ਦੌਲਤਪੁਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜਾਗਰੂਕਤਾ ਕੈਂਪ
ਜਾਡਲਾ, 14 ਅਗਸਤ (ਹਰਕੰਵਲ ਸਿੰਘ ਕੌਲਗੜ) - ਪਿੰਡ ਦੌਲਤਪੁਰ ਦੇ ਆਂਗਣਵਾੜੀ ਕੇਂਦਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਲੋਕਾਂ ਨੂੰ ਧੀਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸਿੱਖਿਆ ਤੇ ਸੁਰੱਖਿਆ ਸਬੰਧੀ ਜਾਗਰੂਕ ਕੀਤਾ।
ਜਾਡਲਾ, 14 ਅਗਸਤ (ਹਰਕੰਵਲ ਸਿੰਘ ਕੌਲਗੜ) - ਪਿੰਡ ਦੌਲਤਪੁਰ ਦੇ ਆਂਗਣਵਾੜੀ ਕੇਂਦਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਲੋਕਾਂ ਨੂੰ ਧੀਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸਿੱਖਿਆ ਤੇ ਸੁਰੱਖਿਆ ਸਬੰਧੀ ਜਾਗਰੂਕ ਕੀਤਾ। ਸਿਹਤ ਕਰਮਚਾਰੀ ਘਨਸ਼ਾਮ ਨੇ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਯੋਜਨਾ ਦੀ ਸ਼ੁਰੂਆਤ 22 ਜਨਵਰੀ 2015 ਨੂੰ ਪਾਣੀਪਤ ਤੋਂ ਕੀਤੀ ਗਈ ਸੀ। ਇਸ ਦਾ ਮੁੱਖ ਉਦੇਸ਼ ਧੀਆਂ ਦੇ ਜੀਵਨ ਦੀ ਰੱਖਿਆ, ਲਿੰਗ ਭੇਦਭਾਵ ਨੂੰ ਖ਼ਤਮ ਕਰਨਾ ਤੇ ਉਨ੍ਹਾਂ ਨੂੰ ਸਿੱਖਿਆ ਦੇ ਕੇ ਆਤਮਨਿਰਭਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹਰ ਲੜਕੀ ਨੂੰ ਜਨਮ ਲੈਣ, ਸਿਹਤਮੰਦ ਜੀਵਨ ਜਿਊਣ, ਪੋਸ਼ਣ, ਸੁਰੱਖਿਆ ਅਤੇ ਸਿੱਖਿਆ ਦਾ ਬਰਾਬਰ ਹੱਕ ਹੈ। ਸੀ.ਐੱਚ.ਓ. ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਾਗਰੂਕਤਾ ਮੁਹਿੰਮਾਂ ਦੇ ਸਦਕਾ ਧੀਆਂ ਅੱਜ ਸਿੱਖਿਆ, ਡਾਕਟਰੀ, ਇੰਜੀਨੀਅਰਿੰਗ, ਕਾਨੂੰਨ ਅਤੇ ਹੋਰ ਖੇਤਰਾਂ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੀਆਂ ਹਨ। ਏ.ਐੱਨ . ਐੱਮ. ਕਿਰਨਾ ਰਾਣੀ ਨੇ ਕਿਹਾ ਕਿ ਧੀਆਂ ਨੂੰ ਅੱਗੇ ਵਧਾਉਣ ਲਈ ਔਰਤਾਂ ਨੂੰ ਵੀ ਆਪਣੀ ਆਵਾਜ਼ ਬੁਲੰਦ ਕਰਨੀ ਪਵੇਗੀ। ਇਸ ਮੌਕੇ ਆਸ਼ਾ ਵਰਕਰ ਰਾਜ਼ ਰਾਣੀ, ਰਿੰਪੀ, ਸੁਖਦੀਪ, ਆਸ਼ਾ ਫੈਸਿਲੀਟੇਟਰ ਪਰਮੀਲਾ ਦੇਵੀ, ਆਂਗਣਵਾੜੀ ਵਰਕਰ ਪਰਮਜੀਤ ਕੌਰ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਸਹਿਯੋਗ ਦਿੱਤਾ।