14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ਹਿਰ ਦੇ ਵਿਕਾਸ ਤੇ ਸੁੰਦਰੀਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮਾਲਵਿੰਦਰ ਸਿੰਘ ਕੰਗ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)- ਨਗਰ ਕੌਂਸਲ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਮਾਲਵਿੰਦਰ ਸਿੰਘ ਕੰਗ, ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਨਗਰ ਕੌਂਸਲ ਦੇ ਕੌਂਸਲਰਾਂ, ਪਾਰਟੀ ਵਰਕਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕਰਕੇ ਨਵੇਂ ਪ੍ਰਧਾਨ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 15-08-2026

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)- ਨਗਰ ਕੌਂਸਲ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਮਾਲਵਿੰਦਰ ਸਿੰਘ ਕੰਗ, ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਨਗਰ ਕੌਂਸਲ ਦੇ ਕੌਂਸਲਰਾਂ, ਪਾਰਟੀ ਵਰਕਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕਰਕੇ ਨਵੇਂ ਪ੍ਰਧਾਨ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰੂਪਨਗਰ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਸੁੰਦਰੀਕਰਨ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨਵੇਂ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਸਾਰੇ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨਾਲ ਤਾਲਮੇਲ ਕਰਕੇ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦੇਣ ਦੀ ਅਪੀਲ ਕੀਤੀ। ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰਾਜੂ ਸਤਿਆਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੂਪਨਗਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਨਵੀਂ ਟੀਮ ਤੋਂ ਬਹੁਤ ਉਮੀਦਾਂ ਹਨ ਅਤੇ ਉਹ ਇਨ੍ਹਾਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਨੂੰ ਆਪਣਾ ਸਹਿਯੋਗ ਜਾਰੀ ਰੱਖਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਪਲਬਧ ਸਾਧਨਾਂ ਦੀ ਬਿਹਤਰ ਵਰਤੋਂ ਕਰਕੇ ਰੂਪਨਗਰ ਨੂੰ ਹੋਰ ਸੁੰਦਰ ਤੇ ਵਿਕਸਤ ਬਣਾਉਣ ਲਈ ਕੰਮ ਕੀਤਾ ਜਾਵੇਗਾ। ਸ਼ਹਿਰ ਵਿਚ ਵਧ ਰਹੀਆਂ ਕਾਲੋਨੀਆਂ ਅਤੇ ਨਿਰਮਾਣ ਕਾਰਜਾਂ ਬਾਰੇ ਉਨ੍ਹਾਂ ਕਿਹਾ ਕਿ ਨਿਯਮਾਂ ਤੋਂ ਬਾਹਰ ਹੋ ਰਹੇ ਨਿਰਮਾਣਾਂ ਨੂੰ ਨਿਯਮਾਂ ਦੇ ਦਾਇਰੇ ਵਿਚ ਲਿਆਉਣ ਲਈ ਸਬੰਧਤ ਲੋਕਾਂ ਨਾਲ ਗੱਲਬਾਤ ਕਰਕੇ ਯੋਗ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਿੱਤ ਵਿਚ ਹਰ ਮਸਲੇ ਦਾ ਵਿਹਾਰਕ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਸਾਬਕਾ ਚੇਅਰਮੈਨ ਅਤੇ ਰੋਟੇਰੀਅਨ ਡਾ. ਆਰ.ਐਸ. ਪਰਮਾਰ ਨੇ ਇੰਦਰਪਾਲ ਸਿੰਘ ਰਾਜੂ ਸਤਿਆਲ ਅਤੇ ਸਮੂਹ ਨਵੇਂ ਚੁਣੇ ਕੌਂਸਲਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰੂਪਨਗਰ ਸ਼ਹਿਰ ਦੀਆਂ ਕਈ ਸਮੱਸਿਆਵਾਂ ਹਨ, ਜਿਨ੍ਹਾਂ ਦੇ ਹੱਲ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਆਪਣੇ ਵਲੋਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਵਲੋਂ ਨਗਰ ਕੌਂਸਲ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੀ ਚੇਅਰਪਰਸਨ ਸਤਿੰਦਰ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ, ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਮਾਰਕੀਟ ਕਮੇਟੀ ਰੂਪਨਗਰ ਦੇ ਚੇਅਰਮੈਨ ਭਾਗ ਸਿੰਘ ਮਦਾਨ, ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ, ਸੁਰਿੰਦਰਪਾਲ ਸਿੰਘ ਐਸ.ਪੀ. ਐਡੀਲੇਡ ਆਸਟਰੇਲੀਆ, ਗੁਰਵਿੰਦਰ ਸਿੰਘ ਮੋਟੂ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਗੋਪਾਲ ਗਊਸ਼ਾਲਾ ਕਮੇਟੀ ਦੇ ਚੇਅਰਮੈਨ ਇੰਜ. ਭਾਰਤ ਭੂਸ਼ਣ ਸ਼ਰਮਾ, ਜਥੇਦਾਰ ਭਾਗ ਸਿੰਘ, ਪਰਮਿੰਦਰ ਸਿੰਘ ਬਾਲਾ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸੰਗੀਤਾ ਕਾਲੀਆ, ਮੀਤ ਪ੍ਰਧਾਨ ਸੁਰਜੀਤ ਕੌਰ ਸੈਣੀ, ‘ਆਪ’ ਦੇ ਕੌਂਸਲਰ ਪ੍ਰਵੀਨ ਸਿੰਘ, ਅੰਮ੍ਰਿਤਪਾਲ ਸਿੰਘ ਸੋਨੂ, ਸੰਤੋਸ਼ ਕੁਮਾਰੀ, ਸੁਖਜਿੰਦਰ ਫੌਜੀ, ਕਿਰਨ ਸੋਨੀ, ਗੁਰਵਿੰਦਰ ਸਿੰਘ ਜੱਗੀ, ਅਵਤਾਰ ਸਿੰਘ ਆੜ੍ਹਤੀ, ਸੁਰਿੰਦਰ ਕੌਰ, ਜਗਮੋਹਣ ਕੌਰ ਅਤੇ ਤਰਨਜੀਤ ਕੌਰ ਸਤਿਆਲ ਸੁਪਤਨੀ ਰਾਜੂ ਸਤਿਆਲ ਹਾਜ਼ਰ ਸਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਇੰਦਰਪਾਲ ਸਿੰਘ ਰਾਜੂ ਸਤਿਆਲ ਦੀ ਮਾਤਾ ਸ੍ਰੀਮਤੀ ਅੰਮ੍ਰਿਤ ਕੌਰ ਸਤਿਆਲ ਨੇ ਵੀ ਪੁੱਤਰ ਨੂੰ ਪ੍ਰਧਾਨ ਦੀ ਕੁਰਸੀ ’ਤੇ ਬੈਠਣ ਮੌਕੇ ਅਸ਼ੀਰਵਾਦ ਦਿੱਤਾ। ਇਸ ਤੋਂ ਇਲਾਵਾ ਬਨਵਾਰੀ ਲਾਲ ਮੱਟੂ, ਚੌਧਰੀ ਹੁਸਨ ਲਾਲ, ਲਲਿਤ ਡਕਾਲਾ, ਸੰਗਤ ਲਾਲ ਸੰਗਾ, ਸੁਰੇਸ਼ ਵਾਲੀਆ, ਪ੍ਰਕਾਸ਼ ਪਲਾਨੀ, ਅਮਨਜੋਤ ਸਿੰਘ ਬਾਵਾ, ਆਰਕੀਟੈਕਟ ਜਸਵਿੰਦਰ ਸਿੰਘ, ਐਡਵੋਕੇਟ ਅਸ਼ਵਨੀ ਕੁਮਾਰ ਸ਼ਰਮਾ, ਪਰਮਿੰਦਰ ਸਿੰਘ ਸੈਣੀ, ਪਰਮਿੰਦਰ ਪਾਲ ਸਿੰਘ ਬਿੰਟਾ ਸਮੇਤ ਆਮ ਆਦਮੀ ਪਾਰਟੀ ਦੇ ਆਗੂ, ਵਰਕਰ, ਨਗਰ ਕੌਂਸਲ ਦੇ ਹੋਰ ਮੈਂਬਰ ਅਤੇ ਸ਼ਹਿਰ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ।14ਆਰਪੀਆਰ31 ਪ੍ਰਧਾਨਗੀ ਦਾ ਚਾਰਜ ਸੰਭਾਲਣ ਮੌਕੇ ਰਾਜੂ ਸਤਿਆਲ ਦੇ ਨਾਲ ਐਮ.ਪੀ. ਮਾਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ ਮਾਤਾ ਜੀ ਅੰਮ੍ਰਿਤ ਕੌਰ ਸਤਿਆਲ ਅਤੇ ਹੋਰ।14ਆਰਪੀਆਰ32,33ਵਰਦੇ ਮੀਂਹ ਵਿਚ ਸਮਾਗਮ ਨੂੰ ਸੰਬੋਧਨ ਕਰ ਰਹੇ ਐਮ.ਪੀ. ਮਾਲਵਿੰਦਰ ਸਿੰਘ ਕੰਗ ਨਾਲ ਰਾਜੂ ਸਤਿਆਲ ਅਤੇ ਐਡਵੋਕੇਟ ਦਿਨੇਸ਼ ਚੱਢਾ ਵਿਧਾਇਕ ਰੂਪਨਗਰ।

Ad Position 22
No active advertisement
ਪਿਛਲੀ ਖ਼ਬਰ ਮੂਸੇਵਾਲਾ ਹੱਤਿਆ ਮਾਮਲੇ ’ਚ ਸੁਣਵਾਈ ਅਗਲੀ ਖ਼ਬਰ ਜ਼ਿਲ੍ਹਾ ਐਸ.ਸੀ. ਡਿਪਾਰਟਮੈਂਟ ਕਾਂਗਰਸ ਨੇ ਬਿੱਟੂ ਦੀ ਅਗਵਾਈ ’ਚ ਮੋਦੀ ਤੇ ਸ਼ਾਹ ਦਾ ਪੁਤਲਾ ਫੂਕਿਆ
Ad Position 24