13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ ਐਸ ਨਿੱਕੂਵਾਲ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਝਿੰਜੜੀ ਵਿਖੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਯਾਦਗਾਰੀ ਗੇਟ ਲੋਕ ਅਰਪਣ ਕਰਨ ਮੌਕੇ ਕਿਹਾ ਕਿ ਦੇਸ਼ ਦੀ ਖ਼ਾਤਰ ਆਪਣੀਆਂ ਅਨਮੋਲ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀਆਂ ਯਾਦਗਾਰਾਂ ਅੱਜ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਦੇਸ਼ ਭਗਤੀ ਅਤੇ ਕੁਰਬਾਨੀ ਦੀ ਭਾਵਨਾ ਕਾਰਨ ਹੀ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਪੰਜਾਬ ਦਾ ਯੋਗਦਾਨ ਬੇਮਿਸਾਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 14-08-2026
ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ ਐਸ ਨਿੱਕੂਵਾਲ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਝਿੰਜੜੀ ਵਿਖੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਯਾਦਗਾਰੀ ਗੇਟ ਲੋਕ ਅਰਪਣ ਕਰਨ ਮੌਕੇ ਕਿਹਾ ਕਿ ਦੇਸ਼ ਦੀ ਖ਼ਾਤਰ ਆਪਣੀਆਂ ਅਨਮੋਲ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀਆਂ ਯਾਦਗਾਰਾਂ ਅੱਜ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਦੇਸ਼ ਭਗਤੀ ਅਤੇ ਕੁਰਬਾਨੀ ਦੀ ਭਾਵਨਾ ਕਾਰਨ ਹੀ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਪੰਜਾਬ ਦਾ ਯੋਗਦਾਨ ਬੇਮਿਸਾਲ ਰਿਹਾ ਹੈ।ਉਨ੍ਹਾਂ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ 13 ਦਸੰਬਰ 1998 ਨੂੰ ਕੁਪਵਾੜਾ, ਜੰਮੂ-ਕਸ਼ਮੀਰ ਵਿਖੇ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋਏ ਸਨ। ਸ਼ਹੀਦ ਸੁਰਿੰਦਰ ਸਿੰਘ ਮਾਤਾ ਪ੍ਰੀਤਮ ਕੌਰ ਤੇ ਪਿਤਾ ਸਵ: ਪਰਮਾਨੰਦ ਦੇ ਲਾਡਲੇ ਪੁੱਤਰ ਸਨ। ਜਿਨ੍ਹਾਂ ਨੇ ਦੇਸ਼ ਸੇਵਾ ਨੂੰ ਆਪਣਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਯਾਦਗਾਰੀ ਗੇਟ ਲਈ ਕਰੀਬ 28 ਸਾਲ ਉਡੀਕ ਕਰਨੀ ਪਈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸ਼ਹੀਦ ਦੀ ਕੁਰਬਾਨੀ ਨੂੰ ਸਦਾ ਲਈ ਯਾਦ ਰੱਖਣ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਪ੍ਰਤੀ ਆਪਣਾ ਫ਼ਰਜ਼ ਨਿਭਾਉਣ ਦੀ ਪ੍ਰੇਰਨਾ ਦੇਵੇਗੀ।ਉਨ੍ਹਾਂ ਕਿਹਾ ਕਿ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਯਾਦਗਾਰੀ ਗੇਟ ਦੇਸ਼ ਭਗਤੀ, ਬਹਾਦਰੀ ਤੇ ਕੁਰਬਾਨੀ ਦਾ ਪ੍ਰਤੀਕ ਬਣ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਦੀ ਰਾਖੀ ਅਤੇ ਆਜ਼ਾਦੀ ਲਈ ਮਹਾਨ ਯੋਧੇ ਪੈਦਾ ਕੀਤੇ ਹਨ।ਇਸ ਮੌਕੇ ਐਸ.ਡੀ.ਐਮ. ਸੁਖਪਾਲ ਸਿੰਘ, ਡੀ.ਐਸ.ਪੀ. ਜਸ਼ਨਦੀਪ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਡਾ.ਸੰਜੀਵ ਗੌਤਮ, ਸਿੱਖਿਆ ਕੋਆਰਡੀਨੇਟਰ ਦਇਆ ਸਿੰਘ, ਅੰਕੁਸ਼ ਕੁਮਾਰ, ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ, ਸਰਪੰਚ ਬਲਵਿੰਦਰ ਸਿੰਘ, ਗਿਆਨ ਚੰਦ, ਰਾਮ ਪਾਲ, ਗੁਰਬਚਨ, ਕਾਕੂ ਹਰੀਪੁਰ, ਚੀਮਾ ਬਲੋਲੀ, ਸੁਖਦੇਵ, ਦਿਲਬਾਗ, ਰਾਜਪਾਲ ਮੋਹੀਵਾਲ, ਸਮਸ਼ੇਰ ਸਿੰਘ ਲਖੇੜ, ਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਕੱਤਰਤਾ ਉਪਰੰਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੈਂਬਰ ਭਾਕਿਯੂ ਲੱਖੋਵਾਲ ਦੀ ਇਕੱਤਰਤਾ ਹੋਈ ਅਗਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਹੋਈ ਮੀਟਿੰਗ
Ad Position 24