15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਨਿਊ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਢਿੱਲੋਂ ਤੇ ਰਾਣਾ ਗਿੱਲ ਦੀ ਹਾਜ਼ਰੀ ’ਚ ਵੱਡੀ ਗਿਣਤੀ ਨੌਜਵਾਨ ਭਾਜਪਾ ’ਚ ਹੋਏ ਸ਼ਾਮਿਲ

ਮੁੱਲਾਂਪੁਰ ਗਰੀਬਦਾਸ, 16 ਅਗਸਤ (ਦਿਲਬਰ ਸਿੰਘ ਖੈਰਪੁਰ)-ਨਿਊ ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰੀ ਨਿਰਮਾਣ ਦ੍ਰਿਸ਼ਟੀਕੋਣ ਤੋਂ ਪ੍ਰੇਰਿਤ ਹੋ ਕੇ ਸੈਂਕੜੇ ਨੌਜਵਾਨ ਭਾਜਪਾ ‘ਚ ਸ਼ਾਮਿਲ ਹੋਏ। ਇਸ ਮੌਕੇ ਨੌਜਵਾਨ ਮੋਹਿਤ ਜੰਡ ਦੀ ਅਗਵਾਈ ‘ਚ ਸੈਂਕੜੇ ਨੌਜਵਾਨਾਂ ਨੇ ਭਾਜਪਾ ਦੀ ਵਿਚਾਰਧਾਰਾ ਨੂੰ ਅਪਣਾਇਆ ਤੇ ਪਾਰਟੀ ‘ਚ ਸ਼ਾਮਿਲ ਹੋਣ ਦਾ ਪ੍ਰਣ ਕੀਤਾ।

Ad Position 21
No active advertisement
ਅਜੀਤ ਡੈਸਕ 17-08-2026
ਮੁੱਲਾਂਪੁਰ ਗਰੀਬਦਾਸ, 16 ਅਗਸਤ (ਦਿਲਬਰ ਸਿੰਘ ਖੈਰਪੁਰ)-ਨਿਊ ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰੀ ਨਿਰਮਾਣ ਦ੍ਰਿਸ਼ਟੀਕੋਣ ਤੋਂ ਪ੍ਰੇਰਿਤ ਹੋ ਕੇ ਸੈਂਕੜੇ ਨੌਜਵਾਨ ਭਾਜਪਾ ‘ਚ ਸ਼ਾਮਿਲ ਹੋਏ। ਇਸ ਮੌਕੇ ਨੌਜਵਾਨ ਮੋਹਿਤ ਜੰਡ ਦੀ ਅਗਵਾਈ ‘ਚ ਸੈਂਕੜੇ ਨੌਜਵਾਨਾਂ ਨੇ ਭਾਜਪਾ ਦੀ ਵਿਚਾਰਧਾਰਾ ਨੂੰ ਅਪਣਾਇਆ ਤੇ ਪਾਰਟੀ ‘ਚ ਸ਼ਾਮਿਲ ਹੋਣ ਦਾ ਪ੍ਰਣ ਕੀਤਾ। ਇਸ ਦੌਰਾਨ ਪੰਜਾਬ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਸਾਰੇ ਨੌਜਵਾਨਾਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਿਲ ਹੋਣ ‘ਤੇ ਵਧਾਈ ਦਿੱਤੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਫ਼ਤਿਹਜੰਗ ਸਿੰਘ ਬਾਜਵਾ, ਰਾਣਾ ਰਣਜੀਤ ਸਿੰਘ ਗਿੱਲ ਅਤੇ ਹੋਰਨਾਂ ਆਗੂਆਂ ਦੀ ਹਾਜ਼ਰੀ ‘ਚ ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਸਾਰੇ ਨੌਜਵਾਨਾਂ ਨੇ ਪਾਰਟੀ ਦੀ ਰਾਸ਼ਟਰਵਾਦੀ ਵਿਚਾਰਧਾਰਾ ਨੂੰ ਜਨਤਾ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਅੱਜ ਦੇ ਨੌਜਵਾਨ ਭਾਜਪਾ ਦੀ ਵਿਚਾਰਧਾਰਾ ਅਤੇ ਨੀਤੀਆਂ ਪ੍ਰਤੀ ਉਤਸ਼ਾਹਿਤ ਹਨ। ਇਸੇ ਦੌਰਾਨ ਮੋਹਿਤ ਜੰਡ ਤੇ ਭਾਨੂੰ ਨੇ ਕਿਹਾ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣਗੇ ਤੇ ਭਾਜਪਾ ਲੀਡਰਸ਼ਿਪ ਦੁਆਰਾ ਸੌਂਪੀ ਗਈ ਕਿਸੇ ਵੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਮੋਹਿਤ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਸਮੇਂ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਨੌਜਵਾਨਾਂ ‘ਚ ਨਸ਼ਾਖੋਰੀ ਅਤੇ ਬੇਰੁਜ਼ਗਾਰੀ ‘ਚ ਡੁੱਬ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੂਬੇ ‘ਚ ਵਿਕਾਸ ਅਤੇ ਬਿਹਤਰ ਹਾਲਾਤ ਲਿਆ ਸਕਦਾ ਹੈ ਤਾਂ ਉਹ ਭਾਜਪਾ ਹੈ। ਇਸ ਮੌਕੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਭਾਨੂੰ ਰਾਣਾ, ਸੰਜੇ ਰਾਣਾ, ਹਿਮਾਂਸ਼ੂ ਜੰਡ, ਸੁਮਿਤ ਸਿੰਘ, ਲੱਕੀ ਮਿਸ਼ਰਾ, ਸਮਦਰਸ਼ ਵੇਦ ਜੋਸਫ਼, ਸਿਕੰਦਰ ਚੌਧਰੀ, ਸਾਹਿਲ ਰਾਣਾ, ਗੋਨੀ ਸੋਫਤ, ਜਤਿਨ ਜੰਡ, ਨਿਖਿਲ ਗੌਤਮ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਨਹਿਰੂ ਸਟੇਡੀਅਮ ਰੂਪਨਗਰ ’ਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਚੰਡੀਗੜ੍ਹ ’ਚ ਪ੍ਰਿੰ. ਬਹਾਦਰ ਸਿੰਘ ਗੋਸਲ ਦੀਆਂ ਦੋ ਬਾਲ ਪੁਸਤਕਾਂ ਹੋਈਆਂ ਲੋਕ ਅਰਪਣ
Ad Position 24