17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਰੂਪਨਗਰ ’ਚ ਵੱਖ-ਵੱਖ ਥਾਈਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ

ਰੂਪਨਗਰ, 17 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਸੇਂਟ ਕਾਰਮਲ ਸਕੂਲ ਰੂਪਨਗਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਪੈਟਰਨ ਅਮਰਜੀਤ ਸਿੰਘ ਸੈਣੀ ਅਤੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 18-08-2026
ਰੂਪਨਗਰ, 17 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਸੇਂਟ ਕਾਰਮਲ ਸਕੂਲ ਰੂਪਨਗਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਪੈਟਰਨ ਅਮਰਜੀਤ ਸਿੰਘ ਸੈਣੀ ਅਤੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਸਕੂਲ ਦੇ ਪੈਟਰਨ ਅਮਰਜੀਤ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਜਾਤ ਪਾਤ, ਧਰਮ ਅਤੇ ਨਸਲ ਦੇ ਬੰਧਨਾਂ ਤੋਂ ਉੱਪਰ ਉੱਠ ਕੇ ਚੰਗੇ ਇਨਸਾਨ ਬਣਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ । ਸ੍ਰੀਮਤੀ ਜਯਾ ਸੈਣੀ ਸਕੂਲ ਡਿਵੈਲਮੈਂਟ ਮੈਨੇਜਰ ਨੇ ਵਿਦਿਆਰਥੀਆਂ ਵਿਚ ਕੌਮੀ ਭਾਵਨਾ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਪੂਨਮ ਡੋਗਰਾ ਅਤੇ ਪ੍ਰਿੰਸੀਪਲ ਪੂਜਾ ਜੈਨ ਨੇ ਵਿਦਿਆਰਥੀਆਂ ਨੂੰ ਇਸ ਮੌਕੇ ਭਾਈਚਾਰਕ ਸਾਂਝ, ਸਦਭਾਵਨਾ ਤੇ ਇਨਸਾਨੀਅਤ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ । ਇਸ ਤੋਂ ਇਲਾਵਾ ਸਕੂਲ ਦੇ 300 ਤੋਂ ਵੱਧ ਵਿਦਿਆਰਥੀਆਂ ਨੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਦੇਸ਼ ਪ੍ਰਤੀ ਆਪਣੇ ਜਜ਼ਬੇ ਨੂੰ ਸੁੰਦਰ ਪੇਸ਼ਕਾਰੀ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਪੇਸ਼ਕਾਰੀ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਨਮਾਨ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਪੇਸ਼ਕਾਰੀ ਨੂੰ ਤਿਆਰ ਕਰਵਾਉਣ ਲਈ ਸ੍ਰੀਮਤੀ ਏਕਤਾ, ਸ੍ਰੀਮਤੀ ਸਤਿੰਦਰ ਕੌਰ, ਸਰਬਜੀਤ ਸਿੰਘ ਅਤੇ ਸਹਿਯੋਗੀ ਸਟਾਫ਼ ਦੀ ਸਕੂਲ ਪ੍ਰਬੰਧਕਾਂ ਵਲੋਂ ਸ਼ਲਾਘਾ ਕੀਤੀ ਗਈ। ਰੂਪਨਗਰ ਤੋਂ ਯਸ਼ਵੰਤ ਬੱਸੀ ਅਨੁਸਾਰ- ਰੂਪਨਗਰ ਪ੍ਰੈੱਸ ਕਲੱਬ ਵਿਖੇ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ। ਪ੍ਰੈੱਸ ਕਲੱਬ ਦੇ ਮੁੱਖ ਸਲਾਹਕਾਰ ਤੇ ਪ੍ਰੋਗਰਾਮ ਡਾਇਰੈਕਟਰ ਸਤੀਸ਼ ਜਗੋਤਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਸੱਤੀ ਅਤੇ ਹੋਰ ਮੈਂਬਰਾਂ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਰਾਸ਼ਟਰੀ ਗੀਤ ਉਪਰੰਤ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਕਲੱਬ ਦੇ ਕਮੇਟੀ ਰੂਮ ਵਿਚ ਹੋਈ ਇਕੱਤਰਤਾ ਦੌਰਾਨ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਭਾਰਤ-ਪਾਕਿਸਤਾਨ ਵੰਡ ਦੌਰਾਨ ਗਈਆਂ ਕੀਮਤੀ ਜਾਨਾਂ ‘ਤੇ ਦੁੱਖ ਪ੍ਰਗਟ ਕਰਦਿਆਂ ਭਾਈਚਾਰਕ ਸਾਂਝ, ਏਕਤਾ ਅਤੇ ਅਖੰਡਤਾ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਗੁਆਂਢੀ ਦੇਸ਼ਾਂ ਨਾਲ ਅਮਨ-ਸ਼ਾਂਤੀ ਕਾਇਮ ਰੱਖਣ ਲਈ ਯਤਨ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਸੱਤੀ, ਸਰਪ੍ਰਸਤ ਤੇ ਸਾਬਕਾ ਪ੍ਰਧਾਨ ਬਹਾਦਰ ਜੀਤ ਸਿੰਘ, ਮੁੱਖ ਸਲਾਹਕਾਰ ਸਤੀਸ਼ ਜਗੋਤਾ, ਐਸੋਸੀਏਟ ਮੈਂਬਰ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮਾਕੜ ਨੇ ਸੰਬੋਧਨ ਕੀਤਾ। ਜਨਰਲ ਸਕੱਤਰ ਤੇਜਿੰਦਰ ਸਿੰਘ ਨੇ ਧੰਨਵਾਦ ਕੀਤਾ। ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਜੱਗੀ ਅਤੇ ਮੀਤ ਪ੍ਰਧਾਨ ਤੇ ਡਾਇਰੈਕਟਰ ਕਲੱਬ ਸਰਵਿਸਿਜ਼ ਕਮਲਦੀਪ ਸਿੰਘ ਭਾਰਤ ਨੇ ਪ੍ਰਬੰਧਾਂ ਵਿਚ ਸਹਿਯੋਗ ਦਿੱਤਾ। ਇਸ ਮੌਕੇ ਸਰਪ੍ਰਸਤ ਤੇ ਸਾਬਕਾ ਪ੍ਰਧਾਨ ਵਿਜੇ ਸ਼ਰਮਾ, ਕੈਸ਼ੀਅਰ ਸੁਰਜੀਤ ਸਿੰਘ ਗਾਂਧੀ, ਸਰਬਜੀਤ ਸਿੰਘ ਕਾਕਾ, ਕਾਨੂੰਨੀ ਸਲਾਹਕਾਰ ਐਡਵੋਕੇਟ ਸੁਮਿਤ ਪਸਰੀਚਾ, ਕੁਲਵੰਤ ਸਿੰਘ ਚਾਰਲੀ, ਹਰਜੀਤ ਸਿੰਘ ਹਨੀ ਸਮੇਤ ਹੋਰ ਮੈਂਬਰ ਹਾਜ਼ਰ ਸਨ। ਰੂਪਨਗਰ ਤੋਂ ਗੁਰਪ੍ਰੀਤ ਸਿੰਘ ਹੁੰਦਲ ਅਨੁਸਾਰ -ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਵਿਦਿਆਰਥੀਆਂ, ਫੈਕਲਟੀ ਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਅਣਗਿਣਤ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਮਹਾਨ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਉਸਾਰੂ ਕੰਮਾਂ ਵਿਚ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗਰੁੱਪ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਾਹਰਾ, ਵਾਈਸ ਪ੍ਰੈਜ਼ੀਡੈਂਟ ਸ੍ਰੀਮਤੀ ਜੈਸਿਕਾ ਦੁੱਗਲ ਬਾਹਰਾ ਅਤੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਸਮੇਤ ਸੀਨੀਅਰ ਅਧਿਕਾਰੀ, ਫੈਕਲਟੀ, ਕਰਮਚਾਰੀ ਤੇ ਵਿਦਿਆਰਥੀ ਹਾਜ਼ਰ ਸਨ। ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਮਿਠਾਈਆਂ ਵੰਡੀਆਂ ਗਈਆਂ। ਵਿਦਿਆਰਥੀਆਂ ਨੇ ਭੰਗੜਾ, ਗਿੱਧਾ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਰੂਪਨਗਰ ਤੋਂ ਯਸ਼ਵੰਤ ਬੱਸੀ ਅਨੁਸਾਰ- ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ, ਪੰਜਾਬ ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਾਈਸ ਚਾਂਸਲਰ ਡਾ. ਏ.ਐੱਸ. ਚਾਵਲਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਉਨ੍ਹਾਂ ਯੂਨੀਵਰਸਿਟੀ ਭਾਈਚਾਰੇ ਨੂੰ ਵਧਾਈ ਦਿੰਦਿਆਂ ਰਾਸ਼ਟਰੀ ਏਕਤਾ ਅਤੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਦੀ ਮਹੱਤਤਾ ਦੱਸੀ। ਯੂਨੀਵਰਸਿਟੀ ਦੀ ਸੁਰੱਖਿਆ ਟੀਮ ਨੇ ਸਲਾਮੀ ਦਿੱਤੀ ਅਤੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਭੰਗੜਾ ਤੇ ਗਿੱਧਾ ਪੇਸ਼ ਕੀਤਾ ਗਿਆ। ਪ੍ਰੋ. ਬੀ.ਐੱਸ. ਸਤਿਆਲ, ਪ੍ਰੋ ਵਾਈਸ ਚਾਂਸਲਰ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਆਜ਼ਾਦੀ, ਲੋਕਤੰਤਰ ਅਤੇ ਰਾਸ਼ਟਰੀ ਸਵੈਮਾਣ ਦੇ ਮੁੱਲਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਆਯੋਜਨ ਰਿਆਤ ਇੰਸਟੀਚਿਊਟ ਆਫ਼ ਫਾਰਮੇਸੀ, ਲੈਮਰਿਨ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਅਤੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ‘ਵਿਕਸਿਤ ਭਾਰਤ ਯੁਵਾ ਕਨੈੱਕਟ’ ਤਹਿਤ ਕੀਤਾ ਗਿਆ। ਥੀਮ ‘ਹਰ ਘਰ ਤਿਰੰਗਾ’ ਸੀ। ਕੋਆਰਡੀਨੇਟਰ ਡਾ. ਅਮਿੱਤ ਸ਼ਰਮਾ ਨੇ ਧੰਨਵਾਦ ਕੀਤਾ। ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਯੋਗਦਾਨ ਲਈ ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਵਿਮਲ ਮਨਹੋਤਰਾ, ਡਾ. ਜਗਪਾਲ ਰਾਣਾ, ਡਾ. ਐਨ.ਐੱਸ. ਗਿੱਲ, ਡਾ. ਆਸ਼ੂਤੋਸ਼ ਸ਼ਰਮਾ, ਡਾ. ਐੱਚ.ਪੀ.ਐੱਸ. ਧਾਮੀ, ਪ੍ਰੋ. ਨਰਿੰਦਰ ਭੂੰਬਲਾ, ਡਾ. ਰਜਿੰਦਰ ਕੌਰ, ਵੀ. ਕੇ. ਸੈਣੀ ਸਮੇਤ ਫੈਕਲਟੀ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ। ਰੂਪਨਗਰ ਤੋਂ ਯਸ਼ਵੰਤ ਬੱਸੀ ਅਨੁਸਾਰ- ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਆਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਪ੍ਰਜਵਲਿਤ ਕਰਨ ਉਪਰੰਤ ਤਿਰੰਗਾ ਲਹਿਰਾਉਣ ਅਤੇ ਰਾਸ਼ਟਰੀ ਗਾਨ ਨਾਲ ਹੋਈ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਭਾਸ਼ਣ ਤੇ ਨ੍ਰਿਤ ਪੇਸ਼ ਕੀਤੇ। ਅਧਿਆਪਕਾ ਸੋਨੀਆ ਅਤੇ ਗੁਰਵਿੰਦਰ ਸਿੰਘ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਨੁਸ਼ਾਸਨ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਮੈਨੇਜਿੰਗ ਡਾਇਰੈਕਟਰ ਸੁਬ੍ਹਾ ਭੁਪਿੰਦਰ ਸਿੰਘ ਨੇ ਵਧਾਈ ਦਿੰਦਿਆਂ ਨੌਜਵਾਨ ਪੀੜ੍ਹੀ ਦੀ ਦੇਸ਼ ਦੀ ਤਰੱਕੀ ਵਿਚ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਸ਼੍ਰੀਮਤੀ ਆਰ. ਭਾਵਨਾ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਭਾਜਪਾ ਵਲੋਂ ਸ੍ਰੀ ਚਮਕੌਰ ਸਾਹਿਬ ‘ਚ ਕੱਢੀ ਤਿਰੰਗਾ ਯਾਤਰਾ ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ- ਭਾਰਤੀ ਜਨਤਾ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵੱਲੋਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ ਗਈ। ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਅਨਾਜ ਮੰਡੀ ਤੋਂ ਸ਼ੁਰੂ ਹੋਈ ਯਾਤਰਾ ਦੌਰਾਨ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਸਰਹੱਦਾਂ ‘ਤੇ ਤਾਇਨਾਤ ਸੈਨਿਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਦੇਸ਼ ਵਾਸੀ ਸੁਰੱਖਿਅਤ ਹਨ। ਯਾਤਰਾ ਮੁੱਖ ਮਾਰਗਾਂ ਅਤੇ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਬੇਲਾ ਵਿਖੇ ਸਮਾਪਤ ਹੋਈ। ਇਸ ਮੌਕੇ ਪ੍ਰਵੇਸ਼ ਗੋਇਲ, ਸੰਜੀਵ ਸੂਦ, ਪੁਨੀਤ ਮਿੱਤਲ, ਹਰਜੀਤ ਸਿੰਘ, ਕਰਮਜੀਤ ਸਿੰਘ ਭੰਗੂ, ਭਾਗ ਸਿੰਘ, ਗੁਰਬਖ਼ਸ਼ ਸਿੰਘ, ਵਿਨੋਦ ਕੁਮਾਰ, ਬਲਬੀਰ ਸਿੰਘ, ਕੁਲਦੀਪ ਸਿੰਘ, ਹਰਨੇਕ ਸਿੰਘ, ਬਲਜੀਤ ਸਿੰਘ ਕਜੌਲੀ, ਸੁਖਪਾਲ ਸਿੰਘ, ਅਰਵਿੰਦ ਸੋਨੀ, ਪਰਮਜੀਤ ਸਿੰਘ ਰੰਧਾਵਾ (ਯੂ.ਕੇ.) ਅਤੇ ਗੁਰਮੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ। ਸ੍ਰੀ ਚਮਕੌਰ ਸਾਹਿਬ ਦੇ ਬਿਰਧ ਆਸ਼ਰਮ ਵਿਚ ਆਜ਼ਾਦੀ ਦਿਹਾੜਾ ਮਨਾਇਆ ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ- ਐੱਸ. ਐੱਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਅਧੀਨ ਚੱਲ ਰਹੇ ਮਾਤਾ ਸਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਚੇਅਰਮੈਨ ਪ੍ਰੋ. ਆਰ.ਸੀ. ਢੰਡ, ਕੈਪਟਨ ਹਰਪਾਲ ਸਿੰਘ ਸੰਧੂਆਂ ਤੇ ਡਾ. ਸੁਦੇਸ਼ ਸ਼ਰਮਾ ਨੇ ਸਾਂਝੇ ਤੌਰ ‘ਤੇ ਤਿਰੰਗਾ ਲਹਿਰਾਇਆ। ਰਾਸ਼ਟਰੀ ਗੀਤ ਤੇ ‘ਵੰਦੇ ਮਾਤਰਮ’ ਉਪਰੰਤ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਪ੍ਰੋ. ਆਰ.ਸੀ. ਢੰਡ ਨੇ ਕਿਹਾ ਕਿ ਆਜ਼ਾਦੀ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਯਤਨ ਕਰਦੇ ਰਹਿਣਾ ਚਾਹੀਦਾ ਹੈ। ਬਿਰਧ ਆਸ਼ਰਮ ਦੇ ਬਜ਼ੁਰਗਾਂ ਨੂੰ ਮਠਿਆਈ ਵੀ ਵੰਡੀ ਗਈ। ਇਸ ਮੌਕੇ ਹਰਸ਼ ਵਿਵੇਕ, ਵਿਵੇਕਪ੍ਰੀਤ ਕੌਰ, ਆਸ਼ਾ ਰਾਣੀ, ਦਮਨਪ੍ਰੀਤ ਸਿੰਘ, ਸ਼ਿਵਾਨੀ, ਮਨਜੀਤ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਸਾਹਿਲਪ੍ਰੀਤ ਸਿੰਘ ਤੇ ਸੁਖਪਾਲ ਸਿੰਘ ਹਾਜ਼ਰ ਸਨ। ਐਨ. ਐਫ. ਐਲ. ਸਟੇਡੀਅਮ ‘ਚ ਆਜ਼ਾਦੀ ਦਿਵਸ ਮਨਾਇਆ ਨੰਗਲ ਤੋਂ ਪ੍ਰੀਤਮ ਸਿੰਘ ਬਰਾਰੀ ਅਨੁਸਾਰ-ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਦੀ ਨੰਗਲ ਇਕਾਈ ਵਲੋਂ 80ਵਾਂ ਆਜ਼ਾਦੀ ਦਿਵਸ ਐਨ.ਐਫ. ਸਟੇਡੀਅਮ ਵਿਖੇ ਮਨਾਇਆ ਗਿਆ। ਮੁੱਖ ਮਹਿਮਾਨ ਕਾਰਜਕਾਰੀ ਨਿਰਦੇਸ਼ਕ ਬੀ.ਬੀ. ਗਰੋਵਰ ਨੇ ਕੌਮੀ ਝੰਡਾ ਲਹਿਰਾ ਕੇ ਸਲਾਮੀ ਲਈ। ਸੀ.ਆਈ.ਐੱਸ.ਐਫ. ਜਵਾਨਾਂ ਅਤੇ ਸਕੂਲੀ ਬੱਚਿਆਂ ਨੇ ਪਰੇਡ ਪੇਸ਼ ਕੀਤੀ। ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਬੀ.ਬੀ. ਗਰੋਵਰ ਨੇ ਐਨ.ਐਫ.ਐਲ. ਪਰਿਵਾਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੇਸ਼ ਦੀ ਤਰੱਕੀ ਤੇ ਏਕਤਾ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸ਼ਾਨਦਾਰ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। (ਬਾਕੀ ਸਫ਼ਾ 9 ’ ਤੇ)
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਮੁੱਚੇ ਮੁਲਾਜ਼ਮ 27 ਦੇ ਬੰਦ ਦੀ ਕਾਲ ਨੂੰ ਸਫਲ ਬਣਾਉਣ-ਗਰਚਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24