ਪਿੰਡ ਘਨੌਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਘਨੌਲੀ, 17 ਅਗਸਤ (ਜਸਵੀਰ ਸਿੰਘ ਸੈਣੀ)- ਪੁਰਾਤਨ ਪੰਜਾਬੀ ਰਵਾਇਤ ਨੂੰ ਜਿਉਂਦਾ ਰੱਖਦਿਆਂ ਪਿੰਡ ਘਨੌਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਘਨੌਲੀ, 17 ਅਗਸਤ (ਜਸਵੀਰ ਸਿੰਘ ਸੈਣੀ)- ਪੁਰਾਤਨ ਪੰਜਾਬੀ ਰਵਾਇਤ ਨੂੰ ਜਿਉਂਦਾ ਰੱਖਦਿਆਂ ਪਿੰਡ ਘਨੌਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਅਤੇ ਮੁਟਿਆਰਾਂ ਨੇ ਗਿੱਧੇ ਦੀਆਂ ਧਮਾਲਾਂ, ਬੋਲੀਆਂ ਅਤੇ ਲੋਕ-ਗੀਤਾਂ ਰਾਹੀਂ ਪੰਜਾਬ ਦੇ ਪੁਰਾਣੇ ਲੋਕ-ਜੀਵਨ ਦੀ ਯਾਦ ਤਾਜ਼ਾ ਕਰਵਾ ਦਿੱਤੀ। ਮੈਡਮ ਨੀਸ਼ਾ ਚੱਢਾ ਨੇ ਤੀਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਵਿਰਸੇ ਵਿਚ ਤੀਆਂ ਦਾ ਆਪਣਾ ਵਿਸ਼ੇਸ਼ ਸਥਾਨ ਹੈ। ਇਹ ਤਿਉਹਾਰ ਸਿਰਫ਼ ਖੁਸ਼ੀ ਮਨਾਉਣ ਦਾ ਮੌਕਾ ਨਹੀਂ, ਸਗੋਂ ਸਾਡੀਆਂ ਮਾਵਾਂ-ਧੀਆਂ, ਭੈਣਾਂ ਅਤੇ ਮੁਟਿਆਰਾਂ ਨਾਲ ਜੁੜੀਆਂ ਪੁਰਾਣੀਆਂ ਸੱਭਿਆਚਾਰਕ ਯਾਦਾਂ ਦਾ ਪ੍ਰਤੀਕ ਵੀ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਆਧੁਨਿਕਤਾ ਦੀ ਦੌੜ ਵਿੱਚ ਕਈ ਪੁਰਾਣੀਆਂ ਰਵਾਇਤਾਂ ਹੌਲੀ-ਹੌਲੀ ਪਿੱਛੇ ਛੁੱਟ ਰਹੀਆਂ ਹਨ, ਅਜਿਹੇ ਸਮਾਗਮ ਸਾਡੇ ਸੱਭਿਆਚਾਰਕ ਧਾਗੇ ਨੂੰ ਮਜ਼ਬੂਤ ਕਰਨ ਦਾ ਕੰਮ ਕਰਦੇ ਹਨ। ਉਨ੍ਹਾਂ ਪਿੰਡ ਘਨੌਲੀ ਵਾਸੀਆਂ ਵਲੋਂ ਤੀਆਂ ਦੇ ਤਿਉਹਾਰ ਨੂੰ ਰਵਾਇਤੀ ਢੰਗ ਨਾਲ ਮਨਾਉਣ ਲਈ ਕੀਤੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਸਮੂਹ ਮਹਿਲਾਵਾਂ ਨੂੰ ਤੀਆਂ ਦੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਗਿੱਧੇ ਤੇ ਬੋਲੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਪ੍ਰਬੰਧਕਾਂ ਤੋਂ ਇਲਾਵਾ ਪਿੰਡ ਦੀਆਂ ਮਹਿਲਾਵਾਂ, ਮੁਟਿਆਰਾਂ ਤੇ ਹੋਰ ਪਤਵੰਤੇ ਸਰਪੰਚ ਕੁਲਦੀਪ ਸਿੰਘ ਜੇਈ, ਸਰਪੰਚ ਯੂਨੀਅਨ ਪ੍ਰਧਾਨ ਆਪ ਆਗੂ ਪਰਮਿੰਦਰ ਸਿੰਘ ਬਾਲਾ, ਬਲਾਕ ਸੰਮਤੀ ਮੈਂਬਰ ਸੰਦੀਪ ਪਰਜਾਪਤ, ਆਪ ਆਗੂ ਬਿਕਰਮਜੀਤ ਸਿੰਘ ਵਿੱਕੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।