19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਰੂਪਨਗਰ ਦੇ ਵਿਪਿਨ ਕਟਾਰੀਆ ‘ਅਧਿਆਪਨ ਤੇ ਸਿੱਖਣ’ ਵਿਸ਼ੇ ’ਤੇ ਕੌਮੀ ਪੱਧਰ ਦੀ ਪੈਨਲ ਚਰਚਾ ’ਚ ਕਰਨਗੇ ਪੰਜਾਬ ਦੀ ਨੁਮਾਇੰਦਗੀ

ਰੂਪਨਗਰ, 18 ਅਗਸਤ (ਯਸ਼ਵੰਤ ਬੱਸੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਨੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵਿਪਿਨ ਕਟਾਰੀਆ ਨੂੰ ਰਾਸ਼ਟਰੀ ਪੱਧਰ ਦੀ ਪੈਨਲ ਚਰਚਾ ਵਿਚ ਸ਼ਾਮਲ ਹੋਣ ਲਈ ਮਿਲੇ ਸੱਦੇ ’ਤੇ ਖ਼ੁਸ਼ੀ ਤੇ ਮਾਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਰੂਪਨਗਰ ਜ਼ਿਲ੍ਹੇ ਵਿਚ ਸਿੱਖਿਆ ਦੇ ਖੇਤਰ ਵਿਚ ਹੋ ਰਹੇ ਚੰਗੇ ਕੰਮ ਨੂੰ ਰਾਸ਼ਟਰੀ ਪੱਧਰ ’ਤੇ ਉਜਾਗਰ ਕਰਨ ਦੇ ਨਾਲ-ਨਾਲ ਅਧਿਆਪਕਾਂ ਲਈ ਮਾਰਗ ਦਰਸ਼ਨ ਅਤੇ ਅਕਾਦਮਿਕ ਸਹਾਇਤਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਣਾ ਦਿੰਦੀ ਹੈ।

Ad Position 21
No active advertisement
ਅਜੀਤ ਡੈਸਕ 19-08-2026
ਰੂਪਨਗਰ, 18 ਅਗਸਤ (ਯਸ਼ਵੰਤ ਬੱਸੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਨੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵਿਪਿਨ ਕਟਾਰੀਆ ਨੂੰ ਰਾਸ਼ਟਰੀ ਪੱਧਰ ਦੀ ਪੈਨਲ ਚਰਚਾ ਵਿਚ ਸ਼ਾਮਲ ਹੋਣ ਲਈ ਮਿਲੇ ਸੱਦੇ ’ਤੇ ਖ਼ੁਸ਼ੀ ਤੇ ਮਾਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਰੂਪਨਗਰ ਜ਼ਿਲ੍ਹੇ ਵਿਚ ਸਿੱਖਿਆ ਦੇ ਖੇਤਰ ਵਿਚ ਹੋ ਰਹੇ ਚੰਗੇ ਕੰਮ ਨੂੰ ਰਾਸ਼ਟਰੀ ਪੱਧਰ ’ਤੇ ਉਜਾਗਰ ਕਰਨ ਦੇ ਨਾਲ-ਨਾਲ ਅਧਿਆਪਕਾਂ ਲਈ ਮਾਰਗ ਦਰਸ਼ਨ ਅਤੇ ਅਕਾਦਮਿਕ ਸਹਾਇਤਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਣਾ ਦਿੰਦੀ ਹੈ। ਇਹ ਚਰਚਾ ਅਧਿਆਪਨ ਅਤੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਵਿਚ ਮਾਰਗ ਦਰਸ਼ਕ ਅਧਿਆਪਕਾਂ ਦੀ ਭੂਮਿਕਾ ’ਤੇ ਕੇਂਦਰਿਤ ਹੋਵੇਗੀ। ਇਹ ਸਮਾਗਮ 22 ਅਗਸਤ 2026 ਨੂੰ ਦ ਰੈਜ਼ੀਡੈਂਸੀ ਟਾਵਰਜ਼, ਟੀ. ਨਗਰ, ਚੇਨਈ ਵਿਖੇ ਹੋਵੇਗਾ। ਸਿੰਪਲ ਐਜੂਕੇਸ਼ਨ ਫਾਊਂਡੇਸ਼ਨ ਦੇ ਸਹਿ-ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਮੈਨਕ ਰੌਏ ਨੇ ਪੰਜਾਬ ਦੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿਚ ਮਾਰਗ ਦਰਸ਼ਨ ਅਤੇ ਅਧਿਆਪਕ ਸਹਾਇਤਾ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਟਾਰੀਆ ਵਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ ਹੈ। ਪੈਨਲ ਚਰਚਾ ਦੀ ਅਗਵਾਈ ਸੈਂਟਰਲ ਸਕੁਆਇਰ ਫਾਊਂਡੇਸ਼ਨ ਦੇ ਪ੍ਰੋਜੈਕਟ ਡਾਇਰੈਕਟਰ ਅਨੁਸਤੁਪ ਨਾਇਕ ਕਰਨਗੇ। ਪੈਨਲ ਦੇ ਹੋਰ ਮੈਂਬ ਰਾਂ ਵਿਚ ਸਮਗਰਾ ਸਿੱਖਿਆ, ਤਾਮਿਲਨਾਡੂ ਦੇ ਗੁਣਵੱਤਾ ਵਿੰਗ ਦੇ ਰਾਜ ਕੋਆਰਡੀਨੇਟਰ ਮੁਹੰਮਦ ਇਸਲਾਮ, ਲੈਂਗੂਏਜ ਐਂਡ ਲਰਨਿੰਗ ਫਾਊਂਡੇਸ਼ਨ ਦੀ ਸਹਿਯੋਗੀ ਨਿਰਦੇਸ਼ਕ ਸ੍ਰੀਮਤੀ ਸ਼ਵੇਤਾ ਲਾਲ ਅਤੇ ਸਿੰਪਲ ਐਜੂਕੇਸ਼ਨ ਫਾਊਂਡੇਸ਼ਨ ਦੇ ਸਹਿ-ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਮੈਨਕ ਰੌਏ ਸ਼ਾਮਲ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਨੇ ਵਿਪਨ ਕਟਾਰੀਆ ਦੀ ਅਗਵਾਈ ਹੇਠ ਸਿੱਖਿਆ ਦੇ ਖੇਤਰ ਵਿਚ ਹੋ ਰਹੇ ਕੰਮ ਨੂੰ ਰਾਸ਼ਟਰੀ ਪੱਧਰ ’ਤੇ ਮਿਲੀ ਇਸ ਮਾਨਤਾ ’ਤੇ ਮਾਣ ਪ੍ਰਗਟਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਜੈ ਮਾਤਾ ਲੰਗਰ ਕਮੇਟੀ ਚੈਰੀਟੇਬਲ ਟਰੱਸਟ ਦੇ ਲੰਗਰ ’ਚ ਐਡਵੋਕੇਟ ਅਰਵਿੰਦ ਮਿੱਤਲ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਰੂਪਨਗਰ ਦੀਆਂ ਚੋਣਾਂ ਦੀਆਂ ਤਿਆਰੀਆਂ ਆਰੰਭ
Ad Position 24