ਭੁੱਲੇਵਾਲ ਰਾਠਾਂ ਵਲੋਂ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ
ਸਮੁੰਦੜਾ, 14 ਅਗਸਤ (ਤੀਰਥ ਸਿੰਘ ਰੱਕੜ) - ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਗੜ੍ਹਸ਼ੰਕਰ ਅਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨਾਂ ਲਈ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ.
ਸਮੁੰਦੜਾ, 14 ਅਗਸਤ (ਤੀਰਥ ਸਿੰਘ ਰੱਕੜ) - ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਗੜ੍ਹਸ਼ੰਕਰ ਅਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨਾਂ ਲਈ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਸ. ਬਾਦਲ ਆਪਣੇ ਪਰਿਵਾਰ ਸਮੇਤ ਇੱਕ ਨਿਮਾਣੇ ਸਿੱਖ ਵਜੋਂ ਬੜੀ ਹੀ ਨਿਮਰਤਾ ਨਾਲ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਗਏ ਸਨ ਅਤੇ ਇਸ ਮੌਕੇ ਉਨ੍ਹਾਂ ’ਤੇ ਬੜੀ ਹੀ ਸੋਚੀ ਸਮਝੀ ਸਾਜਿਸ਼ ਦੇ ਤਹਿਤ ਹਮਲਾ ਕੀਤਾ ਜਾਣਾ ਬੜੀ ਹੀ ਮੰਦਭਾਗੀ ਘਟਨਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਹੋ ਰਿਹਾ ਉਭਾਰ ਬਰਦਾਸ਼ਤ ਨਹੀਂ ਹੋ ਰਿਹਾ ਜਿਸ ਕਰਕੇ ਇਸ ਤਰ੍ਹਾਂ ਦੀਆਂ ਕੋਝੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ. ਬਾਦਲ ’ਤੇ ਦੂਸਰੀ ਵਾਰ ਕੀਤੇ ਗਏ ਜਾਨਲੇਵਾ ਹਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।