ਚੰਡੀਗੜ੍ਹ ’ਚ ਪ੍ਰਿੰ. ਬਹਾਦਰ ਸਿੰਘ ਗੋਸਲ ਦੀਆਂ ਦੋ ਬਾਲ ਪੁਸਤਕਾਂ ਹੋਈਆਂ ਲੋਕ ਅਰਪਣ
ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)- ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੰਵਾਦ ਸਾਹਿਤਕ ਮੰਚ ਚੰਡੀਗੜ੍ਹ ਦੇ ਸਹਿਯੋਗ ਨਾਲ ਇਕ ਸਾਹਿਤਕ ਸਮਾਗਮ ਵਿਚ ਪੁਸਤਕਾਂ ਦੇ ਲੋਕ ਅਰਪਣ ਦੇ ਨਾਲ ਕਵੀ ਦਰਬਾਰ ਵੀ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ .
ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)- ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੰਵਾਦ ਸਾਹਿਤਕ ਮੰਚ ਚੰਡੀਗੜ੍ਹ ਦੇ ਸਹਿਯੋਗ ਨਾਲ ਇਕ ਸਾਹਿਤਕ ਸਮਾਗਮ ਵਿਚ ਪੁਸਤਕਾਂ ਦੇ ਲੋਕ ਅਰਪਣ ਦੇ ਨਾਲ ਕਵੀ ਦਰਬਾਰ ਵੀ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ . ਬਹਾਦਰ ਸਿੰਘ ਗੋਸਲ ਦੀਆਂ ਦੋ ਬਾਲ ਪੁਸਤਕਾਂ ‘ਆਓ ਲਿਖੀਏ ਤਕਦੀਰ ਦੇਸ਼ ਦੀ’ (ਪੰਜਾਬੀ) ਤੇ ‘ਨੰਨ੍ਹੇ ਮਨ ਦੀ ਬੜੀ ਸੀਖ’ (ਹਿੰਦੀ ਬਾਲ ਕਹਾਣੀਆਂ) ਲੋਕ ਅਰਪਣ ਕੀਤੀਆਂ ਗਈਆਂ। ਸਮਾਗਮ ਵਿਚ ਸੁਭਾਸ਼ ਭਾਸਕਰ ਸਕੱਤਰ ਚੰਡੀਗੜ੍ਹ ਸਾਹਿਤਕ ਅਕੈਡਮੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਸਮਾਗਮ ਦੀ ਪ੍ਰਧਾਨਗੀ ਕੇ.ਕੇ. ਸ਼ਾਰਦਾ ਪ੍ਰਧਾਨ ਫਰੀਡਮ ਫਾਈਟਰ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਕੀਤੀ ਗਈ। ਪ੍ਰਸਿੱਧ ਸਾਹਿਤਕਾਰ ਪ੍ਰੇਮ ਵਿਜ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਪ੍ਰਿੰ. ਬਹਾਦਰ ਸਿੰਘ ਗੋਸਲ, ਲੇਖਕ ਰਾਜ ਕੁਮਾਰ ਸਾਹੋਵਾਲੀਆ, ਡਾ. ਵਿਨੋਦ ਸ਼ਰਮਾ ਦੀ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹੋਏ। ਸਮਾਰੋਹ ਦਾ ਆਗਾਜ਼ ਜਗਤਾਰ ਸਿੰਘ ਜੋਗ ਵਲੋਂ ਪ੍ਰਿੰ. ਗੋਸਲ ਦੁਆਰਾ ਰਚਿਤ ਗੀਤ ‘ਸਾਵਣ ਆਇਆ’ ਗਾ ਕੇ ਬਾਖੂਬੀ ਕੀਤਾ ਗਿਆ। ਉਪਰੰਤ ਪ੍ਰਿੰ. ਗੋਸਲ ਨੇ ਆਏ ਮਹਿਮਾਨਾਂ, ਕਵੀਆਂ ਅਤੇ ਸਾਹਿਤਕਾਰਾਂ ਨਾਲ ਜਾਣ-ਪਹਿਚਾਣ ਦੀ ਲੜੀ ਨੂੰ ਜੋੜਿਆ। ਪ੍ਰਧਾਨਗੀ ਮੰਡਲ ਵਲੋਂ ਸਾਂਝੇ ਤੌਰ ’ਤੇ ਦੋਨੋਂ ਬਾਲ-ਪੁਸਤਕਾਂ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕਰਵਾਏ ਕਵੀ ਦਰਬਾਰ ਵਿਚ ਟਰਾਈਸਿਟੀ ਦੇ ਨਾਮਵਰ ਕਵੀਆਂ ਅਤੇ ਸਾਹਿਤਕਾਰਾਂ ਨੇ ਹਿੱਸਾ ਲਿਆ। ਇਸ ਮੌਕੇ ਤਰਲੋਚਨ ਸਿੰਘ, ਬਲਵਿੰਦਰ ਸਿੰਘ, ਰਾਜੇਸ਼ ਕੁਮਾਰ ਅਤੇ ਹੋਰ ਸ਼ਖਸੀਅਤਾਂ ਨੇ ਵੀ ਸ਼ਿਰਕਤ ਕੀਤੀ।