20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬਰਸਾਤ ਨੇ ਮੁੜ ਖੋਲ੍ਹੀ ਰੂਪਨਗਰ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ

ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)-ਪਿਛਲੇ ਦੋ ਦਿਨਾਂ ਤੋਂ ਹੋ ਰਹੀ ਲਗਾਤਾਰ ਬਰਸਾਤ ਨੇ ਇੱਕ ਵਾਰ ਫਿਰ ਰੂਪਨਗਰ ਸ਼ਹਿਰ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਹਰ ਬਰਸਾਤ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਉਂਦੀ ਹੈ, ਪਰ ਇਸ ਦਾ ਸਥਾਈ ਹੱਲ ਨਹੀਂ ਹੋ ਸਕਿਆ।

Ad Position 21
No active advertisement
ਬਾਲਟੀਆਂ ਨਾਲ ਘਰਾਂ ਵਿਚ ਵੜਿਆ ਪਾਣੀ ਕੱਢ ਰਿਹਾ ਇੱਕ ਵਿਅਕਤੀ। 20-08-2026
ਰੂਪਨਗਰ, 19 ਅਗਸਤ (ਸਤਨਾਮ ਸਿੰਘ ਸੱਤੀ)-ਪਿਛਲੇ ਦੋ ਦਿਨਾਂ ਤੋਂ ਹੋ ਰਹੀ ਲਗਾਤਾਰ ਬਰਸਾਤ ਨੇ ਇੱਕ ਵਾਰ ਫਿਰ ਰੂਪਨਗਰ ਸ਼ਹਿਰ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਹਰ ਬਰਸਾਤ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਉਂਦੀ ਹੈ, ਪਰ ਇਸ ਦਾ ਸਥਾਈ ਹੱਲ ਨਹੀਂ ਹੋ ਸਕਿਆ। ਵਾਰਡ ਨੰਬਰ 7 ਦੇ ਗਾਂਧੀ ਨਗਰ ਸਮੇਤ ਕਈ ਇਲਾਕਿਆਂ ਵਿਚ ਮੀਂਹ ਦਾ ਪਾਣੀ ਗਲੀਆਂ ਅਤੇ ਸੜਕਾਂ ’ਤੇ ਖੜ੍ਹਾ ਹੋਣ ਦੇ ਨਾਲ ਲੋਕਾਂ ਦੇ ਘਰਾਂ ਵਿਚ ਵੀ ਦਾਖ਼ਲ ਹੋ ਗਿਆ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਲਾਕਾ ਨਿਵਾਸੀਆਂ ਅਨੁਸਾਰ ਸੀਵਰੇਜ ਅਤੇ ਡਰੇਨੇਜ ਸਿਸਟਮ ਠੀਕ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ। ਥੋੜ੍ਹੀ ਜਿਹੀ ਬਰਸਾਤ ਨਾਲ ਹੀ ਗਲੀਆਂ ਵਿਚ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਕਈ ਥਾਵਾਂ ’ਤੇ ਘਰਾਂ ਤੇ ਦੁਕਾਨਾਂ ਦੇ ਬਾਹਰ ਤੱਕ ਪਹੁੰਚ ਜਾਂਦਾ ਹੈ। ਸ਼ਨੀ ਮੰਦਰ ਵਾਲੀ ਸੜਕ ਦੀ ਸਥਿਤੀ ਵੀ ਲੰਬੇ ਸਮੇਂ ਤੋਂ ਬੇਹਾਲ ਹੈ। ਇੱਥੇ ਬਰਸਾਤੀ ਪਾਣੀ ਦੀ ਨਿਕਾਸੀ ਠੀਕ ਢੰਗ ਨਾਲ ਨਾ ਹੋਣ ਕਾਰਨ ਮੀਂਹ ਪੈਂਦਿਆਂ ਹੀ ਸੜਕ ਅਤੇ ਆਸ-ਪਾਸ ਦੇ ਇਲਾਕੇ ਪਾਣੀ ਦੀ ਮਾਰ ਹੇਠ ਆ ਜਾਂਦੇ ਹਨ। ਇਲਾਕਾ ਵਾਸੀਆਂ ਅਨੁਸਾਰ ਚੋਆ ਮੁਹੱਲੇ ਵੱਲ ਜਾਣ ਵਾਲੀ ਸੜਕ ਦੇ ਮੁੱਖ ਦੁਆਰ ’ਤੇ ਬਣਾਏ ਵੱਡੇ ਰੈਂਪ ਕਾਰਨ ਵੀ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਈ ਹੈ। ਪਾਣੀ ਦੇ ਵਹਾਅ ਵਿਚ ਰੁਕਾਵਟ ਪੈਣ ਕਾਰਨ ਪਾਣੀ ਆਸ-ਪਾਸ ਦੇ ਘਰਾਂ ਵੱਲ ਮੁੜ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਵੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਨਹੀਂ ਹੋ ਸਕਿਆ, ਜਿਸ ਕਾਰਨ ਪਿਛਲੇ ਕੌਂਸਲਰਾਂ ਪ੍ਰਤੀ ਨਾਰਾਜ਼ਗੀ ਰਹੀ ਹੈ। ਲੋਕਾਂ ਨੂੰ ਉਮੀਦ ਹੈ ਕਿ ਨਵੀਂ ਨਗਰ ਕੌਂਸਲ ਇਸ ਸਮੱਸਿਆ ਵੱਲ ਤੁਰੰਤ ਧਿਆਨ ਦੇਵੇਗੀ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਸੀਵਰੇਜ, ਨਾਲੀਆਂ ਅਤੇ ਡਰੇਨੇਜ ਦੀ ਸਫ਼ਾਈ ਕਰਵਾਈ ਜਾਵੇ ਅਤੇ ਬਰਸਾਤੀ ਪਾਣੀ ਦੇ ਵਹਾਅ ਵਿਚ ਰੁਕਾਵਟਾਂ ਦੂਰ ਕੀਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਪੰਜਾਬੀ ਲੋਕ ਗਾਇਕ ਪੰਮੀ ਬਾਈ ਵਲੋਂ ਇਕਬਾਲ ਸਿੰਘ ਲਾਲਪੁਰਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬਾਹਰੀ ਕਾਲੋਨੀਆਂ ਦੇ ਬਰਸਾਤੀ ਪਾਣੀ ਨਾਲ ਹਾਲੋਂ-ਬੇਹਾਲ ਹੋਈ ਰਣ­­ਜੀਤ ਐਵੇਨਿਊ ਕਾਲੋਨੀ
Ad Position 24