14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਦੌਲਤਪੁਰ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰੋਬੀ ਕੰਗ ਨੇ ਕੀਤਾ ਰਵਾਨਾ

ਜਾਡਲਾ, 14 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਪੰਜਾਬ ਸਰਕਾਰ ਵੱਲੋਂ ਧਾਰਮਿਕ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਚਲਾਈ ਜਾ ਰਹੀ ਵਿਸ਼ੇਸ਼ ਯਾਤਰਾ ਯੋਜਨਾ ਤਹਿਤ ਪਿੰਡ ਦੌਲਤਪੁਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਧਾਰਮਿਕ ਤੇ ਇਤਿਹਾਸਕ ਸਥਾਨਾਂ ਲਈ ਰਵਾਨਾ ਹੋਈ। ਬੱਸ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਨੌਜਵਾਨ ਆਗੂ ਜਸਪ੍ਰੀਤ ਸਿੰਘ ਰੋਬੀ ਕੰਗ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 15-08-2026
ਜਾਡਲਾ, 14 ਅਗਸਤ (ਹਰਕੰਵਲ ਸਿੰਘ ਕੌਲਗੜ੍ਹ) - ਪੰਜਾਬ ਸਰਕਾਰ ਵੱਲੋਂ ਧਾਰਮਿਕ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਚਲਾਈ ਜਾ ਰਹੀ ਵਿਸ਼ੇਸ਼ ਯਾਤਰਾ ਯੋਜਨਾ ਤਹਿਤ ਪਿੰਡ ਦੌਲਤਪੁਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਧਾਰਮਿਕ ਤੇ ਇਤਿਹਾਸਕ ਸਥਾਨਾਂ ਲਈ ਰਵਾਨਾ ਹੋਈ। ਬੱਸ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਨੌਜਵਾਨ ਆਗੂ ਜਸਪ੍ਰੀਤ ਸਿੰਘ ਰੋਬੀ ਕੰਗ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਰੋਬੀ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਇਹ ਪਹਿਲ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਆਰਥਿਕ ਮਜਬੂਰੀਆਂ ਕਾਰਨ ਲੰਮੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਦੀ ਇੱਛਾ ਪੂਰੀ ਨਹੀਂ ਕਰ ਸਕੇ ਸਨ ਪਰ ਮੁਫ਼ਤ ਯਾਤਰਾ ਦੀ ਸਹੂਲਤ ਨੇ ਉਨ੍ਹਾਂ ਲਈ ਇਹ ਮੌਕਾ ਆਸਾਨ ਕਰ ਦਿੱਤਾ ਹੈ। ਇਸ ਮੌਕੇ ਸੀਨੀਅਰ ਆਪ ਆਗੂ ਰਜੇਸ਼ ਪਾਲ ਖੰਨਾ ਨੇ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਦੌਲਤਪੁਰ ਦੇ ਕਈ ਵਸਨੀਕਾਂ ਦੀ ਸਾਲਾਂ ਪੁਰਾਣੀ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਤਾਂਘ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਲੋਕਾਂ ਨੂੰ ਆਪਣੇ ਧਾਰਮਿਕ ਤੇ ਇਤਿਹਾਸਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੀਆਂ ਹਨ। ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਇਸ ਸਹੂਲਤ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਯੂਥ ਦੇ ਪ੍ਰਧਾਨ ਲੱਖੀ ਲਿੱਧੜ, ਕੈਪਟਨ ਕਰਨੈਲ ਸਿੰਘ, ਬਹਾਦਰ ਸਿੰਘ ਰਿਟਾਇਰ ਸੁਪਰਡੈਂਟ ਡੀ.ਸੀ. ਦਫਤਰ, ਹਰਜਸਵਿੰਦਰ ਪਾਲ ਸਿੰਘ ਸੋਢੀ ਸਾਬਕਾ ਪੰਚ, ਅਮਰਜੀਤ ਸਿੰਘ ਸਾਬਕਾ ਪੰਚ, ਮਦਨ ਲਾਲ ਰਿਟਾਇਰ ਬੈਂਕ ਮੈਨੇਜਰ, ਗਿਆਨ ਸਿੰਘ ਪ੍ਰਧਾਨ, ਤਰਲੋਚਨ ਸਿੰਘ, ਅਵਤਾਰ ਸਿੰਘ ਪੰਚ, ਕੁਲਵਿੰਦਰ ਕੌਰ ਸਾਬਕਾ ਸਰਪੰਚ, ਸੁਨੀਤਾ ਤੇ ਬਿਮਲਾ ਦੇਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੌਲਤਪੁਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਅਗਲੀ ਖ਼ਬਰ ਦੌਲਤਪੁਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜਾਗਰੂਕਤਾ ਕੈਂਪ
Ad Position 24