18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਐਸ. ਐਮ. ਓ. ਸਿੰਘਪੁਰ ਨੂੰ ਸੌਂਪੇ ਰਜਿਸਟਰੇਸ਼ਨ ਪ੍ਰਕਿਰਿਆ ਦੇ ਦਸਤਾਵੇਜ਼

ਨੂਰਪੁਰ ਬੇਦੀ, 17 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਲੰਬੇ ਸਮੇਂ ਤੋਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਰਜਿਸਟ੍ਰੇਸ਼ਨ ਦੀ ਮੰਗ ਨੂੰ ਲੈ ਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਦੇ ਸਿਹਤ ਮੰਤਰਾਲੇ ਤੇ ਵੱਖ-ਵੱਖ ਕੈਬਨਿਟ ਮੰਤਰੀਆਂ ਨਾਲ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਦੇ ਰਹੇ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਵਿਸ਼ੇਸ਼ ਟ੍ਰੇਨਿੰਗ ਦੇ ਕੇ ਰਜਿਸਟਰਡ ਕਰਨ ਦੀ ਤਜਵੀਜ਼ ਨੂੰ ਹਰੀ ਝੰਡੀ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 18-08-2026
ਨੂਰਪੁਰ ਬੇਦੀ, 17 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)- ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਲੰਬੇ ਸਮੇਂ ਤੋਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਰਜਿਸਟ੍ਰੇਸ਼ਨ ਦੀ ਮੰਗ ਨੂੰ ਲੈ ਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਦੇ ਸਿਹਤ ਮੰਤਰਾਲੇ ਤੇ ਵੱਖ-ਵੱਖ ਕੈਬਨਿਟ ਮੰਤਰੀਆਂ ਨਾਲ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਦੇ ਰਹੇ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਵਿਸ਼ੇਸ਼ ਟ੍ਰੇਨਿੰਗ ਦੇ ਕੇ ਰਜਿਸਟਰਡ ਕਰਨ ਦੀ ਤਜਵੀਜ਼ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਪ੍ਰਕਿਰਿਆ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਬਲਾਕਾਂ ਵਿਚ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਲੋੜੀਂਦੇ ਤਜਰਬਾ ਦਸਤਾਵੇਜ਼, ਸਵੈ-ਘੋਸ਼ਣਾ ਪੱਤਰ ਤੇ ਹੋਰ ਜ਼ਰੂਰੀ ਦਸਤਾਵੇਜ਼ ਸਿਹਤ ਵਿਭਾਗ ਦੇ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਏ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨੂਰਪੁਰਬੇਦੀ ਦੀ ਇਕਾਈ ਵਲੋਂ ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਸੂਬਾਈ ਆਗੂ ਦਿਨੇਸ਼ ਹੱਲਣ ਤੇ ਬਲਾਕ ਪ੍ਰਧਾਨ ਡਾਕਟਰ ਗੁਰਪਾਲ ਚੌਧਰੀ ਦੀ ਅਗਵਾਈ ਹੇਠ 40 ਤੋਂ ਵੱਧ ਮੈਂਬਰਾਂ ਦੇ ਲੋੜੀਂਦੇ ਦਸਤਾਵੇਜ਼ ਤੇ ਸਵੈ-ਘੋਸ਼ਣਾ ਪੱਤਰ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਪ੍ਰੀਤ ਕੌਰ ਨੂੰ ਸੌਂਪੇ ਗਏ। ਡਾਕਟਰ ਹਰਪ੍ਰੀਤ ਕੌਰ ਨੇ ਐਸੋਸੀਏਸ਼ਨ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਜਮ੍ਹਾਂ ਕਰਵਾਏ ਗਏ ਦਸਤਾਵੇਜ਼ ਜਲਦ ਤੋਂ ਜਲਦ ਜ਼ਿਲ੍ਹਾ ਸਿਵਲ ਸਰਜਨ ਰੂਪਨਗਰ ਰਾਹੀਂ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ। ਇਸ ਮੌਕੇ ਗੁਰਪਾਲ ਚੌਧਰੀ, ਧਰਵਿੰਦਰ ਗੋਨੀ, ਰਾਮ ਨਲਹੋਟੀ, ਬਲਵਿੰਦਰ ਸਿੰਘ ਤੇ ਅਜੇ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਲਾਲ ਦਾਸ ਭੂਰੀਵਾਲਿਆਂ ਦੀ ਬਰਸੀ ਸਬੰਧੀ ਸੰਤ ਸਮਾਗਮ ਹਰਿਦੁਆਰ ਵਿਖੇ 20 ਤੋਂ ਅਗਲੀ ਖ਼ਬਰ ਨੰਗਲ-ਚੰਡੀਗੜ੍ਹ ਮੁੱਖ ਮਾਰਗ ’ਤੇ ਪਏ ਡੂੰਘੇ ਖੱਡੇ ਰਾਹਗੀਰ ਡਾਹਢੇ ਪਰੇਸ਼ਾਨ
Ad Position 24