ਸ੍ਰੀ ਅਨੰਦਪੁਰ ਸਾਹਿਬ ਨੂੰ ਧਾਰਮਿਕ ਅਤੇ ਵਿਰਾਸਤੀ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਇਕਬਾਲ ਸਿੰਘ ਲਾਲਪੁਰਾ ਵਲੋਂ ਕੇਂਦਰੀ ਮੰਤਰੀ ਨਾਲ ਅਹਿਮ ਵਿਚਾਰਾਂ
ਰੂਪਨਗਰ, 19 ਅਗਸਤ (ਯਸ਼ਵੰਤ ਬੱਸੀ)-ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਕੇਂਦਰੀ ਸਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਅਮੀਰ ਵਿਰਾਸਤ, ਮਹਾਨ ਇਤਿਹਾਸ ਅਤੇ ਵਿਲੱਖਣ ਸਭਿਆਚਾਰਕ ਪਛਾਣ, ਵਿਸ਼ੇਸ਼ ਤੌਰ ’ਤੇ ਖ਼ਾਲਸੇ ਦੀ ਪਵਿੱਤਰ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਸਬੰਧੀ ਗੰਭੀਰ ਅਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ ਗਿਆ।
ਕ
ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਦੌਰਾਨ ਇਕਬਾਲ ਸਿੰਘ ਲਾਲਪੁਰਾ
20-08-2026
ਰੂਪਨਗਰ, 19 ਅਗਸਤ (ਯਸ਼ਵੰਤ ਬੱਸੀ)-ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਕੇਂਦਰੀ ਸਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਅਮੀਰ ਵਿਰਾਸਤ, ਮਹਾਨ ਇਤਿਹਾਸ ਅਤੇ ਵਿਲੱਖਣ ਸਭਿਆਚਾਰਕ ਪਛਾਣ, ਵਿਸ਼ੇਸ਼ ਤੌਰ ’ਤੇ ਖ਼ਾਲਸੇ ਦੀ ਪਵਿੱਤਰ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਸਬੰਧੀ ਗੰਭੀਰ ਅਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਇਕਬਾਲ ਸਿੰਘ ਲਾਲਪੁਰਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਕੇਵਲ ਇੱਕ ਇਤਿਹਾਸਕ ਸ਼ਹਿਰ ਨਹੀਂ, ਸਗੋਂ ਸਿੱਖ ਧਰਮ, ਖ਼ਾਲਸਾਈ ਪਰੰਪਰਾਵਾਂ, ਅਧਿਆਤਮਿਕ ਚੇਤਨਾ, ਬਹਾਦਰੀ, ਕੁਰਬਾਨੀ ਅਤੇ ਮਨੁੱਖੀ ਬਰਾਬਰੀ ਦਾ ਜੀਵੰਤ ਪ੍ਰਤੀਕ ਹੈ। ਇਸ ਪਾਵਨ ਧਰਤੀ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਇਤਿਹਾਸ ਜੁੜਿਆ ਹੋਇਆ ਹੈ। ਇਸ ਲਈ ਇਸ ਸ਼ਹਿਰ ਦੀ ਪਵਿੱਤਰਤਾ, ਕੁਦਰਤੀ ਸੁੰਦਰਤਾ, ਧਾਰਮਿਕ ਮਰਿਆਦਾ ਅਤੇ ਇਤਿਹਾਸਕ ਸਰੂਪ ਨੂੰ ਕਾਇਮ ਰੱਖਦਿਆਂ ਇਸ ਦਾ ਯੋਜਨਾਬੱਧ ਵਿਕਾਸ ਕਰਨਾ ਬਹੁਤ ਜ਼ਰੂਰੀ ਹੈ। ਸ. ਲਾਲਪੁਰਾ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਦੇਸ਼-ਵਿਦੇਸ਼ ਤੋਂ ਹਰ ਸਾਲ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਸੈਲਾਨੀ ਪਹੁੰਚਦੇ ਹਨ। ਇੱਥੇ ਧਾਰਮਿਕ ਅਤੇ ਵਿਰਾਸਤੀ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ। ਇਸ ਇਤਿਹਾਸਕ ਸ਼ਹਿਰ ਨੂੰ ਬਿਹਤਰ ਸੜਕੀ ਸੰਪਰਕ, ਸੁਚੱਜੀ ਆਵਾਜਾਈ, ਸਫ਼ਾਈ, ਪਾਰਕਿੰਗ, ਯਾਤਰੀ ਸਹੂਲਤਾਂ, ਜਾਣਕਾਰੀ ਕੇਂਦਰਾਂ ਅਤੇ ਵਿਰਾਸਤੀ ਸਥਾਨਾਂ ਦੀ ਸੰਭਾਲ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਸ਼ਵ ਪੱਧਰ ਦੇ ਪ੍ਰਮੁੱਖ ਧਾਰਮਿਕ ਅਤੇ ਵਿਰਾਸਤੀ ਸੈਰ-ਸਪਾਟਾ ਕੇਂਦਰ ਵਜੋਂ ਸਥਾਪਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਸੁਝਾਅ ਦਿੱਤਾ ਕਿ ਵਿਕਾਸ ਦੀ ਕਿਸੇ ਵੀ ਯੋਜਨਾ ਨੂੰ ਤਿਆਰ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਅਤੇ ਇਤਿਹਾਸਕ ਸਰੂਪ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਆਧੁਨਿਕ ਸਹੂਲਤਾਂ ਦਾ ਵਿਸਥਾਰ ਇਸ ਢੰਗ ਨਾਲ ਕੀਤਾ ਜਾਵੇ ਕਿ ਸ਼ਹਿਰ ਦੀ ਅਧਿਆਤਮਿਕ ਭਾਵਨਾ, ਪਰੰਪਰਾਗਤ ਵਾਸਤੂਕਲਾ ਅਤੇ ਸੱਭਿਆਚਾਰਕ ਪਛਾਣ ਪੂਰੀ ਤਰ੍ਹਾਂ ਸੁਰੱਖਿਅਤ ਰਹੇ। ਇਸ ਮਹਤਵਪੂਰਨ ਕਾਰਜ ਵਿਚ ਸਥਾਨਕ ਲੋਕਾਂ, ਇਤਿਹਾਸਕਾਰਾਂ, ਧਾਰਮਿਕ ਸੰਸਥਾਵਾਂ ਅਤੇ ਸੈਰ-ਸਪਾਟਾ ਮਾਹਿਰਾਂ ਦੇ ਸੁਝਾਵਾਂ ਨੂੰ ਵੀ ਵਿਕਾਸ ਯੋਜਨਾਵਾਂ ਦਾ ਅਹਿਮ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ। ਇਕਬਾਲ ਸਿੰਘ ਲਾਲਪੁਰਾ ਨੇ ਆਖਿਆ ਕਿ ਸ੍ਰੀ ਅਨੰਦਪੁਰ ਸਾਹਿਬ ਖ਼ਾਲਸੇ ਦੀ ਪਵਿੱਤਰ ਧਰਤੀ ਅਤੇ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਮਹਾਨ ਤੀਰਥ ਹੈ। ਇਹ ਭਾਰਤ ਦੀ ਅਧਿਆਤਮਿਕ, ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਜੀਵੰਤ ਪ੍ਰਤੀਕ ਹੈ। ਉਨ੍ਹਾਂ ਨੇ ਗਜੇਂਦਰ ਸਿੰਘ ਸ਼ੇਖਾਵਤ ਅੱਗੇ ਸ੍ਰੀ ਅਨੰਦਪੁਰ ਸਾਹਿਬ ਸਮੇਤ ਰੂਪਨਗਰ ਜ਼ਿਲ੍ਹੇ ਦੇ ਹੋਰ ਮਹੱਤਵਪੂਰਨ ਧਾਰਮਿਕ, ਇਤਿਹਾਸਕ ਅਤੇ ਕੁਦਰਤੀ ਸਥਾਨਾਂ ਨੂੰ ਇੱਕ ਵਿਸ਼ੇਸ਼ ਵਿਰਾਸਤੀ ਸੈਰ-ਸਪਾਟਾ ਸਰਕਟ ਨਾਲ ਜੋੜਨ ਦੀ ਸੰਭਾਵਨਾ ਵੀ ਰੱਖੀ। ਉਨ੍ਹਾਂ ਕਿਹਾ ਕਿ ਅਜਿਹੀ ਯੋਜਨਾ ਨਾਲ ਪੰਜਾਬ ਦੀ ਸ਼ਾਨਦਾਰ ਵਿਰਾਸਤ ਨੂੰ ਰਾਸ਼ਟਰੀ ਅਤੇ ਕੌਮਾਂਤਰੀ ਪੱਧਰ ’ਤੇ ਨਵੀਂ ਪਛਾਣ ਮਿਲੇਗੀ। ਇਸ ਨਾਲ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤ ਾ ਸਬੰਧੀ ਰੱਖੇ ਗਏ ਵਿਚਾਰਾਂ ਨੂੰ ਗੰਭੀਰਤਾ ਨਾਲ ਸੁਣਿਆ। ਸ. ਲਾਲਪੁਰਾ ਨੇ ਮੁਲਾਕਾਤ ਨੂੰ ਬਹੁਤ ਹੀ ਸਕਾਰਾਤਮਕ ਅਤੇ ਉਤਸ਼ਾਹਜਨਕ ਦੱਸਦਿਆਂ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਵਿਰਾਸਤ, ਸਭਿਆਚਾਰ ਅਤੇ ਸੈਰ-ਸਪਾਟਾ ਸਮਰੱਥਾ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਨਾਲ ਮਿਲ ਕੇ ਨਿਰੰਤਰ ਯਤਨ ਕਰਦੇ ਰਹਿਣਗੇ।