19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਿਛਲੇ ਕਈ ਮਹੀਨਿਆਂ ਤੋਂ ਪ੍ਰਿੰਸੀਪਲਾਂ ਨੂੰ ਤਰਸ ਰਹੇ ਹਨ ਘਾੜ ਇਲਾਕੇ ਦੇ ਦੋ ਪ੍ਰਮੁੱਖ ਸਮਾਰਟ ਸਕੂਲ

ਪੁਰਖਾਲੀ, 18 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਪੰਜਾਬ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਘਾੜ ਇਲਾਕੇ ਦੇ ਦੋ ਪ੍ਰਮੁੱਖ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੀਆਂਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਖਾਲੀ ਪਿਛਲੇ ਕਈ ਮਹੀਨਿਆਂ ਤੋਂ ਬਿਨਾਂ ਪ੍ਰਿੰਸੀਪਲ ਦੇ ਚੱਲ ਰਹੇ ਹਨ।

Ad Position 21
No active advertisement
ਪ੍ਰਿੰਸੀਪਲ ਦੀ ਉਡੀਕ ’ਚ ਬੈਠੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੀਆਂਪੁਰ ਦੀ ਤਸਵੀਰ। ਤਸਵੀਰ : ਅੰਮ੍ਰਿਤਪਾਲ ਸਿੰਘ ਬੰਟੀ 19-08-2026
ਪੁਰਖਾਲੀ, 18 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਪੰਜਾਬ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਘਾੜ ਇਲਾਕੇ ਦੇ ਦੋ ਪ੍ਰਮੁੱਖ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੀਆਂਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਖਾਲੀ ਪਿਛਲੇ ਕਈ ਮਹੀਨਿਆਂ ਤੋਂ ਬਿਨਾਂ ਪ੍ਰਿੰਸੀਪਲ ਦੇ ਚੱਲ ਰਹੇ ਹਨ। ਇਹ ਦੋਵੇਂ ਸਕੂਲ, ਜਿਨ੍ਹਾਂ ਨੂੰ ਸੋਹਣੇ-ਸੋਹਣੇ ਤੇ ਮੋਟੇ-ਮੋਟੇ ਅੱਖਰਾਂ ‘ਚ ‘ਸਮਾਰਟ ਸਕੂਲ’ ਦਾ ਦਰਜਾ ਦਿੱਤਾ ਗਿਆ ਹੈ, ਪ੍ਰਿੰਸੀਪਲ ਤੋਂ ਵਾਂਝੇ ਹੋਣ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਸਕੂਲ ਪ੍ਰਿੰਸੀਪਲਾਂ ਦੀ ਘਾਟ ਦਾ ਸਿੱਧਾ ਅਸਰ ਬੱਚਿਆਂ ਦੀ ਪੜ੍ਹਾਈ ‘ਤੇ ਪੈ ਰਿਹਾ ਹੈ। ਇਸ ਤੋਂ ਇਲਾਵਾ, ਸਕੂਲ ਸਟਾਫ਼ ਦੇ ਪ੍ਰਬੰਧਕੀ ਅਤੇ ਹੋਰ ਰੋਜ਼ਾਨਾ ਦੇ ਕੰਮਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੀਆਂਪੁਰ ਦੇ ਪ੍ਰਿੰਸੀਪਲ 31 ਮਾਰਚ 2026 ਨੂੰ ਸੇਵਾ ਮੁਕਤ ਹੋ ਗਏ ਸਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਖਾਲੀ ਦੇ ਪ੍ਰਿੰਸੀਪਲ ਵਲੋਂ ਮਈ 2026 ‘ਚ ਸੇਵਾ ਮੁਕਤੀ ਲੈ ਲਈ ਸੀ, ਪਰ ਵਿਭਾਗ ਮੁੜ ਕੇ ਇਨ੍ਹਾਂ ਸਕੂਲਾਂ ‘ਚ ਪ੍ਰਿੰਸੀਪਲ ਭੇਜਣਾ ਭੁੱਲ ਗਿਆ। ਇਸ ਸਥਿਤੀ ਨੂੰ ਦੇਖਦੇ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਨ੍ਹਾਂ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ। ਮਾਪਿਆਂ ਦਾ ਕਹਿਣਾ ਹੈ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਕੀਤਾ ਜਾਵੇ ਅਤੇ ਇਨ੍ਹਾਂ ਸਕੂਲਾਂ ਨੂੰ ਜਲਦੀ ਪ੍ਰਿੰਸੀਪਲ ਭੇਜੇ ਜਾਣ ।
Ad Position 22
No active advertisement
ਪਿਛਲੀ ਖ਼ਬਰ ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਖੇੜੀ ਸਲਾਬਤਪੁਰ ਦੀ ਧੀ ਕੈਨੇਡਾ ’ਚ ਬਣੀ ਪੁਲਿਸ ਅਫ਼ਸਰ
Ad Position 24