕਾ ਲੋਕਾਂ ਨੂੰ ਮਿਲੀ ਬੁੰਗਾ ਸਾਹਿਬ ਰੇਲਵੇ ਓਵਰ ਬ੍ਰਿਜ ਦੀ ਸੌਗਾਤ

ਨੂਰਪੁਰ ਬੇਦੀ, 12 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਨੂਰਪੁਰ ਬੇਦੀ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਅਹਿਮ ਮੰਗ ਹੁਣ ਹਕੀਕਤ ਬਣਨ ਜਾ ਰਹੀ ਹੈ। ਬੁੰਗਾ ਸਾਹਿਬ ਵਿਖੇ ਰੇਲਵੇ ਓਵਰ ਬ੍ਰਿਜ (ਆਰ.

Ad Position 21
No active advertisement
ਡੇਢ ਕਿੱਲੋ ਅਫ਼ੀਮ ਸਣੇ ਤਿੰਨ ਗ੍ਰਿਫ਼ਤਾਰ 13-08-2026
ਨੂਰਪੁਰ ਬੇਦੀ, 12 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਨੂਰਪੁਰ ਬੇਦੀ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਅਹਿਮ ਮੰਗ ਹੁਣ ਹਕੀਕਤ ਬਣਨ ਜਾ ਰਹੀ ਹੈ। ਬੁੰਗਾ ਸਾਹਿਬ ਵਿਖੇ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਦੀ ਉਸਾਰੀ ਲਈ ਕਰੀਬ 50 ਕਰੋੜ ਰੁਪਏ ਦੀ ਲਾਗਤ ਵਾਲਾ ਟੈਂਡਰ ਅਲਾਟ ਕਰਵਾ ਦਿੱਤਾ ਗਿਆ ਹੈ। ਇਹ ਜਾਣਕਾਰੀ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਾਂਝੀ ਕਰਦਿਆਂ ਇਸ ਨੂੰ ਨੂਰਪੁਰ ਬੇਦੀ ਖੇਤਰ ਦੇ ਵਿਕਾਸ ਅਤੇ ਲੋਕਾਂ ਦੀ ਸਹੂਲਤ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਿਰੇ ਚੜ੍ਹਾਉਣ ਲਈ ਲਗਾਤਾਰ ਯਤਨ ਕੀਤੇ ਗਏ ਅਤੇ ਸਬੰਧਿਤ ਵਿਭਾਗਾਂ ਤੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਬੁੰਗਾ ਸਾਹਿਬ ਰੇਲਵੇ ਫਾਟਕ ‘ਤੇ ਲੰਬੇ ਸਮੇਂ ਤੋਂ ਆਵਾਜਾਈ ਦੀ ਸਮੱਸਿਆ ਬਣੀ ਹੋਈ ਸੀ। ਰੇਲ ਗੱਡੀਆਂ ਦੀ ਆਵਾਜਾਈ ਦੌਰਾਨ ਫਾਟਕ ਬੰਦ ਹੋਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਸਨ ਅਤੇ ਆਮ ਲੋਕਾਂ, ਸਕੂਲੀ ਵਿਦਿਆਰਥੀਆਂ, ਮਰੀਜ਼ਾਂ, ਵਪਾਰੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਆਰ.ਓ.ਬੀ. ਬਣਨ ਨਾਲ ਇਸ ਸਮੱਸਿਆ ਦਾ ਸਥਾਈ ਹੱਲ ਹੋਣ ਦੀ ਉਮੀਦ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਇਹ ਸਿਰਫ਼ ਇੱਕ ਪੁਲ ਨਹੀਂ, ਸਗੋਂ ਨੂਰਪੁਰ ਬੇਦੀ ਖੇਤਰ ਦੀ ਬਿਹਤਰ ਕਨੈਕਟੀਵਿਟੀ, ਸੁਚਾਰੂ ਆਵਾਜਾਈ ਅਤੇ ਵਿਕਾਸ ਦੀ ਨਵੀਂ ਰਾਹਦਾਰੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਬੁੰਗਾ ਸਾਹਿਬ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਤੋਂ ਇਲਾਵਾ ਇਲਾਕੇ ਵਿਚੋਂ ਲੰਘਣ ਵਾਲੇ ਹਜ਼ਾਰਾਂ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਰੇਲਵੇ ਫਾਟਕ ‘ਤੇ ਲੱਗਣ ਵਾਲੇ ਜਾਮ ਤੋਂ ਰਾਹਤ ਮਿਲਣ ਦੇ ਨਾਲ-ਨਾਲ ਲੋਕਾਂ ਦੇ ਕੀਮਤੀ ਸਮੇਂ ਦੀ ਵੀ ਬੱਚਤ ਹੋਵੇਗੀ। ਵਿਧਾਇਕ ਚੱਢਾ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾਉਣ ਅਤੇ ਟੈਂਡਰ ਅਲਾਟ ਕਰਵਾਉਣ ਵਿਚ ਸਹਿਯੋਗ ਦੇਣ ਲਈ ਰੇਲਵੇ ਮੰਤਰਾਲੇ, ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ, ਰੇਲਵੇ ਦੇ ਉੱਚ ਅਧਿਕਾਰੀਆਂ ਅਤੇ ਰੂਪਨਗਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਯੁਵਾ ਦਿਵਸ ਮੌਕੇ ਰੋਟਰੀ ਕਲੱਬ ਰੂਪਨਗਰ ਵਲੋਂ 6 ਸਮਾਜ ਸੇਵੀ ਸੰਸਥਾਵਾਂ ਦਾ ਸਨਮਾਨ ਅਗਲੀ ਖ਼ਬਰ ਤਿਰੰਗੇ ਝੰਡੇ ਖਿੱਲਰੇ ਮਿਲਣ ਦੇ ਮਾਮਲੇ ’ਚ ਕੇਸ ਦਰਜ ਪੁਲਿਸ ਵਲੋਂ ਸੀ. ਸੀ. ਟੀ. ਵੀ. ਫੁਟੇਜ ਖੰਗਾਲ ਕੇ ਦੋਸ਼ੀਆਂ ਦੀ ਪਛਾ...
Ad Position 24