19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜੈ ਮਾਤਾ ਲੰਗਰ ਕਮੇਟੀ ਚੈਰੀਟੇਬਲ ਟਰੱਸਟ ਦੇ ਲੰਗਰ ’ਚ ਐਡਵੋਕੇਟ ਅਰਵਿੰਦ ਮਿੱਤਲ ਨੇ ਕੀਤੀ ਸ਼ਮੂਲੀਅਤ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ)- ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਅਤੇ ਨੌਜਵਾਨ ਆਗੂ ਐਡਵੋਕੇਟ ਅਰਵਿੰਦ ਮਿੱਤਲ ਨੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਮੁੱਖ ਮਾਰਗ ਵਿਖੇ ਜੈ ਮਾਤਾ ਲੰਗਰ ਕਮੇਟੀ ਚੈਰੀਟੇਬਲ ਟਰੱਸਟ ਵਲੋਂ ਸਾਵਣ ਅਸ਼ਟਮੀ ਨਵਰਾਤਰੀ ਦੇ ਮੌਕੇ ਲਗਾਏ ਲੰਗਰਾਂ ‘ਚ ਸ਼ਮੂਲੀਅਤ ਕੀਤੀ । ਇਸ ਮੌਕੇ ਉਨ੍ਹਾਂ ਨੇ ਲੰਗਰ ਸੇਵਾ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਲਈ ਕੀਤੇ ਪ੍ਰਬੰਧਾਂ ਨੂੰ ਨਾਕਾਫ਼ੀ ਦੱਸਿਆ।

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਨੈਣਾ ਦੇਵੀ ਮੰਦਰ ਮੁੱਖ ਮਾਰਗ ‘ਤੇ ਜੈ ਮਾਤਾ ਲੰਗਰ ਕਮੇਟੀ ਚੈਰੀਟੇਬਲ ਟਰੱਸਟ ਵਲੋਂ ਲਗਾਏ ਲੰਗਰ ‘ਚ ਸ਼ਮੂਲੀਅਤ ਕਰਦੇ ਐਡਵੋਕੇਟ ਅਰਵਿੰਦ ਮਿੱਤਲ ਤੇ ਹੋਰ ਦੀ ਤਸਵੀਰ। 19-08-2026
ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ)- ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਅਤੇ ਨੌਜਵਾਨ ਆਗੂ ਐਡਵੋਕੇਟ ਅਰਵਿੰਦ ਮਿੱਤਲ ਨੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਮੁੱਖ ਮਾਰਗ ਵਿਖੇ ਜੈ ਮਾਤਾ ਲੰਗਰ ਕਮੇਟੀ ਚੈਰੀਟੇਬਲ ਟਰੱਸਟ ਵਲੋਂ ਸਾਵਣ ਅਸ਼ਟਮੀ ਨਵਰਾਤਰੀ ਦੇ ਮੌਕੇ ਲਗਾਏ ਲੰਗਰਾਂ ‘ਚ ਸ਼ਮੂਲੀਅਤ ਕੀਤੀ । ਇਸ ਮੌਕੇ ਉਨ੍ਹਾਂ ਨੇ ਲੰਗਰ ਸੇਵਾ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਲਈ ਕੀਤੇ ਪ੍ਰਬੰਧਾਂ ਨੂੰ ਨਾਕਾਫ਼ੀ ਦੱਸਿਆ। ਐਡਵੋਕੇਟ ਅਰਵਿੰਦ ਮਿੱਤਲ ਨੇ ਕਿਹਾ ਕਿ ਸਾਵਣ ਨਵਰਾਤਰੀਆਂ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਅਤੇ ਉੱਤਰੀ ਭਾਰਤ ਦੇ ਪ੍ਰਸਿੱਧ ਸ਼ਕਤੀਪੀਠ ਮਾਤਾ ਸ੍ਰੀ ਨੈਣਾਂ ਦੇਵੀ ਮੰਦਰ ਦੇ ਦਰਸ਼ਨਾਂ ਲਈ ਪਹੁੰਚਦੇ ਹਨ। ਇਸ ਦੇ ਬਾਵਜੂਦ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧ ਨਾਕਾਫ਼ੀ ਹਨ। ਉਨ੍ਹਾਂ ਕਿਹਾ ਕਿ ਨਵਰਾਤਰਿਆਂ ਦਾ ਅੱਜ ਪੰਜਵਾਂ ਦਿਨ ਹੈ, ਜਦਕਿ ਸ਼ਹਿਰ ‘ਚ ਲਾਈਟਾਂ ਲਗਾਉਣ ਦਾ ਕੰਮ ਹੁਣ ਸ਼ੁਰੂ ਕੀਤਾ ਜਾ ਰਿਹਾ ਹੈ । ਪਿਛਲੇ ਦੋ ਦਿਨਾਂ ਤੋਂ ਕਈ ਥਾਵਾਂ ‘ਤੇ ਸਟਰੀਟ ਲਾਈਟਾਂ ਵੀ ਬੰਦ ਰਹੀਆਂ। ਉਨ੍ਹਾਂ ਵਲੋਂ ਇਸ ਸਬੰਧੀ ਪਹਿਲਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕਰਨ ਦੀ ਅਪੀਲ ਵੀ ਕੀਤੀ ਗਈ ਸੀ। ਉਨ੍ਹਾਂ ਨੇ ਜੈ ਮਾਤਾ ਲੰਗਰ ਕਮੇਟੀ ਚੈਰੀਟੇਬਲ ਟਰੱਸਟ ਵਲੋਂ ਸਾਵਣ ਅਸ਼ਟਮੀ ਨਵਰਾਤਰੀ ਦੇ ਮੌਕੇ ਲਗਾਏ ਗਏ ਲੰਗਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਟਰੱਸਟ ਵਲੋਂ ਲੰਬੇ ਸਮੇਂ ਤੋਂ ਸ਼ਰਧਾਲੂਆਂ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਮੋਦ ਕੁਮਾਰ ਡੀਸੀ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਚੱਲ ਰਹੀ ਇਹ ਲੰਗਰ ਸੇਵਾ ਸਮਾਜ ਸੇਵਾ ਦੀ ਇੱਕ ਵਧੀਆ ਮਿਸਾਲ ਹੈ। ਇਸ ਮੌਕੇ ਸੁਭਾਸ਼ ਸਿੰਗਲਾ, ਜਨਕ ਰਾਜ ਸਿੰਗਲਾ, ਟੇਕ ਚੰਦ ਸ਼ਰਮਾ, ਰਕੇਸ਼ ਕੁਮਾਰ, ਮੰਗੂ ਲਾਲਾ, ਮਨੀਸ਼ ਕੇਅਰਪਾਲ, ਸੰਜੇ ਮਹਿਤਾ, ਸੁਰਿੰਦਰ ਸ਼ਰਮਾ, ਸਾਬਕਾ ਸਰਪੰਚ ਪਵਨ ਸ਼ਰਮਾ, ਗੁਰਵਿੰਦਰ ਸਿੰਘ ਹੈਪੀ, ਰਾਜਪਾਲ ਆਂਗਰਾ, ਕੇ. ਕੇ. ਬੇਦੀ, ਵਿਸ਼ਾਲ ਰਾਣਾ, ਮਹੰਤ ਲਛਮਣ ਦਾਸ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਗਮਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰੂਪਨਗਰ ਦੇ ਵਿਪਿਨ ਕਟਾਰੀਆ ‘ਅਧਿਆਪਨ ਤੇ ਸਿੱਖਣ’ ਵਿਸ਼ੇ ’ਤੇ ਕੌਮੀ ਪੱਧਰ ਦੀ ਪੈਨਲ ਚਰਚਾ ’ਚ ਕਰਨਗੇ ਪੰਜਾਬ ਦੀ ਨੁਮਾਇੰਦਗੀ
Ad Position 24