15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ‘ਆਨ ਦੀ ਸਪੋਟ ਟੀਚਿੰਗ ਏਡਜ਼’ ਬਣਾਉਣ ਦਾ ਮੁਕਾਬਲਾ ਕਰਵਾਇਆ

ਦਸੂਹਾ, 14 ਅਗਸਤ (ਕੌਸ਼ਲ)- ਬੀਤੇ ਦਿਨੀਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਦੀ ਅਗਵਾਈ ਹੇਠ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੇ ਬੀ. ਐੱਡ.

Ad Position 21
No active advertisement
ਅਜੀਤ ਡੈਸਕ 15-08-2026
ਦਸੂਹਾ, 14 ਅਗਸਤ (ਕੌਸ਼ਲ)- ਬੀਤੇ ਦਿਨੀਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਦੀ ਅਗਵਾਈ ਹੇਠ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੇ ਬੀ.ਐੱਡ. 2025-27 ਸੈਸ਼ਨ ਦੇ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਦਾ ‘ਆਨ ਦੀ ਸਪੋਟ ਟੀਚਿੰਗ ਏਡਜ’ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਗਤੀਵਿਧੀ ਦੇ ਇੰਚਾਰਜ ਅਸਿਸਟੈਂਟ ਪ੍ਰੋਫ਼ੈਸਰ ਰਾਜ ਕੁਮਾਰ ਸਨ। ਇਸ ਮੁਕਾਬਲੇ ਵਿਚ ਜੱਜ ਦੀ ਭੂਮਿਕਾ ਅਸਿਸਟੈਂਟ ਪ੍ਰੋਫ਼ੈਸਰ ਪ੍ਰਦੀਪ ਸਿੰਘ ਸਹੋਤਾ ਅਤੇ ਅਸਿਸਟੈਂਟ ਪ੍ਰੋਫ਼ੈਸਰ ਇੰਦਰਪ੍ਰੀਤ ਕੌਰ ਵਲੋਂ ਬਾਖ਼ੂਬੀ ਨਿਭਾਈ ਗਈ। ਇਸ ਮੁਕਾਬਲੇ ਦੌਰਾਨ ਸਾਰੇ ਵਿਦਿਆਰਥੀਆਂ ਨੂੰ ਮੇਜਰ ਅਤੇ ਮਾਈਨਰ ਅਧਿਆਪਨ ਵਿਸ਼ਿਆਂ ਵਿਚ ਵੰਡ ਦਿੱਤਾ ਗਿਆ। ਵਿਦਿਆਰਥੀਆਂ ਦੇ ‘ਦੋ-ਦੋ’ ਦੇ ਗਰੁੱਪ ਬਣਾ ਦਿੱਤੇ ਗਏ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੇ ਟੀਚਿੰਗ ਏਡਜ਼ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਮੇਜਰ ਅਧਿਆਪਨ ਵਿਸ਼ੇ ਵਿਚ ਭਾਵਨਾ ਸਿੰਘ ਅਤੇ ਅੰਜਲੀ ਨੇ ਪਹਿਲਾ ਸਥਾਨ, ਗੁਰਲੀਨ ਕੌਰ ਅਤੇ ਹਰਜੋਤ ਕੌਰ, ਲਾਵੰਨਿਆ ਅਤੇ ਮਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ, ਜਮੀਮਾ ਅਤੇ ਜੋਤੀ, ਜਸਦੀਪ ਕੌਰ ਅਤੇ ਜਸਪ੍ਰੀਤ ਕੌਰ, ਮਾਨਸੀ ਅਤੇ ਭਾਰਤੀ ਚੌਧਰੀ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਦੌਰਾਨ ਕੁੱਝ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤੇ ਗਏ, ਜਿਨ੍ਹਾਂ ਵਿਚ ਅਨਾਮਿਕਾ, ਮਨਪ੍ਰੀਤ (47), ਕਿਰਨਦੀਪ, ਮਨਪ੍ਰੀਤ (46), ਅਮਨਦੀਪ ਕੌਰ ਅਤੇ ਅੰਕਿਤਾ ਸ਼ਾਮਿਲ ਸਨ। ਇਸ ਤੋਂ ਇਲਾਵਾ ਇਸ ਮੌਕੇ ਟੀਮ ਪ੍ਰੈਜੈਂਟੇਸ਼ਨ ਦੇ ਇਨਾਮ ਵੀ ਦਿੱਤੇ ਗਏ, ਜਿਨ੍ਹਾਂ ਵਿਚ ਅਮਨਦੀਪ (5) ਅਤੇ ਹਰਮਨਜੀਤ, ਆਸ਼ਮਾ ਅਤੇ ਕਾਜਲ ਸ਼ਾਮਿਲ ਸਨ। ਇਸ ਵਿਚ ਸਨੇਹਾ ਠਾਕੁਰ ਅਤੇ ਸੰਜਨਾ ਨੇ ਪਹਿਲਾ ਸਥਾਨ, ਰਿੰਪਲ ਅਤੇ ਪਰਵੀਨ ਕੁਮਾਰੀ, ਪੂਨਮਦੀਪ ਕੌਰ ਅਤੇ ਮੁਸਕਾਨ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ, ਹਰਸ਼ਿਤਾ ਅਤੇ ਹਰਸੁਮਨ ਸੈਣੀ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਵਿਚ ਪਰਮਿੰਦਰ ਕੌਰ ਅਤੇ ਸਤਵਿੰਦਰ ਕੌਰ ਨੇ ਪ੍ਰਸੰਸਾ ਪੱਤਰ ਪ੍ਰਾਪਤ ਕੀਤਾ। ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਕਾਲਜ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਬੀ.ਐੱਡ. ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ ਪ੍ਰਿੰਸੀਪਲ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਲੋਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਭੇਜੀ ਗਈ। ਕਾਰਜਕਾਰੀ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਵਿਦਿਆਰਥੀਆਂ ਨੂੰ ਮੁਕਾਬਲੇ ਵਿਚ ਭਾਗ ਲੈਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿ ਸਾਹਿਬ ਕਾਲਜ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਦਸੂਹਾ ਵਿਖੇ ਐਨ.ਸੀ.ਸੀ. ਕੈਡਟਾਂ ਦੀ ਭਰਤੀ ਤੇ ਚੋਣ ਮੁਹਿੰਮ
Ad Position 24