ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਨਿੰਦਣਯੋਗ- ਬਾਬਾ ਨਿਹਾਲ ਸਿੰਘ
ਚੱਬੇਵਾਲ, 14 ਅਗਸਤ (ਰਾਜੀਵ ਭਾਰਦਵਾਜ)-ਗੁਰਦੁਆਰਾ ਸਾਹਿਬ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਇਆ ਹਮਲਾ ਬਹੁਤ ਹੀ ਨਿੰਦਣਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਰਤਨ ਜਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਨੇ ਕੀਤਾ।
ਚੱਬੇਵਾਲ, 14 ਅਗਸਤ (ਰਾਜੀਵ ਭਾਰਦਵਾਜ)-ਗੁਰਦੁਆਰਾ ਸਾਹਿਬ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਇਆ ਹਮਲਾ ਬਹੁਤ ਹੀ ਨਿੰਦਣਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਰਤਨ ਜਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਕਿਸੇ ਵੀ ਸ਼ਰਧਾਲੂ ਤੇ ਹਮਲਾ ਹੋਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਕ ਆਮ ਸ਼ਰਧਾਲੂ ਵਜੋਂ ਗੁਰੂ ਘਰ ਵਿਖੇ ਨਤਮਸਤਕ ਹੋਣ ਪੁੱਜੇ ਸਨ, ਪਰ ਉਨ੍ਹਾਂ ‘ਤੇ ਕੀਤੇ ਕਾਤਲਾਨਾ ਹਮਲੇ ਨੇ ਸਿੱਖ ਸ਼ਰਧਾਲੂਆਂ ਦੇ ਮਨ ਨੂੰ ਵੀ ਡੂੰਘੀ ਸੱਟ ਮਾਰੀ ਹੈ। ਉਨ੍ਹਾਂ ਇਹ ਕਿਹਾ ਕਿ ਗੁਰੂ ਘਰ ਤੋਂ ਵੱਧ ਸੁਰੱਖਿਅਤ ਥਾਂ ਕੋਈ ਨਹੀਂ ਹੋ ਸਕਦੀ ਪਰ ਇੱਥੇ ਕੀਤਾ ਅਜਿਹਾ ਹਮਲਾ ਅਤਿ ਨਿੰਦਣਯੋਗ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਇਸ ਹਮਲੇ ਦੀ ਸਾਜ਼ਿਸ਼ ਦਾ ਪਤਾ ਕਰਕੇ ਸਬੰਧਿਤ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ।