ਵੁੱਡਬਰੀ ਵਰਲਡ ਸਕੂਲ ਵਿਖੇ ‘ਆਜ਼ਾਦੀ ਦਿਵਸ’ ਮਨਾਇਆ
ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਹਰ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ 15 ਅਗਸਤ ਦਾ ਯਾਦਗਾਰੀ ਦਿਨ ਬਹੁਤ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ।
ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਹਰ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ 15 ਅਗਸਤ ਦਾ ਯਾਦਗਾਰੀ ਦਿਨ ਬਹੁਤ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਗਾਇਣ ਨਾਲ ਹੋਈ। ਇਸ ਮੌਕੇ ’ਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਨਾਟਕ ਅਤੇ ਪ੍ਰੋਗਰਾਮ ਪੇਸ਼ ਕੀਤੇ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਦੀ ਪ੍ਰਿੰਸੀਪਲ ਮੈਡਮ ਮਧੂ ਡੋਗਰਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਬਲੀਦਾਨਾਂ ਤੋਂ ਪ੍ਰੇਰਨਾ ਲੈਣ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦੀ ਜ਼ਰੂਰਤ ਬਾਰੇ ਕੁੱਝ ਸ਼ਬਦ ਕਹੇ। ਪ੍ਰੋਗਰਾਮ ਦੇ ਅੰਤ ਵਿਚ, ਵਿਦਿਆਰਥੀਆਂ ਅਤੇ ਸਟਾਫ਼ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਦਾ ਸੰਦੇਸ਼ ਸਾਂਝਾ ਕੀਤਾ। ਪ੍ਰੋਗਰਾਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਹੋਇਆ।