17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਤੀਜ ਦਾ ਤਿਉਹਾਰ ਮਨਾਇਆ ਸ੍ਰੀ ਚਮਕੌਰ ਸਾਹਿਬ ਦੀ ਚਰਚ ’ਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਭਰੀ ਹਾਜ਼ਰੀ

ਚੰਡੀਗੜ੍ਹ, 16 ਅਗਸਤ (ਰਾਮ ਸਿੰਘ ਬਰਾੜ )- ਹਰਿਆਣਾ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਦਾ ਪ੍ਰਤੀਕ ਤੀਜ ਦਾ ਤਿਉਹਾਰ ਹਰਿਆਣਾ ਲੋਕ ਭਵਨ ਵਿਖੇ ਉਤਸ਼ਾਹ, ਉੱਲਾਸ ਅਤੇ ਰਵਾਇਤੀ ਰੀਤੀ-ਰਿਵਾਜਾਂ ਨਾਲ ਮਨਾਇਆ ਗਿਆ। ਇਸ ਮੌਕੇ ਆਯੋਜਿਤ ਰੰਗਾਰੰਗ ਪ੍ਰੋਗਰਾਮ ਵਿਚ ਸ਼ਖਸੀਅਤਾਂ, ਕਲਾਕਾਰਾਂ, ਔਰਤਾਂ, ਬੱਚਿਆਂ ਅਤੇ ਆਮ ਲੋਕਾਂ ਨੇ ਉਤਸ਼ਾਹਪੂਰਵਕ ਭਾਗ ਲਿਆ।

Ad Position 21
No active advertisement
ਸ੍ਰੀ ਚਮਕੌਰ ਸਾਹਿਬ ਦੀ ਚਰਚ ਵਿਚ ਹਾਜ਼ਰੀਆਂ ਭਰਦੇ ਹੋਏ ਜਸਵੀਰ ਸਿੰਘ ਗੜ੍ਹੀ। ਤਸਵੀਰ: ਜਗਮੋਹਣ ਸਿੰਘ ਨਾਰੰਗ ਤਿਰੰਗਾ ਝੰਡਾ ਲਹਿਰਾ ਰਹੇ ਲਾਇਨ ਧੀਰਜ ਗੋਇਲ ਪ੍ਰਧਾਨ ਤੇ ਹੋਰ ਮੈਂਬਰ । 17-08-2026
ਚੰਡੀਗੜ੍ਹ, 16 ਅਗਸਤ (ਰਾਮ ਸਿੰਘ ਬਰਾੜ )- ਹਰਿਆਣਾ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਦਾ ਪ੍ਰਤੀਕ ਤੀਜ ਦਾ ਤਿਉਹਾਰ ਹਰਿਆਣਾ ਲੋਕ ਭਵਨ ਵਿਖੇ ਉਤਸ਼ਾਹ, ਉੱਲਾਸ ਅਤੇ ਰਵਾਇਤੀ ਰੀਤੀ-ਰਿਵਾਜਾਂ ਨਾਲ ਮਨਾਇਆ ਗਿਆ। ਇਸ ਮੌਕੇ ਆਯੋਜਿਤ ਰੰਗਾਰੰਗ ਪ੍ਰੋਗਰਾਮ ਵਿਚ ਸ਼ਖਸੀਅਤਾਂ, ਕਲਾਕਾਰਾਂ, ਔਰਤਾਂ, ਬੱਚਿਆਂ ਅਤੇ ਆਮ ਲੋਕਾਂ ਨੇ ਉਤਸ਼ਾਹਪੂਰਵਕ ਭਾਗ ਲਿਆ। ਇਸ ਮੌਕੇ ਪ੍ਰਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਿਆਂ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਾਮਨਾ ਕੀਤੀ ਕਿ ਤੀਜ ਦਾ ਇਹ ਪਵਿੱਤਰ ਤਿਉਹਾਰ ਸਭ ਦੇ ਜੀਵਨ ਵਿੱਚ ਸੁੱਖ, ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲੈ ਕੇ ਆਵੇ। ਉਨ੍ਹਾਂ ਨੇ ਸੱਭਿਆਚਾਰਕ ਕਲਾਕਾਰਾਂ ਦੁਆਰਾ ਪੇਸ਼ ਕੀਤੇ ਗਏ ਸ਼ਾਨਦਾਰ ਪ੍ਰੋਗਰਾਮਾਂ ਦੀ ਸ਼ਲਾਘਾ ਕਰਦਿਆਂ ਭਾਰਤੀ ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਦੇ ਸੰਭਾਲ ਅਤੇ ਪ੍ਰਚਾਰ-ਪ੍ਰਸਾਰ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਰਾਜਪਾਲ ਨੇ ਸਮਾਰੋਹ ਵਿੱਚ ਭਾਗ ਲੈਣ ਵਾਲੇ ਕਲਾਕਾਰਾਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਪ੍ਰਦੇਸ਼ ਵਾਸੀਆਂ ਨੂੰ ਤੀਜ ਦੇ ਤਿਉਹਾਰ ਦੀਆਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਸਮਾਰੋਹ ਵਿਚ ਹਰਿਆਣਾ ਦੀ ਪਹਿਲੀ ਮਹਿਲਾ ਸ਼੍ਰੀਮਤੀ ਮਿਤਰਾ ਘੋਸ਼, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ, ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਉੱਤਰਾਖੰਡ ਦੇ ਕੈਬਨਿਟ ਮੰਤਰੀ ਧਨ ਸਿੰਘ ਰਾਵਤ ਸਮੇਤ ਕਈ ਵਿਸ਼ੇਸ਼ ਮਹਿਮਾਨ ਹਾਜ਼ਰ ਸਨ। ਹਰਿਆਣਾ ਲੋਕ ਭਵਨ ਵਿਚ ਤੀਜ ਦੇ ਮੌਕੇ ਉੱਤੇ ਵਿਸ਼ੇਸ਼ ਤੌਰ ‘ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸਮਾਰੋਹ ਵਿੱਚ ਵਧੀਕ ਮੁੱਖ ਸਕੱਤਰ ਤੇ ਵਿੱਤ ਕਮਿਸ਼ਨਰ, ਮਾਲ ਅਤੇ ਆਫਤ ਪ੍ਰਬੰਧਨ, ਡਾ. ਸੁਮਿਤਾ ਮਿਸ਼ਰਾ, ਰਾਜਪਾਲ ਦੇ ਸਕੱਤਰ ਵਿਜੇਕੁਮਾਰ ਭਾਵਿਕੱਟੀ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ, ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਦੇ ਚੇਅਰਮੈਨ ਅਤੇ ਮੈਂਬਰ, ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਕਾਨ ਦੀ ਹਿਫ਼ਾਜ਼ਤ ਲਈ ਦਿੱਤੀ ਦਰਖਾਸਤ ਤੋਂ ਭੜਕਿਆ ਸਰਪੰਚ ਮੇਰੇ ਵਿਰੁੱਧ ਕਰ ਰਿਹਾ ਹੈ ਝੂਠੀਆਂ ਸ਼ਿਕਾਇਤਾਂ ਸਰਪੰਚ ਨੇ ਦੋਸ਼ਾਂ... ਅਗਲੀ ਖ਼ਬਰ ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ
Ad Position 24