ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
ਪੁਰਖਾਲੀ, 18 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਆਈ. ਈ.
ਪੁਰਖਾਲੀ, 18 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਰੋਪੜ ਵਿਖੇ ਸੈਸ਼ਨ 2026-27 ਵਿੱਚ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਦੇ ਪਾਠ ਤੇ ਪਵਿੱਤਰ ਦੀਪ ਜਗਾ ਕੇ ਕੀਤੀ ਗਈ। ਸੰਸਥਾ ਦੇ ਚੇਅਰਮੈਨ ਤੇਜਿੰਦਰ ਸਿੰਘ ਨੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਉਪਰੰਤ ਡਾ. ਕੰਚਨ ਸ਼ਰਮਾ ਪ੍ਰਿੰਸੀਪਲ ਨੇ ਆਪਣੀ ਸਵਾਗਤੀ ਭਾਸ਼ਣ ਪੇਸ਼ ਕੀਤਾ। ਇਸ ਉਪਰੰਤ ਡਾ. ਐਸ. ਐਸ. ਬਿੰਦਰਾ ਡਾਇਰੈਕਟਰ ਕੈਂਪਸ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਾਲਜ ਦਾ ਮੁੱਖ ਮੰਤਵ ਵਿਦਿਆਰਥੀਆਂ ਦਾ ਸਰਵ-ਪੱਖੀ ਵਿਕਾਸ ਅਤੇ ਕਿੱਤਾ ਮੁੱਖੀ ਵਿੱਦਿਆ ਪ੍ਰਦਾਨ ਕਰਨਾ ਹੈ। ਡਾ. ਗੁਰਪ੍ਰੀਤ ਸਿੰਘ, ਗਰੁੱਪ ਡਾਇਰੈਕਟਰ (ਅਕਾਦਮਿਕ) ਨੇ ਸਿੱਖਿਆ ਖੇਤਰ ਵਿਚ ਆ ਰਹੇ ਬਦਲਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਉਪਰੰਤ ਵਿਸ਼ਾਲ ਅਰੋੜਾ ਡੀਨ ਅਕਾਦਮਿਕ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਾਠਕ੍ਰਮ, ਸਕਾਲਰਸ਼ਿਪ ਤੋਂ ਇਲਾਵਾ ਅੱਜ ਦੇ ਯੁੱਗ ਦੀਆਂ ਐਡਵਾਂਸ ਤਕਨੀਕਾਂ ਬਾਰੇ ਜਾਣੂੰ ਕਰਵਾਇਆ ਗਿਆ। ਪਲੇਸਮੈਂਟ ਸੈੱਲ ਦੁਆਰਾ ਵਿਦਿਆਰਥੀਆਂ ਨੂੰ ਨੌਕਰੀ ਅਤੇ ਇੰਟਰਨਸ਼ਿਪ ਦ ੇ ਮੌਕਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੇ ਅੰਤ ਵਿਚ ਚਰਨਜੀਤ ਕੌਰ, ਸਹਾਇਕ ਪ੍ਰੋਫੈਸਰ ਵਲੋਂ ਸ਼ਿਰਕਤ ਕਰਨ ਆਏ ਮਹਿਮਾਨਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਨਿਤਿਕਾ ਸ਼ਰਮਾ ਸਹਾਇਕ ਪ੍ਰੋਫੈਸਰ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਪ੍ਰੀਤ ਸਿੰਘ ਪ੍ਰਿੰਸੀਪਲ ਆਰਕੀਟੈਕਚਰ, ਉਂਕਾਰ ਸਿੰਘ, ਜਤਿੰਦਰ ਕੁਮਾਰ ਤੇ ਭਵਨਪ੍ਰੀਤ ਕੌਰ ਆਦਿ ਹਾਜ਼ਰ ਸਨ।