ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਦਾ ਬੀ.ਐੱਡ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ
ਜਾਡਲਾ, 14 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਸਾਈਂ ਕਾਲਜ ਆਫ਼ ਐਜੂਕੇਸ਼ਨ, ਜਾਡਲਾ (ਨਵਾਂਸ਼ਹਿਰ) ਦਾ ਬੀ. ਐੱਡ.
ਜਾਡਲਾ, 14 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਸਾਈਂ ਕਾਲਜ ਆਫ਼ ਐਜੂਕੇਸ਼ਨ, ਜਾਡਲਾ (ਨਵਾਂਸ਼ਹਿਰ) ਦਾ ਬੀ.ਐੱਡ. ਸੈਸ਼ਨ 2025-27 ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਨਤੀਜੇ ਵਿੱਚ ਜਪਲੀਨ ਛਾਬੜਾ ਪੁੱਤਰੀ ਦਲਜੀਤ ਸਿੰਘ ਨੇ 8.20 ਸੀ. ਜੀ. ਪੀ. ਏ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਅਤੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚ ਚੌਥਾ ਸਥਾਨ ਹਾਸਲ ਕੀਤਾ ਤੇ ਮਨਜੀਤ ਕੌਰ ਪੁੱਤਰੀ ਸਤਪਾਲ ਸਿੰਘ ਨੇ 8.00 ਸੀ. ਜੀ. ਪੀ. ਏ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਅਤੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ 25ਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਲਈ ਮਾਣ ਵਾਲੀ ਉਪਲਬਧੀ ਹਾਸਲ ਕੀਤੀ। ਇਸ ਤੋਂ ਇਲਾਵਾ ਹਰਪ੍ਰੀਤ ਸ਼ੀਹਮਾਰ ਪੁੱਤਰੀ ਹਰਮੇਸ਼ ਲਾਲ ਨੇ 8.00 ਸੀ. ਜੀ. ਪੀ. ਏ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਲਜੋਤ ਕੌਰ ਪੁੱਤਰੀ ਦਵਿੰਦਰ ਸਿੰਘ ਨੇ 7.90 ਸੀ. ਜੀ. ਪੀ. ਏ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਚੇਅਰਮੈਨ ਪੀ. ਕੇ. ਜੌਹਰ, ਇੰਜੀ. ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨੁਪਮ ਜੌਹਰ ਤੇ ਪ੍ਰਿੰਸੀਪਲ ਡਾ. ਸੁਨੀਲਾ ਧੀਰ ਨੇ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ।