15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਜ਼ਰੂਰੀ : ਜਵਾਹਰ ਖੁਰਾਣਾ

ਟਾਂਡਾ ਉੜਮੁੜ, 14 ਅਗਸਤ (ਭਗਵਾਨ ਸਿੰਘ ਸੈਣੀ)- ਭਾਰਤੀ ਜਨਤਾ ਪਾਰਟੀ ਹਲਕਾ ਟਾਂਡਾ ਦੀ ਟੀਮ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਬੂਟੇ ਵੰਡੇ ਗਏ। ਇਸ ਮੌਕੇ ਭਾਜਪਾ ਆਗੂ ਅਤੇ ਸਾਬਕਾ ਚੇਅਰਮੈਨ ਜਵਾਹਰ ਖਰਾਣਾ ਨੇ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਅਤੇ ਖ਼ੁਸ਼ਹਾਲ ਬਣਾਉਣ ਲਈ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।

Ad Position 21
No active advertisement
ਅਜੀਤ ਡੈਸਕ 15-08-2026
ਟਾਂਡਾ ਉੜਮੁੜ, 14 ਅਗਸਤ (ਭਗਵਾਨ ਸਿੰਘ ਸੈਣੀ)- ਭਾਰਤੀ ਜਨਤਾ ਪਾਰਟੀ ਹਲਕਾ ਟਾਂਡਾ ਦੀ ਟੀਮ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਬੂਟੇ ਵੰਡੇ ਗਏ। ਇਸ ਮੌਕੇ ਭਾਜਪਾ ਆਗੂ ਅਤੇ ਸਾਬਕਾ ਚੇਅਰਮੈਨ ਜਵਾਹਰ ਖਰਾਣਾ ਨੇ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਅਤੇ ਖ਼ੁਸ਼ਹਾਲ ਬਣਾਉਣ ਲਈ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਸਹੀ ਢੰਗ ਨਾਲ ਸੰਭਾਲ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਜੇਕਰ ਅਸੀਂ ਅੱਜ ਵਾਤਾਵਰਨ ਦੀ ਸੰਭਾਲ ਲਈ ਗੰਭੀਰ ਕਰਾਂਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਮਿਲ ਸਕੇਗਾ। ਜਵਾਹਰ ਖੁਰਾਣਾ ਦੀ ਅਗਵਾਈ ਹੇਠ ਭਾਜਪਾ ਹਲਕਾ ਟਾਂਡਾ ਦੀ ਟੀਮ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਬੂਟੇ ਵੰਡਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਇਨ੍ਹਾਂ ਬੂਟਿਆਂ ਨੂੰ ਵੱਧ ਤੋਂ ਵੱਧ ਲਗਾਇਆ ਜਾਵੇ ਅਤੇ ਇਨ੍ਹਾਂ ਦੀ ਨਿਯਮਤ ਦੇਖਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਬਲਕਿ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸੰਜੀਵ ਸਿਆਲ, ਧਰਮਵੀਰ, ਅਰਜੁਨ, ਕੁਲਦੀਪ ਸਿੰਘ, ਨਿਰੰਜਨ ਦਾਸ, ਪਰਮਵੀਰ ਸਿੰਘ, ਨਵਦੀਪ ਕੁਮਾਰ ਅਤੇ ਰਾਜਵੀਰ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਨ ਕਾਰਡ ਅਪਲਾਈ ਕਰਨ ਤੋਂ ਵਾਂਝੇ ਰਹੇ ਲੋਕਾਂ ਵਲੋਂ ਸਾਈਟ ਦੁਬਾਰਾ ਚਲਾਉਣ ਦੀ ਮੰਗ ਅਗਲੀ ਖ਼ਬਰ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24