15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ੍ਰੀ ਨੈਣਾ ਦੇਵੀ ਮੰਦਰ ਮਲਕਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਰੂਪਨਗਰ, 16 ਅਗਸਤ, (ਸਤਨਾਮ ਸਿੰਘ ਸੱਤੀ)- ਸ੍ਰੀ ਨੈਣਾ ਦੇਵੀ ਮੰਦਰ ਮਲਕਪੁਰ ਵਿਖੇ ਮੰਦਰ ਕਮੇਟੀ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮਾਕੜ , ਬੋਬੀ ਬੋਲਾ, ਯੂਥ ਆਗੂ ਤਰਨਜੀਤ ਸਿੰਘ ਤਰਨੀ ਸਮੇਤ ਅਨੇਕਾਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ।

Ad Position 21
No active advertisement
ਸ੍ਰੀ ਨੈਣਾ ਦੇਵੀ ਮੰਦਰ ਮਲਕਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ 17-08-2026
ਰੂਪਨਗਰ, 16 ਅਗਸਤ, (ਸਤਨਾਮ ਸਿੰਘ ਸੱਤੀ)- ਸ੍ਰੀ ਨੈਣਾ ਦੇਵੀ ਮੰਦਰ ਮਲਕਪੁਰ ਵਿਖੇ ਮੰਦਰ ਕਮੇਟੀ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮਾਕੜ , ਬੋਬੀ ਬੋਲਾ, ਯੂਥ ਆਗੂ ਤਰਨਜੀਤ ਸਿੰਘ ਤਰਨੀ ਸਮੇਤ ਅਨੇਕਾਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੰਗਤ ਵੱਲੋਂ ਧਾਰਮਿਕ ਸਮਾਗਮ ਵਿੱਚ ਸ਼ਰਧਾ ਨਾਲ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਮੰਦਰ ਕਮੇਟੀ ਵੱਲੋਂ ਹਰ ਸਾਲ ਕਰਵਾਏ ਜਾਂਦੇ ਧਾਰਮਿਕ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਭਾਈਚਾਰਕ ਸਾਂਝ, ਆਪਸੀ ਏਕਤਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਮਾਗਮ ਵਿੱਚ ਸ਼ਾਮਲ ਹੋ ਕੇ ਜਿਨ੍ਹਾਂ ਸੰਗਤਾਂ ਨੇ ਆਪਣੀਆਂ ਮਨੋਕਾਮਨਾਵਾਂ ਲਈ ਅਰਦਾਸਾਂ ਕੀਤੀਆਂ ਹਨ, ਉਨ੍ਹਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਅਤੇ ਸਭ ਦੇ ਜੀਵਨ ਵਿੱਚ ਸੁੱਖ-ਸ਼ਾਂਤੀ ਬਣੀ ਰਹੇ। ਇਸ ਮੌਕੇ ਸ੍ਰੀ ਨੈਣਾ ਦੇਵੀ ਮੰਦਰ ਧਰਮਸ਼ਾਲਾ ਟਰੱਸਟ, ਪਿੰਡ ਮਲਕਪੁਰ ਦੇ ਪ੍ਰਧਾਨ ਸਤੀਸ਼ ਕੁਮਾਰ ਅਦਲੱਖਾ, ਮੀਤ ਪ੍ਰਧਾਨ ਰਾਜੇਸ਼ ਮਲਹੋਤਰਾ, ਸਕੱਤਰ ਕ੍ਰਿਸ਼ਨ ਕੁਮਾਰ ਗੁਪਤਾ, ਕੈਸ਼ੀਅਰ ਮਦਨ ਮੋਹਨ ਗੁਪਤਾ ਤੋਂ ਇਲਾਵਾ ਟਰੱਸਟੀ ਵਿਨੋਦ ਕੁਮਾਰ ਸ਼ਰਮਾ, ਪਵਨ ਕੁਮਾਰ, ਸੁਨੀਲ ਗਰਗ, ਸੁਧੀਰ ਕੁਮਾਰ ਮਹਾਜਨ, ਸੰਜੀਵ ਗੁਪਤਾ ਅਤੇ ਬਿੰਦੂ ਡਕਾਲੇਵਾਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਈਂ ਉਤਸ਼ਾਹ ਨਾਲ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਭਾਕਿਯੂ ਰਾਜੇਵਾਲ ਵਲੋਂ ਇਕੱਤਰਤਾ
Ad Position 24