ਦਲਜੀਤ ਸਿੰਘ ਭੁੱਟੋ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਦੇ ਮੈਂਬਰ ਨਿਯੁਕਤ
ਘਨੌਲੀ, 18 ਅਗਸਤ (ਜਸਵੀਰ ਸਿੰਘ ਸੈਣੀ)- ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਦਲਜੀਤ ਸਿੰਘ ਭੁੱਟੋ ਥਲੀ ਕਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ (ਪਬਲਿਕ ਅਫੇਅਰਜ਼ ਕਮੇਟੀ)-ਦੇ ਮੈਂਬਰ ਨਿਯੁਕਤ ਕੀਤੇ ਗਏ । ਉਨ੍ਹਾਂ ਨੇ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨ ਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਘਨੌਲੀ, 18 ਅਗਸਤ (ਜਸਵੀਰ ਸਿੰਘ ਸੈਣੀ)- ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਦਲਜੀਤ ਸਿੰਘ ਭੁੱਟੋ ਥਲੀ ਕਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ (ਪਬਲਿਕ ਅਫੇਅਰਜ਼ ਕਮੇਟੀ)-ਦੇ ਮੈਂਬਰ ਨਿਯੁਕਤ ਕੀਤੇ ਗਏ । ਉਨ੍ਹਾਂ ਨੇ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨ ਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਅਕਾਲੀ ਆਗੂਆਂ ਸੁਖਿੰਦਰ ਪਾਲ ਸਿੰਘ ਬੋਬੀ ਬੋਲਾ, ਸਵਰਨਜੀਤ ਸਿੰਘ ਬੋਬੀ ਬਹਾਦਰਪੁਰ, ਰਵਿੰਦਰ ਸਿੰਘ, ਅਜਮੇਰ ਸਿੰਘ, ਅੰਮ੍ਰਿਤਪਾਲ ਸਿੰਘ, ਸਵਰਨ ਸਿੰਘ ਡੰਗੌਲੀ, ਸਮੇਤ ਆਗੂਆਂ ਨੇ ਇਸ ਨਿਯੁਕਤੀ ਦੇ ਲਈ ਦਲਜੀਤ ਸਿੰਘ ਭੁੱਟੋ ਨੂੰ ਮੁਬਾਰਕਬਾਦ ਦਿੱਤੀ ਹੈ।