14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਫ਼ਸਲਾਂ ਤੇ ਪਸ਼ੂਆਂ ਦੀ ਸੰਭਾਲ ਸੰਬੰਧੀ ਦਿੱਤੀ ਜਾਣਕਾਰੀ

ਮੋਰਿੰਡਾ, 13 ਅਗਸਤ (ਪ੍ਰਿਤਪਾਲ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮੋਰਿੰਡਾ ਵਲੋਂ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਦੌਰਾਨ ਕਿਸਾਨਾਂ ਨੂੰ ਦਿੱਤੀ ਜਾਣਕਾਰੀ। ਖੇਤੀਬਾੜੀ ਵਿਕਾਸ ਅਫ਼ਸਰ ਮੋਰਿੰਡਾ ਇਕਬਾਲਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਇਸ ਕਿਸਾਨ ਗੋਸ਼ਟੀ ਨੂੰ ਸੰਬੋਧਨ ਕਰਦਿਆਂ ਇਕਬਾਲਪ੍ਰੀਤ ਸਿੰਘ ਨੇ ਕਿਸਾਨਾਂ ਦਾ ਕੈਂਪ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕਰਦਿਆਂ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 14-08-2026
ਮੋਰਿੰਡਾ, 13 ਅਗਸਤ (ਪ੍ਰਿਤਪਾਲ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮੋਰਿੰਡਾ ਵਲੋਂ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਦੌਰਾਨ ਕਿਸਾਨਾਂ ਨੂੰ ਦਿੱਤੀ ਜਾਣਕਾਰੀ। ਖੇਤੀਬਾੜੀ ਵਿਕਾਸ ਅਫ਼ਸਰ ਮੋਰਿੰਡਾ ਇਕਬਾਲਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਇਸ ਕਿਸਾਨ ਗੋਸ਼ਟੀ ਨੂੰ ਸੰਬੋਧਨ ਕਰਦਿਆਂ ਇਕਬਾਲਪ੍ਰੀਤ ਸਿੰਘ ਨੇ ਕਿਸਾਨਾਂ ਦਾ ਕੈਂਪ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕਰਦਿਆਂ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਰੇਕ ਕਿਸਾਨ ਐਗਰੀਸਟੈਕ ਅਧੀਨ ਆਪਣੀ ਰਜਿਸਟਰੇਸ਼ਨ ਕਰਵਾ ਕੇ ਆਈ.ਡੀ. ਜ਼ਰੂਰ ਬਣਵਾਏ, ਤਾਂ ਜੋ ਸਰਕਾਰੀ ਖੇਤੀਬਾੜੀ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਵਿਚ ਕੋਈ ਦਿੱਕਤ ਨਾ ਆਵੇ। ਇਸ ਮੌਕੇ ਵੈਟਰਨਰੀ ਅਫ਼ਸਰ ਡਾ. ਭਵਜੋਤ ਸਿੰਘ ਨੇ ਕਿਸਾਨਾਂ ਨੂੰ ਪਸ਼ੂਆਂ ਵਿਚ ਆਉਣ ਵਾਲੀਆਂ ਵੱਖ-ਵੱਖ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ, ਪਸ਼ੂਆਂ ਦੀ ਸੰਭਾਲ ਤੇ ਦਵਾਈਆਂ ਦੀ ਸਹੀ ਵਰਤੋਂ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਫਾਰਮ ਸਲਾਹ ਕੇਂਦਰ ਰੂਪਨਗਰ ਤੋਂ ਡਾ. ਰਮਿੰਦਰ ਸਿੰਘ ਘੁੰਮਣ ਨੇ ਸਾਉਣੀ ਦੀਆਂ ਫ਼ਸਲਾਂ ਵਿਚ ਆਉਣ ਵਾਲੀਆਂ ਬਿਮਾਰੀਆਂ ਤੇ ਕੀੜਿਆਂ ਦੀ ਰੋਕਥਾਮ ਸਬੰਧੀ ਸੁਚੱਜੀ ਵਰਤੋਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੇ ਨਾਲ ਹੀ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸੁਖਸਾਗਰ ਸਿੰਘ ਨੇ ਕਿਸਾਨਾਂ ਨੂੰ ਤੇਲ ਬੀਜ, ਦਾਲਾਂ ਤੇ ਮੋਟੇ ਅਨਾਜ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਅਗਾਂਹਵਧੂ ਕਿਸਾਨ ਰਣਧੀਰ ਸਿੰਘ ਮਾਜਰੀ ਨੇ ਗੰਨੇ ਦੀ ਫ਼ਸਲ ਸਬੰਧੀ ਆਪਣੇ ਤਜਰਬੇ ਅਤੇ ਵਿਚਾਰ ਸਾਂਝੇ ਕੀਤੇ। ਅੰਤ ਵਿਚ ਚਰਨ ਸਿੰਘ ਮੁੰਡੀਆਂ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਗੋਸ਼ਟੀ ਵਿਚ ਹਾਜ਼ਰ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਭਾਗ ਵਲੋਂ ਪ੍ਰੋਜੈਕਟ ਡਾਇਰੈਕਟਰ ਆਤਮਾ, ਹਰਜੀਤ ਸਿੰਘ, ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ, ਪਰਮਜੀਤ ਸਿੰਘ, ਮੇਜਰ ਸਿੰਘ, ਗੁਰਚਰਨ ਸਿੰਘ ਢੋਲਣ ਮਾਜਰਾ, ਸੁਖਜੰਤ ਸਿੰਘ ਕੋਟਲੀ, ਰਵਿੰਦਰ ਸਿੰਘ ਮਾਨਖੇੜੀ, ਅਮਰਜੀਤ ਸਿੰਘ, ਕਰਨੈਲ ਸਿੰਘ ਡੂਮਛੇੜੀ, ਹਰਚੰਦ ਸਿੰਘ, ਸੰਤੋਖ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀਨੀਅਸ ਇੰਟਰਨੈਸ਼ਨਲ ਸਕੂਲ ਵਿਚ ਮਾਪਿਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਅਜੀਤ, ਜਲੰਧਰ ਮਹਾਰਾਜਾ ਰਣਜੀਤ ਸਿੰਘ ਬਾਗ਼ ’ਚ ਲੱਗੇ ‘ਅਡਾਨੀ ਸੀਮੈਂਟ-ਆਈ ਲਵ ਰੂਪਨਗਰ’ ਬੋਰਡ ’ਤੇ ਉੱਠੇ ਸਵਾਲ ਕਿਸ ਨੇ ਲ...
Ad Position 24