20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬਰਨਾਲਾ ਦੀ ਸੰਗਤ ਵਲੋਂ ਸਾਵਣ ਅਸ਼ਟਮੀ ਮੌਕੇ ਕਈ ਤਰ੍ਹਾਂ ਦੇ ਪਕਵਾਨਾਂ ਦੇ ਵਿਸ਼ੇਸ਼ ਲੰਗਰ ਲਗਾਏ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ)-ਸਾਵਣ ਅਸ਼ਟਮੀ ਨਵਰਾਤਰਿਆਂ ਦੇ ਪਵਿੱਤਰ ਮੌਕੇ ਸ੍ਰੀ ਨੈਣਾਂ ਦੇਵੀ ਦਰਬਾਰ ਵਿਖੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂ ਦਰਸ਼ਨਾਂ ਲਈ ਪਹੁੰਚ ਰਹੇ ਹਨ। ਬਰਨਾਲਾ ਦੀ ਸੰਗਤ ਵਲੋਂ ਰਾਮਪੁਰ ਜੱਜਰ ਦੇ ਨਜ਼ਦੀਕ ਸ੍ਰੀ ਨੈਣਾਂ ਦੇਵੀ ਲੰਗਰ ਕਮੇਟੀ ਬਰਨਾਲਾ ਦੀ ਅਗਵਾਈ ਹੇਠ ਕਈ ਤਰ੍ਹਾਂ ਦੇ ਪਕਵਾਨਾਂ ਦਾ ਵਿਸ਼ੇਸ਼ ਲੰਗਰ ਲਗਾਏ ਗਏ ਹਨ।

Ad Position 21
No active advertisement
ਅਜੀਤ ਡੈਸਕ 20-08-2026
ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ)-ਸਾਵਣ ਅਸ਼ਟਮੀ ਨਵਰਾਤਰਿਆਂ ਦੇ ਪਵਿੱਤਰ ਮੌਕੇ ਸ੍ਰੀ ਨੈਣਾਂ ਦੇਵੀ ਦਰਬਾਰ ਵਿਖੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂ ਦਰਸ਼ਨਾਂ ਲਈ ਪਹੁੰਚ ਰਹੇ ਹਨ। ਬਰਨਾਲਾ ਦੀ ਸੰਗਤ ਵਲੋਂ ਰਾਮਪੁਰ ਜੱਜਰ ਦੇ ਨਜ਼ਦੀਕ ਸ੍ਰੀ ਨੈਣਾਂ ਦੇਵੀ ਲੰਗਰ ਕਮੇਟੀ ਬਰਨਾਲਾ ਦੀ ਅਗਵਾਈ ਹੇਠ ਕਈ ਤਰ੍ਹਾਂ ਦੇ ਪਕਵਾਨਾਂ ਦਾ ਵਿਸ਼ੇਸ਼ ਲੰਗਰ ਲਗਾਏ ਗਏ ਹਨ। ਲੰਗਰ ਕਮੇਟੀ ਵਲੋਂ ਸਵੇਰ ਤੋਂ ਲੈ ਕੇ ਰਾਤ ਤੱਕ ਸੰਗਤ ਦੀ ਸੇਵਾ ਕੀਤੀ ਜਾ ਰਹੀ ਹੈ। ਲੰਗਰ ਕਮੇਟੀ ਦੇ ਪ੍ਰਧਾਨ ਰਜਿੰਦਰ ਕੁਮਾਰ ਗੋਇਲ ਅਤੇ ਖ਼ਜ਼ਾਨਚੀ ਰੋਮੀ ਗੋਇਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਧਰਮਸ਼ਾਲਾ ‘ਚ ਸਾਲ 2008 ਤੋਂ ਲੰਗਰ ਸੇਵਾ ਦੀ ਸ਼ੁਰੂਆਤ ਕੀਤੀ ਗਈ ਸੀ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਸੰਗਤ ਦੇ ਸਹਿਯੋਗ ਨਾਲ ਇਹ ਸੇਵਾ ਲਗਾਤਾਰ ਚੱਲ ਰਹੀ ਹੈ। ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸੰਗਤ ਲਈ ਵੱਖਰਾ ਮੀਨੂ ਤਿਆਰ ਕੀਤਾ ਜਾਂਦਾ ਹੈ। ਸੰਗਤ ਦੀ ਪਸੰਦ ਅਤੇ ਲੋੜ ਨੂੰ ਧਿਆਨ ‘ਚ ਰੱਖਦਿਆਂ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕਰਕੇ ਸ਼ਰਧਾਲੂਆਂ ਨੂੰ ਪ੍ਰੇਮ ਅਤੇ ਸ਼ਰਧਾ ਨਾਲ ਭੋਜਨ ਛਕਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੰਗਤ ਦੇ ਰਹਿਣ ਲਈ ਵੀ ਧਰਮਸ਼ਾਲਾ ‘ਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਦੂਰ-ਦੁਰਾਡੇ ਤੋਂ ਮਾਤਾ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਕਰੀਬ 12 ਏ.ਸੀ. ਕਮਰੇ ਉਪਲਬਧ ਕਰਵਾਏ ਜਾ ਰਹੇ ਹਨ। ਇਸ ਨਾਲ ਬਾਹਰੋਂ ਆਉਣ ਵਾਲੀ ਸੰਗਤ ਨੂੰ ਰਾਤ ਸਮੇਂ ਰਹਿਣ ਲਈ ਵੀ ਸਹੂਲਤ ਮਿਲ ਰਹੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਅਸ਼ੋਕ ਕੁਮਾਰ, ਸੁਰੇਸ਼ ਸਿੰਗਲਾ, ਡਾ. ਲਾਜਪਤ ਰਾਏ, ਡਾ. ਜੈਪਾਲ, ਓਮ ਪ੍ਰਕਾਸ਼, ਗਿਆਨ ਕੇਟਰਿੰਗ, ਹਨੀ ਸ਼ਰਮਾ ਆਦਿ ਭਗਤ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗਿਆਨੀ ਗੜਗੱਜ ਤੇ ਐਡਵੋਕੇਟ ਧਾਮੀ ਨੇ ਖ਼ੁਦ ਟੱਕ ਲਗਾ ਕੇ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਟੀ.ਬੀ. ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24