13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਆਜ਼ਾਦੀ ਦਿਵਸ ਤੋਂ ਪਹਿਲਾਂ ਪੁਲਿਸ ਵਲੋਂ ਫਲੈਗ ਮਾਰਚ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)- ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰੂਪਨਗਰ ਪੁਲਿਸ ਵਲੋਂ ਐੱਸ. ਐੱਸ.

Ad Position 21
No active advertisement
ਸ਼ਹਿਰ ਵਿਚ ਕੱਢੇ ਗਏ ਫਲੈਗ ਮਾਰਚ ਵਿਚ ਸ਼ਾਮਿਲ ਐਸ. ਐਸ. ਪੀ. ਮਨਿੰਦਰ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਪੁਲਿਸ ਮੁਲਾਜ਼ਮ । 14-08-2026
ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)- ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰੂਪਨਗਰ ਪੁਲਿਸ ਵਲੋਂ ਐੱਸ. ਐੱਸ. ਪੀ. ਮਨਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੁਲਿਸ ਵਾਹਨਾਂ ਸਮੇਤ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਵਿਚ ਗਸ਼ਤ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐੱਸ. ਐੱਸ. ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਉਦੇਸ਼ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣਾ, ਸਮਾਜ ਵਿਰੋਧੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖਣਾ ਅਤੇ ਲੋਕਾਂ ਵਿਚ ਸੁਰੱਖਿਆ ਦਾ ਭਰੋਸਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵਲੋਂ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਸ਼ਾਂਤਮਈ ਢੰਗ ਨਾਲ ਮਨਾਉਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਸੁਰੱਖਿਅਤ ਅਤੇ ਸ਼ਾਂਤਮਈ ਮਾਹੌਲ ਬਣਾਈ ਰੱਖਣ ਲਈ ਲੋਕ ਪੁਲਿਸ ਨੂੰ ਪੂਰਾ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਫੁੱਲ ਡਰੈੱਸ ਰਿਹਰਸਲ ਹੋਈ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਅੰਗ ਦਾਨ ਪ੍ਰਤੀ ਜਾਗਰੂਕਤਾ ਲਈ ਵਰਕਸ਼ਾਪ
Ad Position 24