17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵੰਦੇ ਮਾਤਰਮ ਦੇ ਕਥਿਤ ਅਪਮਾਨ ਦੇ ਵਿਰੋਧ ’ਚ ਭਾਜਪਾ ਯੁਵਾ ਮੋਰਚਾ ਵਲੋਂ ਰੋਸ ਪ੍ਰਦਰਸ਼ਨ ਲਾਲਪੁਰਾ ਦੀ ਅਗਵਾਈ ਹੇਠ ਸੋਨੀਆ ਗਾਂਧੀ ਦਾ ਪੁਤਲਾ ਫੂਕਿਆ

ਰੂਪਨਗਰ, 17 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਕਾਂਗਰਸ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਵਲੋਂ ਚਲਾਏ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਕੜੀ ਤਹਿਤ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਯੁਵਾ ਮੋਰਚਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਵਰਕਰਾਂ ਵਲੋਂ ਸੋਨੀਆ ਗਾਂਧੀ ਦਾ ਪੁਤਲਾ ਫੂਕਿਆ ਗਿਆ ਅਤੇ ਕਾਂਗਰਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Ad Position 21
No active advertisement
ਰੋਸ ਪ੍ਰਦਰਸ਼ਨ ਕਰ ਰਹੇ ਆਗੂ। 18-08-2026
ਰੂਪਨਗਰ, 17 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਕਾਂਗਰਸ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਵਲੋਂ ਚਲਾਏ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਕੜੀ ਤਹਿਤ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਯੁਵਾ ਮੋਰਚਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਵਰਕਰਾਂ ਵਲੋਂ ਸੋਨੀਆ ਗਾਂਧੀ ਦਾ ਪੁਤਲਾ ਫੂਕਿਆ ਗਿਆ ਅਤੇ ਕਾਂਗਰਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਮਨ ਕਾਬੜਵਾਲ ਨੇ ਕਿਹਾ ਕਿ ਹਾਲ ਹੀ ਵਿਚ ਇੱਕ ਸਮਾਗਮ ਦੌਰਾਨ ਵੰਦੇ ਮਾਤਰਮ ਦੇ ਗਾਇਨ ਸਮੇਂ ਸੋਨੀਆ ਗਾਂਧੀ ਵਲੋਂ ਕਥਿਤ ਤੌਰ ’ਤੇ ਪਾਰਟੀ ਪ੍ਰਧਾਨ ਨੂੰ ਬੈਠਣ ਲਈ ਕਹਿਣ ਵਾਲੀ ਘਟਨਾ ਨੂੰ ਭਾਜਪਾ ਗੰਭੀਰਤਾ ਨਾਲ ਦੇਖਦੀ ਹੈ। ਅਮਨ ਕਾਬੜਵਾਲ ਨੇ ਕਿਹਾ ਕਿ ਵੰਦੇ ਮਾਤਰਮ ਦੇਸ਼ ਦੀ ਆਜ਼ਾਦੀ ਦੀ ਲਹਿਰ, ਰਾਸ਼ਟਰੀ ਚੇਤਨਾ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਡੂੰਘੇ ਤੌਰ ’ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਰਾਸ਼ਟਰੀ ਪ੍ਰਤੀਕਾਂ ਅਤੇ ਰਾਸ਼ਟਰੀ ਭਾਵਨਾਵਾਂ ਦਾ ਸਨਮਾਨ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਪਾਰਟੀ ਵਲੋਂ ਲਗਾਤਾਰ ਅਜਿਹੇ ਕਦਮ ਚੁੱਕੇ ਜਾ ਰਹੇ ਹਨ, ਜਿਨ੍ਹਾਂ ਨਾਲ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਸ ਮੌਕੇ ਓਂਕਾਰ ਸਿੰਘ ਅਭਿਆਣਾ, ਅਰਸ਼ਪ੍ਰੀਤ ਸਿੰਘ ਬਾਠ, ਅਨਿਲ ਸਿੰਘ, ਸਤਨਾਮ ਸਿੰਘ ਸੱਤੂ, ਪੰਕਜ ਸ਼ਰਮਾ, ਅਜੈ ਨਿਸ਼ਚਲ, ਰਾਜ ਕੁਮਾਰ, ਧਰਮਿੰਦਰ ਸਿੰਘ ਮਲਿਕਪੁਰ, ਸੁਰਿੰਦਰਪਾਲ ਸੇਠੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ। ਭਾਜਪਾ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਸਨਮਾਨ ਨਾਲ ਜੁੜੇ ਮੁੱਦਿਆਂ ’ਤੇ ਪਾਰਟੀ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਦੇਸ਼ ਦੀਆਂ ਭਾਵਨਾਵਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਦੋ ਦਿਨਾ ਕਲਮ ਛੋੜ ਹੜਤਾਲ ਸ਼ੁਰੂ ਅਗਲੀ ਖ਼ਬਰ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਬੰਧਕ ਤੇ ਪਤਵੰਤੇ। ਖ਼ੂਨਦਾਨ ਕੈਂਪ ਲਗਾਇਆ
Ad Position 24