14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜ਼ਿਲ੍ਹਾ ਐਸ.ਸੀ. ਡਿਪਾਰਟਮੈਂਟ ਕਾਂਗਰਸ ਨੇ ਬਿੱਟੂ ਦੀ ਅਗਵਾਈ ’ਚ ਮੋਦੀ ਤੇ ਸ਼ਾਹ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਮਲਕ ਅਰਜਨ ਖੜਗੇ ਦੇ ਭਾਰਤੀ ਜਨਤਾ ਪਾਰਟੀ ਵਲੋਂ ਕੀਤੇ ਅਪਮਾਨ ਦੇ ਵਿਰੋਧ ‘ਚ ਐਸ. ਸੀ.

Ad Position 21
No active advertisement
ਅਜੀਤ ਡੈਸਕ 15-08-2026
ਹੁਸ਼ਿਆਰਪੁਰ, 14 ਅਗਸਤ (ਨਰਿੰਦਰ ਸਿੰਘ ਬੱਡਲਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਮਲਕ ਅਰਜਨ ਖੜਗੇ ਦੇ ਭਾਰਤੀ ਜਨਤਾ ਪਾਰਟੀ ਵਲੋਂ ਕੀਤੇ ਅਪਮਾਨ ਦੇ ਵਿਰੋਧ ‘ਚ ਐਸ.ਸੀ. ਡਿਪਾਰਟਮੈਂਟ ਦੇ ਕਾਂਗਰਸੀ ਵਰਕਰਾਂ ਵਲੋਂ ਬਲਵਿੰਦਰ ਸਿੰਘ ਬਿੱਟੂ ਚੇਅਰਮੈਨ ਐਸ.ਸੀ. ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਦੀ ਅਗਵਾਈ ‘ਚ ਸ਼ਹਿਰ ‘ਚ ਰੋਸ ਮਾਰਚ ਕੱਢਿਆ ਗਿਆ, ਉਪਰੰਤ ਸਥਾਨਕ ਬੱਸ ਸਟੈਂਡ ਚੌਂਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਖੜਗੇ ਵਲੋਂ ਕੀਤੀ ਰੈਲੀ ਤੋਂ ਬਾਅਦ ਉਸ ਸਥਾਨ ਦਾ ਸ਼ੁੱਧੀਕਰਨ ਕਰਨਾ ਭਾਰਤੀ ਜਨਤਾ ਪਾਰਟੀ ਦੀ ਮਾੜੀ ਮਾਨਸਿਕਤਾ ਅਤੇ ਦਲਿਤ ਵਿਰੋਧੀ ਸੋਚ ਦਾ ਨਤੀਜਾ ਹੈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਯਾਮਿਨੀ ਗੋਮਰ ਕਾਰਜਕਾਰੀ ਚੇਅਰਪਰਸਨ ਐਸ.ਸੀ. ਡਿਪਾਰਟਮੈਂਟ ਪੰਜਾਬ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸ਼ੁਰੂ ਤੋਂ ਹੀ ਦਲਿਤ ਵਿਰੋਧੀ ਰਹੀ ਹੈ ਅਤੇ ਉਸ ਨੇ ਹਮੇਸ਼ਾਂ ਦਲਿਤ ਭਾਈਚਾਰੇ ਨੂੰ ਆਪਣੇ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਹੋਸ਼ੀ ਮਾਨਸਿਕਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਦਵਿੰਦਰਪਾਲ ਸਿੰਘ ਸੈਕਟਰੀ, ਜਨਰਲ ਸਕੱਤਰ ਸੋਢੀ ਰਾਮ, ਬਲਦੇਵ ਕ੍ਰਿਸ਼ਨ ਜਨਰਲ ਸਕੱਤਰ, ਸੁਰਿੰਦਰ ਸਿੰਘ ਚੇਅਰਮੈਨ, ਹੰਸ ਰਾਜ ਚੇਅਰਮੈਨ, ਵਿਜੇ ਥਾਪਰ, ਸੁਖਬੀਰ ਸਿੰਘ, ਹਰਨੇਕ ਸਿੰਘ ਨੇਕੂ, ਹਰਜਿੰਦਰ ਕੌਰ, ਜੁਝਾਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵਿਕਾਸ ਤੇ ਸੁੰਦਰੀਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮਾਲਵਿੰਦਰ ਸਿੰਘ ਕੰਗ ਅਗਲੀ ਖ਼ਬਰ ਮੀਟਿੰਗ ਉਪਰੰਤ ਜਾਣਕਾਰੀ ਦੇ ਰਹੇ ਹਲਕਾ ਵਿਧਾਇਕ, ਚੇਅਰਮੈਨ ਯੂਥ ਬੋਰਡ ਤੇ ਹੋਰ ਆਗੂ
Ad Position 24