ਆਂਗਣਵਾੜੀ ਹੈਲਪਰ ਨਿਯੁਕਤੀ ਪੱਤਰ ਮਿਲਣ ਤੋਂ ਬਾਅਦ ਵਿਧਾਇਕ ਚੱਢਾ ਨਾਲ
ਵਿਧਾਇਕ ਚੱਢਾ ਨੇ ਬਲਾਕ ਰੂਪਨਗਰ ਦੀਆਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਰੂਪਨਗਰ, 17 ਅਗਸਤ (ਯਸ਼ਵੰਤ ਬੱਸੀ)- ਪੰਜਾਬ ਸਰਕਾਰ ਵਲੋਂ ਆਂਗਣਵਾੜੀ ਕੇਂਦਰਾਂ ਨੂੰ ਹੋਰ ਮਜ਼ਬੂਤ ਕਰਨ ਤੇ ਬੱਚਿਆਂ ਤੇ ਮਹਿਲਾਵਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਅੱਜ ਰੂਪਨਗਰ ਬਲਾਕ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ 30 ਤੋਂ ਵੱਧ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਨਾਲ ਗੈਸਟ ਹਾਊਸ, ਰੂਪਨਗਰ ਵਿਖੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਆਂਗਣਵਾੜੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਪ
ਪ੍ਰਤੀਕ ਸਿੰਘ ਸ਼ਾਹੀ — ਪਿਤਾ — ਸੰਦੀਪ ਸਿੰਘ — ਮਾਤਾ — ਹਰਜੀਤ ਕੌਰ — ਵਾਸੀ — ਪਿੰਡ ਗਧਰਾਮ ਖੁਰਦ (ਸ੍ਰੀ ਚਮਕੌਰ ਸਾਹਿਬ)
18-08-2026
ਰੂਪਨਗਰ, 17 ਅਗਸਤ (ਯਸ਼ਵੰਤ ਬੱਸੀ)- ਪੰਜਾਬ ਸਰਕਾਰ ਵਲੋਂ ਆਂਗਣਵਾੜੀ ਕੇਂਦਰਾਂ ਨੂੰ ਹੋਰ ਮਜ਼ਬੂਤ ਕਰਨ ਤੇ ਬੱਚਿਆਂ ਤੇ ਮਹਿਲਾਵਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਅੱਜ ਰੂਪਨਗਰ ਬਲਾਕ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ 30 ਤੋਂ ਵੱਧ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਨਾਲ ਗੈਸਟ ਹਾਊਸ, ਰੂਪਨਗਰ ਵਿਖੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਆਂਗਣਵਾੜੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਆਂਗਣਵਾੜੀ ਹੈਲਪਰਾਂ ਵਲੋਂ ਪਿੰਡ ਪੱਧਰ ’ਤੇ ਬੱਚਿਆਂ ਦੀ ਦੇਖਭਾਲ, ਪੋਸ਼ਣ ਤੇ ਆਂਗਣਵਾੜੀ ਕੇਂਦਰਾਂ ਦੇ ਸੁਚਾਰੂ ਸੰਚਾਲਨ ਵਿੱਚ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੱਤੀ । ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਹੀ ਆਂਗਣਵਾੜੀ ਹੈਲਪਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਲਈ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨਗੇ । ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੇ ਨਿਯੁਕਤੀ ਪੱਤਰ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਦਿਨੇਸ਼ ਚੱਢਾ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।