19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਚੌ. ਕਮਾਲ ਚੌਹਾਨ ਨੇ ਛੱਜਾ ਤੇ ਬਜਰੂੜ ਵਿਖੇ ਖਿਡਾਰੀਆਂ ਨੂੰ ਜਰਸੀਆਂ ਤੇ ਖੇਡ ਸਮੱਗਰੀ ਵੰਡੀ

ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)- ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਕਮਾਲ ਚੌਹਾਨ, ਪ੍ਰਧਾਨ ਅਖਿਲ ਭਾਰਤੀ ਗੁੱਜਰ ਮਹਾਂ ਸਭਾ ਪੰਜਾਬ, ਵਲੋਂ ਪਿੰਡ ਛੱਜਾ ਤੇ ਬਜਰੂੜ ਵਿਖੇ ਖਿਡਾਰੀਆਂ ਨੂੰ ਜਰਸੀਆਂ, ਖੇਡਾਂ ਦਾ ਸਾਮਾਨ ਅਤੇ ਹੋਰ ਲੋੜੀਂਦੀ ਸਮਗਰੀ ਵੰਡੀ ਗਈ। ਇਸ ਮੌਕੇ ਕਮਾਲ ਚੌਹਾਨ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।

Ad Position 21
No active advertisement
ਅਜੀਤ ਡੈਸਕ 19-08-2026
ਨੂਰਪੁਰ ਬੇਦੀ, 18 ਅਗਸਤ (ਹਰਦੀਪ ਸਿੰਘ ਢੀਂਡਸਾ)- ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਕਮਾਲ ਚੌਹਾਨ, ਪ੍ਰਧਾਨ ਅਖਿਲ ਭਾਰਤੀ ਗੁੱਜਰ ਮਹਾਂ ਸਭਾ ਪੰਜਾਬ, ਵਲੋਂ ਪਿੰਡ ਛੱਜਾ ਤੇ ਬਜਰੂੜ ਵਿਖੇ ਖਿਡਾਰੀਆਂ ਨੂੰ ਜਰਸੀਆਂ, ਖੇਡਾਂ ਦਾ ਸਾਮਾਨ ਅਤੇ ਹੋਰ ਲੋੜੀਂਦੀ ਸਮਗਰੀ ਵੰਡੀ ਗਈ। ਇਸ ਮੌਕੇ ਕਮਾਲ ਚੌਹਾਨ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਸਰੀਰਕ ਤੰਦਰੁਸਤੀ ਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਡ ਪ੍ਰਤਿਭਾ ਦੀ ਕੋਈ ਘਾਟ ਨਹੀਂ, ਲੋੜ ਸਿਰਫ਼ ਉਨ੍ਹਾਂ ਨੂੰ ਢੁੱਕਵੇਂ ਮੌਕੇ ਅਤੇ ਸਹੂਲਤਾਂ ਪ੍ਰਦਾਨ ਕਰਨ ਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਤੇ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਲਈ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਪਿੰਡ ਵਾਸੀਆਂ ਅਤੇ ਖਿਡਾਰੀਆਂ ਨੇ ਕਮਾਲ ਚੌਹਾਨ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਖਿਡਾਰੀ, ਨੌਜਵਾਨ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਲਾ ਕਾਲਜ ਦੀ ਵਿਦਿਆਰਥਣ ਜੈਸਮੀਨ ਨੇ ਕੈਨੋਇੰਗ ਏਸ਼ੀਅਨ ਚੈਂਪੀਅਨਸ਼ਿਪ ’ਚ ਚਮਕਾਇਆ ਬੇਲਾ ਕਾਲਜ ਅਗਲੀ ਖ਼ਬਰ ਮਹਿੰਦਲੀ ਖ਼ੁਰਦ ਤੋਂ ਰਾਏਪੁਰ ਸਾਹਨੀ ਦੇ ਵਿਚਕਾਰ ਗੁੱਜਰ ਬਸਤੀ ਨੂੰ ਜਾਂਦੀ ਸੜਕ ਖੱਡ ਦੇ ਪਾਣੀ ਨਾਲ ਹੋਈ ਤਬਾਹ
Ad Position 24