15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਭਾਕਿਯੂ ਰਾਜੇਵਾਲ ਵਲੋਂ ਇਕੱਤਰਤਾ

ਮੋਰਿੰਡਾ, 16 ਅਗਸਤ (ਤਰਲੋਚਨ ਸਿੰਘ ਕੰਗ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ 2026 ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਧਰਨੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-08-2026
ਮੋਰਿੰਡਾ, 16 ਅਗਸਤ (ਤਰਲੋਚਨ ਸਿੰਘ ਕੰਗ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ 2026 ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਧਰਨੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਪਿੰਡਾਂ ਵਿਚ ਵਧ ਰਹੇ ਨਸ਼ਿਆਂ ਤੇ ਚੋਰੀਆਂ ਬਾਰੇ ਵੀ ਚਰਚਾ ਕੀਤੀ ਗਈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਤੀ 24 ਅਗਸਤ 2026 ਨੂੰ ਦਾਣਾ ਮੰਡੀ ਮੋਰਿੰਡਾ ਵਿਖੇ ਇਕੱਠ ਕੀਤਾ ਜਾਵੇਗਾ। ਇਸ ਮੌਕੇ ਹਰਬੰਸ ਸਿੰਘ ਦਤਾਰਪੁਰ, ਅਜੈਬ ਸਿੰਘ ਰਾਮਗੜ, ਅਵਤਾਰ ਸਿੰਘ ਲੁਠੇੜੀ, ਕੁਲਵੀਰ ਸਿੰਘ ਲੁਠੇੜੀ, ਸੁਰਜੀਤ ਸਿੰਘ ਅਮਰਾਲੀ, ਗੁਰਮੀਤ ਸਿੰਘ ਦਤਾਰਪੁਰ, ਜਰਨੈਲ ਸਿੰਘ ਮੜੌਲੀ ਕਲਾਂ, ਅਵਤਾਰ ਸਿੰਘ ਮੜੌਲੀ ਕਲਾਂ, ਰਣਧੀਰ ਸਿੰਘ ਸਰਹਾਣਾ, ਜਸਵਿੰਦਰ ਸਿੰਘ ਦੁੱਮਣਾ, ਰੱਖਾ ਸਿੰਘ ਦੁੱਮਣਾ, ਰਵਿੰਦਰ ਸਿੰਘ ਅਮਰਾਲੀ ਤੇ ਹੋਰ ਹਾਜ਼ਰ ਸਨ। ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀ ਹੋਈ ਵਰਚੁਅਲ ਮੀਟਿੰਗ ਸ੍ਰੀ ਚਮਕੌਰ ਸਾਹਿਬ, 16 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ 7 ਅਗਸਤ ਦੀ ਇਤਿਹਾਸਿਕ ਚੰਡੀਗੜ੍ਹ ਰੈਲੀ ਸਮੇਂ ਅਗਲੇ ਸੰਘਰਸ਼ ਵਜੋਂ 27 ਅਗਸਤ ਨੂੰ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਬੰਦ ਕਰਨ ਦੇ ਐਲਾਨ ਨੂੰ ਸਫਲ ਬਣਾਉਣ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀ ਵਰਚੁਅਲ ਮੀਟਿੰਗ ਕੀਤੀ ਗਈ, ਜਿਸ ਵਿਚ 27 ਅਗਸਤ ਦੇ ਪੰਜਾਬ ਬੰਦ ਸਮੇਂ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਐਕਸ਼ਨ ਦੀ ਤਿਆਰੀ ਲਈ 17, 18 ਅਤੇ 19 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਵਿਭਾਗੀ ਮੁੱਖੀਆਂ ਨੂੰ ਸਮੂਹਿਕ ਛੁੱਟੀ ਦੇ ਨੋਟਿਸ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੁਖਵਿੰਦਰ ਸਿੰਘ ਚਾਹਲ ਅਤੇ ਗੁਰਬਿੰਦਰ ਸਿੰਘ ਸਸਕੌਰ, ਧਰਮਿੰਦਰ ਸਿੰਘ ਭੰਗੂ,ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੁਰਿੰਦਰ ਕੁਮਾਰ ਪੁਆਰੀ, ਜਿੰਦਰ ਪਾਇਲਟ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਵਿਕਰਮ ਦੇਵ ਸਿੰਘ, ਮਹਿੰਦਰ ਕੌੜਿਆਂ ਵਾਲੀ, ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੇ ਨਵਪ੍ਰੀਤ ਬੱਲੀ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਦਿਗਵਿਜੇਪਾਲ ਸ਼ਰਮਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਨੈਣਾ ਦੇਵੀ ਮੰਦਰ ਮਲਕਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪਰਮਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਤੇ ਅਧਿਕਾਰੀਆਂ ਨੇ ਕੀਤਾ ਦੁੱਖ ਪ੍ਰਗਟ
Ad Position 24