17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਵਿਧਾਇਕ ਚੱਢਾ ਨੇ ਸਰਥਲੀ ਤੇ ਜਤੌਲੀ ਤੋਂ ਤੀਰਥ ਯਾਤਰਾ ਲਈ ਦੋ ਬੱਸਾਂ ਕੀਤੀਆਂ ਰਵਾਨਾ

ਨੂਰਪੁਰ ਬੇਦੀ, 16 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਰੂਪਨਗਰ ਦੇ ਪਿੰਡ ਸਰਥਲੀ ਅਤੇ ਜਤੌਲੀ ਤੋਂ ਦੋ ਬੱਸਾਂ ਤੀਰਥ ਯਾਤਰਾ ਲਈ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰਵਾਨਾ ਕੀਤੀਆਂ ਗਈਆਂ। ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਵੱਡੀ ਸਹੂਲਤ ਹੈ।

Ad Position 21
No active advertisement
ਅਜੀਤ ਡੈਸਕ 17-08-2026
ਨੂਰਪੁਰ ਬੇਦੀ, 16 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਰੂਪਨਗਰ ਦੇ ਪਿੰਡ ਸਰਥਲੀ ਅਤੇ ਜਤੌਲੀ ਤੋਂ ਦੋ ਬੱਸਾਂ ਤੀਰਥ ਯਾਤਰਾ ਲਈ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰਵਾਨਾ ਕੀਤੀਆਂ ਗਈਆਂ। ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਵੱਡੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਬਜ਼ੁਰਗਾਂ ਲਈ ਅਜਿਹੀ ਯਾਤਰਾ ਕਿਸੇ ਸੁਪਨੇ ਦੇ ਪੂਰਾ ਹੋਣ ਤੋਂ ਘੱਟ ਨਹੀਂ, ਕਿਉਂਕਿ ਕਈ ਲੋਕ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਆਪਣੀ ਇੱਛਾ ਅਨੁਸਾਰ ਤੀਰਥ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ‘’ਬਜ਼ੁਰਗਾਂ ਦੀਆਂ ਦੁਆਵਾਂ, ਸੰਗਤ ਦੀ ਆਸਥਾ ਅਤੇ ਲੋਕ ਸੇਵਾ ਦਾ ਇਹ ਸਫ਼ਰ ਲਗਾਤਾਰ ਜਾਰੀ ਰਹੇਗਾ।” ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨਾ ਵੀ ਹੈ। ਤੀਰਥ ਯਾਤਰਾ ਲਈ ਰਵਾਨਾ ਹੋਈ ਸੰਗਤ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਨਾਲ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ਇਸ ਮੌਕੇ ਹੁਸਨ ਲਾਲ ਚੌਹਾਨ, ਵਾਈਸ ਚੇਅਰਮੈਨ ਦੇਸਰਾਜ ਸੈਣੀ, ਸੰਮਤੀ ਮੈਂਬਰ ਰਵਿੰਦਰ ਬਿੰਦੀ, ਭਜਨ ਲਾਲ ਸੋਢੀ, ਬੰਟੀ ਜਤੌਲੀ, ਚੌਧਰੀ ਬਲਵੀਰ ਟੇਡੇਵਾਲ, ਠੇਕੇਦਾਰ ਮੋਹਨ ਲਾਲ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗਾਂ ਦੇ ਆਪਣਾ ਘਰ ਹਵੇਲੀ ਕਲਾਂ ਵਿਖੇ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਗ੍ਰਾਮ ਪੰਚਾਇਤ ਭਲਿਆਣ ਦਾ ਕੀਤਾ ਸਨਮਾਨ
Ad Position 24