13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਇਕੱਤਰਤਾ ਉਪਰੰਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੈਂਬਰ ਭਾਕਿਯੂ ਲੱਖੋਵਾਲ ਦੀ ਇਕੱਤਰਤਾ ਹੋਈ

ਮੋਰਿੰਡਾ, 13 ਅਗਸਤ (ਤਰਲੋਚਨ ਸਿੰਘ ਕੰਗ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਇਕੱਤਰਤਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਧੀਰ ਸਿੰਘ ਮਾਜਰੀ ਤੇ ਪ੍ਰੈੱਸ ਸਕੱਤਰ ਸੁਖਜੰਤ ਸਿੰਘ ਕੋਟਲੀ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 14-08-2026
ਮੋਰਿੰਡਾ, 13 ਅਗਸਤ (ਤਰਲੋਚਨ ਸਿੰਘ ਕੰਗ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਇਕੱਤਰਤਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਧੀਰ ਸਿੰਘ ਮਾਜਰੀ ਤੇ ਪ੍ਰੈੱਸ ਸਕੱਤਰ ਸੁਖਜੰਤ ਸਿੰਘ ਕੋਟਲੀ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਸੰਬੋਧਨ ਕਰਦਿਆਂ ਦਲਜੀਤ ਸਿੰਘ ਚਲਾਕੀ ਅਤੇ ਗੁਰਚਰਨ ਸਿੰਘ ਢੋਲਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਜ਼ਮੀਨ ਪੂਲਿੰਗ ਨੀਤੀ ਬਣਾਈ ਗਈ ਹੈ, ਉਸਦਾ ਜਥੇਬੰਦੀ ਵਲੋਂ ਸਖ਼ਤ ਵਿਰੋਧ ਕੀਤਾ ਜਾਂਦਾ ਹੈ ਤੇ ਇਸ ਨੀਤੀ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਚਰਨ ਸਿੰਘ ਮੁੰਡੀਆਂ ਨੇ ਕਿਹਾ ਕਿ ਜੋ ਭਾਰਤ-ਅਮਰੀਕਾ ਵਪਾਰਕ ਸਮਝੌਤਾ ਹੋਇਆ ਹੈ, ਉਸਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਸਮਝੌਤੇ ਦੇ ਲਾਗੂ ਹੋਣ ਨਾਲ ਭਾਰਤੀ ਖੇਤੀ ਅਤੇ ਡੇਅਰੀ ਦਾ ਕਿੱਤਾ ਖ਼ਤਮ ਹੋ ਜਾਵੇਗਾ। ਜੇਕਰ ਭਾਰਤ ਵਿਚ ਅਮਰੀਕੀ ਵਸਤੂਆਂ ਭਾਰਤੀ ਵਸਤੂਆਂ ਤੋਂ ਸਸਤੀਆਂ ਵਿਕਣਗੀਆਂ ਤਾਂ ਭਾਰਤੀ ਵਸਤੂਆਂ ਦੀ ਖ਼ਰੀਦ ਕੌਣ ਕਰੇਗਾ। ਉਨ੍ਹਾਂ ਦੱਸਿਆ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ ਜੋ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ ਲੈ ਕੇ 7 ਸਤੰਬਰ ਤੱਕ ਪ੍ਰੋਗਰਾਮ ਉਲੀਕਿਆ ਹੈ, ਉਸ ਵਿਚ ਰੂਪਨਗਰ ਜ਼ਿਲ੍ਹੇ ਵਿਚੋਂ 50 ਤੋਂ 55 ਟਰਾਲੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਮਾਜਰੀ, ਕਰਨੈਲ ਸਿੰਘ, ਰਜਿੰਦਰ ਸਿੰਘ ਰਸੀਦਪੁਰ, ਭੁਪਿੰਦਰ ਸਿੰਘ ਮੁੰਡੀਆਂ ਬਲਾਕ ਪ੍ਰਧਾਨ ਮੋਰਿੰਡਾ, ਕਰਨੈਲ ਸਿੰਘ ਡੂਮਛੇੜੀ, ਹਰਪ੍ਰੀਤ ਇੰਦਰ ਸਿੰਘ, ਹਰਿੰਦਰ ਸਿੰਘ ਕਾਕਾ ਜਟਾਣਾ, ਰਣਵੀਰ ਸਿੰਘ ਮੁੰਡੀਆਂ, ਗੁਰਦੀਪ ਸਿੰਘ, ਕੇਵਲ ਸਿੰਘ, ਸ਼ਾਦੀ ਸਿੰਘ, ਨਿਰਮਲ ਸਿੰਘ ਥਿੰਦ, ਨਛੱਤਰ ਸਿੰਘ, ਜਗਤਾਰ ਸਿੰਘ ਖੈਰਪੁਰ, ਮੇਜਰ ਸਿੰਘ ਚੱਕਲਾਂ, ਕੁਲਵਿੰਦਰ ਸਿੰਘ ਧਨੌਰੀ, ਮਹਿੰਦਰ ਸਿੰਘ, ਨੇਤਰ ਸਿੰਘ ਰੌਣੀ, ਕੁਲਵੰਤ ਸਿੰਘ ਸਲੇਮਪੁਰ, ਨਰਿੰਦਰ ਸਿੰਘ, ਸੰਦੀਪ ਸਿੰਘ, ਹਰਚੰਦ ਸਿੰਘ ਰਤਨਗੜ੍ਹ, ਸੰਤੋਖ ਸਿੰਘ ਕਲਹੇੜੀ, ਕਰਮਜੀਤ ਸਿੰਘ, ਨਿਰਮਲ ਸਿੰਘ, ਰਾਜਬੀਰ ਸਿੰਘ, ਬਲਜੀਤ ਸਿੰਘ ਦੁੱਮਣਾ, ਪਰਵਿੰਦਰ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ ਮਾਜਰੀ, ਕੁਲਬੀਰ ਸਿੰਘ, ਜਗੀਰ ਸਿੰਘ, ਮਹਿੰਦਰ ਸਿੰਘ, ਹਰਮਨਜੀਤ ਸਿੰਘ, ਬਲਜੀਤ ਸਿੰਘ ਢੋਲਣਮਾਜਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੋਅਕਾਜ਼ ਨੋਟਿਸ ਰੱਦ ਕਰਨ ਦੀ ਮੰਗ ਸੰਬੰਧੀ ਮੰਗ ਪੱਤਰ ਸੌਂਪਦਾ ਹੋਇਆ ਅਧਿਆਪਕਾਂ ਦਾ ਵਫ਼ਦ। ਸ਼ੋਅਕਾਜ਼ ਨੋਟਿਸ ਰੱਦ ਨਾ ਹੋਏ ਤਾ... ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026
Ad Position 24