13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ੍ਰੀ ਚਮਕੌਰ ਸਾਹਿਬ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਫੁੱਲ ਡਰੈੱਸ ਰਿਹਰਸਲ ਹੋਈ

ਸ੍ਰੀ ਚਮਕੌਰ ਸਾਹਿਬ,13 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਵਿਚ ਅੱਜ ਆਜ਼ਾਦੀ ਦਿਵਸ ਨੂੰ ਸਮਰਪਿਤ ਫੁਲ ਡਰੈੱਸ ਰਿਹਰਸਲ ਕਰਵਾਈ ਗਈ। ਉੱਪ ਮੰਡਲ ਮੈਜਿਸਟਰੇਟ ਪ੍ਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਕਰਵਾਈ ਇਸ ਫੁੱਲ ਡਰੈੱਸ ਰਿਹਰਸਲ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ।

Ad Position 21
No active advertisement
ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਚ ਸੁਤੰਤਰਤਾ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ ਮੌਕੇ ਰਿਹਰਸਲ ਦਾ ਜਾਇਜਾ ਲੈਣ ਪੁੱਜੇ ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ। ਤਸਵੀਰ: ਜਗਮੋਹਣ ਸਿੰਘ ਨਾਰੰਗ 14-08-2026
ਸ੍ਰੀ ਚਮਕੌਰ ਸਾਹਿਬ,13 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਵਿਚ ਅੱਜ ਆਜ਼ਾਦੀ ਦਿਵਸ ਨੂੰ ਸਮਰਪਿਤ ਫੁਲ ਡਰੈੱਸ ਰਿਹਰਸਲ ਕਰਵਾਈ ਗਈ। ਉੱਪ ਮੰਡਲ ਮੈਜਿਸਟਰੇਟ ਪ੍ਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਕਰਵਾਈ ਇਸ ਫੁੱਲ ਡਰੈੱਸ ਰਿਹਰਸਲ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਿਆਚਾਰਕ ਵੰਨਗੀਆਂ ਦੇ ਇੰਚਾਰਜ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਅੱਜ ਦੀ ਇਸ ਰਿਹਰਸਲ ਦਾ ਜਾਇਜ਼ਾ ਲੈਣ ਲਈ ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਸਕੂਲ ਆਫ ਐਮੀਨੈਂਸ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਵਲੋਂ ਸ਼ਬਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਲਾ ਦੇ ਵਿਦਿਆਰਥੀਆਂ ਵਲੋਂ ਜੈ ਹੋ ਪ੍ਰੋਗਰਾਮ, ਸਰਕਾਰੀ ਪ੍ਰਾਈਮਰੀ ਸਕੂਲ ਮੁੰਡੀਆਂ ਵਲੋਂ ਮਾਂ ਬੋਲੀ ਪੰਜਾਬੀ ਤੇ ਕੋਰਿਓਗ੍ਰਾਫੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂਮਾਜਰਾ ਵਲੋਂ ਐਸਾ ਦੇਸ਼ ਹੈ ਮੇਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਸਲਾਬਤ ਪੁਰ ਵਲੋਂ ਦੇਸ਼ ਭਗਤ ਨਾਲ ਸੰਬੰਧਿਤ ਪ੍ਰੋਗਰਾਮ, ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਲੋਂ ਰਾਸ਼ਟਰੀ ਗਾਨ ਅਤੇ ਦੇਸ਼ ਭਗਤੀ ਦੀ ਕੋਰਿਓਗ੍ਰਾਫੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਐਨ.ਸੀ.ਸੀ. ਅਤੇ ਬੈਂਡ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਦੁਪਿੰਦਰਜੀਤ ਕੌਰ ਮੁੰਡੀਆਂ, ਕਮਲਪ੍ਰੀਤ ਕੌਰ ਸ੍ਰੀ ਚਮਕੌਰ ਸਾਹਿਬ, ਨਵਲਪ੍ਰੀਤ ਕੌਰ ਭੱਕੂਮਾਜਰਾ, ਰਵਿੰਦਰ ਸਿੰਘ ਸੰਧੂਆਂ, ਮੈਡਮ ਮੰਜੂ, ਮੈਡਮ ਅਵਿਨਾਸ਼ ਰਾਣੀ, ਮੈਡਮ ਤਜਿੰਦਰ ਕੌਰ, ਮੈਡਮ ਸ਼ੈਲੀ, ਮੀਨਾਕਸ਼ੀ ਸੈਣੀ, ਜਗਜੋਤ ਸਿੰਘ ਸਟੈਨੋ ਤੇ ਹੋਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੋ ਕਿੱਲੋਮੀਟਰ ਸੜਕ ’ਤੇ 197 ਵੱਡੇ ਖੱਡੇ, ਫਲੈਕਸਾਂ ’ਤੇ 45 ਹਜ਼ਾਰ ਕਿੱਲੋਮੀਟਰ ਸੜਕਾਂ ਬਣਾਉਣ ਦਾ ਦਾਅਵਾ ਨੀਂਹ ਪੱਥਰ ਰੱ... ਅਗਲੀ ਖ਼ਬਰ ਆਜ਼ਾਦੀ ਦਿਵਸ ਤੋਂ ਪਹਿਲਾਂ ਪੁਲਿਸ ਵਲੋਂ ਫਲੈਗ ਮਾਰਚ
Ad Position 24