19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੋਸ਼ਲ ਮੀਡੀਆ ’ਤੇ ਪਾਰਟੀ ਵਿਰੋਧੀ ਬਿਆਨਬਾਜ਼ੀ ’ਤੇ ਰੋਕ ਦੀ ਮੰਗ

ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)- ਕਾਂਗਰਸ ਵਰਕਿੰਗ ਕਮੇਟੀ ਦੀ 19 ਅਗਸਤ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਨੇ ਸੋਸ਼ਲ ਮੀਡੀਆ ਤੇ ਮੀਡੀਆ ਪਲੇਟਫਾਰਮਾਂ ’ਤੇ ਪਾਰਟੀ ਦੇ ਅੰਦਰੂਨੀ ਮਾਮਲਿਆਂ ਅਤੇ ਸੀਨੀਅਰ ਲੀਡਰਸ਼ਿਪ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖ ਕੇ ਅਜਿਹੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਬਣਦੀ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।

Ad Position 21
No active advertisement
ਪ੍ਰੈੱਸ ਕਾਨਫ਼ਰੰਸ ਦੌਰਾਨ ਸੰਬੋਧਨ ਕਰ ਰਹੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਰ ਆਗੂ । 19-08-2026
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)- ਕਾਂਗਰਸ ਵਰਕਿੰਗ ਕਮੇਟੀ ਦੀ 19 ਅਗਸਤ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਨੇ ਸੋਸ਼ਲ ਮੀਡੀਆ ਤੇ ਮੀਡੀਆ ਪਲੇਟਫਾਰਮਾਂ ’ਤੇ ਪਾਰਟੀ ਦੇ ਅੰਦਰੂਨੀ ਮਾਮਲਿਆਂ ਅਤੇ ਸੀਨੀਅਰ ਲੀਡਰਸ਼ਿਪ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖ ਕੇ ਅਜਿਹੀ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਬਣਦੀ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ। ਰੂਪਨਗਰ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਰੂਪਨਗਰ ਨਾਲ ਸਬੰਧਤ ਦੋ ਵਾਰ ਚੋਣ ਹਾਰ ਚੁੱਕੇ ਅਤੇ ਇੱਕ ਧੜਾ ਬਣਾ ਕੇ ਸਿਆਸਤ ਕਰਨ ਵਾਲੇ ਇੱਕ ਆਗੂ ਵਲੋਂ ਪੀ.ਸੀ.ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨਾਂ ਨੂੰ ਲੈ ਕੇ ਵੱਖ-ਵੱਖ ਮੀਡੀਆ ਪਲੇਟਫਾਰਮਾਂ ’ਤੇ ਟਿੱਪਣੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸੇ ਧੜੇ ਦੇ ਕੁੱਝ ਹੋਰ ਮੈਂਬਰਾਂ ਵਲੋਂ ਵੀ ਅੰਦਰੂਨੀ ਮਸਲਿਆਂ ਨੂੰ ਜਨਤਕ ਮੰਚਾਂ ’ਤੇ ਲਿਜਾਇਆ ਜਾ ਰਿਹਾ ਹੈ, ਜਿਸ ਨਾਲ ਪਾਰਟੀ ਨੂੰ ਨੁਕਸਾਨ ਪਹੁੰਚਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਸਿਰ ’ਤੇ ਹਨ ਅਤੇ ਇਸ ਸਮੇਂ ਕਾਂਗਰਸ ਨੂੰ ਅੰਦਰੂਨੀ ਮਤਭੇਦ ਜਨਤਕ ਕਰਨ ਦੀ ਬਜਾਏ ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਸਥਾਨਕ ਕਾਂਗਰਸੀ ਵਰਕਰ ਨੂੰ ਟਿਕਟ ਦੇਣ ਦੀ ਸਿਫ਼ਾਰਸ਼ ਕਰਨਗੇ। ਇਸ ਮੌਕੇ ਰਜੇਸ਼ਵਰ ਲਾਲੀ ਰਜੇਸ਼ ਕੁਮਾਰ ਅਤੇ ਯੂਥ ਆਗੂ ਜਗਮੋਹਣ ਸਿੰਘ ਨੇ ਕਿਹਾ ਕਿ ਪਾਰਟੀ ਨੇ ਜਿਨਾਂ ਆਗੂਆਂ ਨੂੰ ਹੈਸੀਅਤ ਤੋਂ ਜਿਆਦਾ ਵੱਡੇ ਅਹੁਦੇ ਦੇ ਕੇ ਅਤੇ ਟਿਕਟਾਂ ਬਖਸ਼ ਕੇ ਮਾਣ ਦਿੱਤਾ ਹੈ ਉਹਨਾਂ ਨੂੰ ਹੁਣ ਇੱਕ ਟਿਕਟ ਖਾਤਰ ਹੇਠਲੇ ਪੱਧਰ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਬਲਕਿ ਅਨੁਸ਼ਾਸਨ ਵਿਚ ਰਹਿ ਕੇ ਇੱਕ ਸੱਚਾ ਕਾਂਗਰਸੀ ਹੋਣ ਦਾ ਮੁਜਾਹਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਰਕਰ ਜਾਂ ਆਗੂ ਪਾਰਟੀ ਤੋਂ ਵੱਡਾ ਨਹੀਂ ਹੁੰਦਾ ਬਲਕਿ ਕਈਆਂ ਨੂੰ ਭੁਲੇਖਾ ਹੋ ਜਾਂਦਾ ਹੈ ਕਿ ਉਹ ਹੁਣ ਬਹੁਤ ਵੱਡੇ ਲੀਡਰ ਬਣ ਗਏ ਹਨ, ਪਰ ਪਾਰਟੀ ਹਮੇਸ਼ਾ ਮਾਂ ਵਾਂਗੂ ਹੁੰਦੀ ਹੈ ਮਾਂ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਅਨੁਸ਼ਾਸਨ ਵਿਚ ਰਹਿ ਕੇ ਕੰਮ ਕਰਨਾ ਚਾਹੀਦਾ। ਇਸ ਮੌਕੇ ਰਾਣਾ ਰਵਨੀਤ ਸਿੰਘ ਕੰਗ, ਅਵਨੀਸ਼ ਮੋਦਗਿਲ, ਭੁਪਿੰਦਰ ਸਿੰਘ ਤੇ ਸੁਰਿੰਦਰ ਮੁਕਾਰੀ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਗੁਰੂ ਕਾ ਖੂਹ ਮੁੰਨੇ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਫਾਰਮੇਸੀ ਕਾਲਜ ਬੇਲਾ ਵਿਖੇ ਨਸ਼ਾ ਮੁਕਤੀ ਤੇ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24