20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਿੰਡ ਟਿੱਬਾ ਟੱਪਰੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਨੂਰਪੁਰ ਬੇਦੀ, 19 ਅਗਸਤ (ਵਿੰਦਰਪਾਲ ਝਾਂਡੀਆਂ)-ਸਾਉਣ ਦੀਆਂ ਫੁਹਾਰਾਂ ਅਤੇ ਪੰਜਾਬੀ ਲੋਕ-ਰੰਗਾਂ ਦੀ ਮਹਿਕ ਦਰਮਿਆਨ ਪਿੰਡ ਟਿੱਬਾ ਟੱਪਰੀਆਂ ਵਿਖੇ ਤੀਆਂ ਦਾ ਤਿਉਹਾਰ ਬੜੇ ਚਾਵਾਂ, ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪਿੰਡ ਦੀਆਂ ਮਹਿਲਾਵਾਂ ਅਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਗਿੱਧਾ, ਬੋਲੀਆਂ ਅਤੇ ਹੋਰ ਲੋਕ-ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਦੀਆਂ ਮਨਮੋਹਕ ਝਲਕੀਆਂ ਪੇਸ਼ ਕੀਤੀਆਂ।

Ad Position 21
No active advertisement
ਅਜੀਤ ਡੈਸਕ 20-08-2026
ਨੂਰਪੁਰ ਬੇਦੀ, 19 ਅਗਸਤ (ਵਿੰਦਰਪਾਲ ਝਾਂਡੀਆਂ)-ਸਾਉਣ ਦੀਆਂ ਫੁਹਾਰਾਂ ਅਤੇ ਪੰਜਾਬੀ ਲੋਕ-ਰੰਗਾਂ ਦੀ ਮਹਿਕ ਦਰਮਿਆਨ ਪਿੰਡ ਟਿੱਬਾ ਟੱਪਰੀਆਂ ਵਿਖੇ ਤੀਆਂ ਦਾ ਤਿਉਹਾਰ ਬੜੇ ਚਾਵਾਂ, ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪਿੰਡ ਦੀਆਂ ਮਹਿਲਾਵਾਂ ਅਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਗਿੱਧਾ, ਬੋਲੀਆਂ ਅਤੇ ਹੋਰ ਲੋਕ-ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਦੀਆਂ ਮਨਮੋਹਕ ਝਲਕੀਆਂ ਪੇਸ਼ ਕੀਤੀਆਂ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨੀਸ਼ਾ ਚੱਢਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਸਮਾਗਮ ਵਿਚ ਸ਼ਾਮਲ ਮਹਿਲਾਵਾਂ ਨਾਲ ਤੀਆਂ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਪੰਜਾਬੀ ਸਭਿਆਚਾਰ ਸਾਡੀ ਪਹਿਚਾਣ ਅਤੇ ਸਾਡੀਆਂ ਪੀੜ੍ਹੀਆਂ ਦੀ ਵਿਰਾਸਤੀ ਧਰੋਹਰ ਹੈ, ਜਿਸ ਨੂੰ ਸਾਂਭਣਾ ਸਿਰਫ਼ ਕਿਸੇ ਇੱਕ ਵਰਗ ਦੀ ਨਹੀਂ, ਸਗੋਂ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੈਡਮ ਨੀਸ਼ਾ ਚੱਢਾ ਨੇ ਕਿਹਾ ਕਿ ਤੀਆਂ ਸਿਰਫ਼ ਇੱਕ ਤਿਉਹਾਰ ਨਹੀਂ, ਬਲਕਿ ਪੰਜਾਬ ਦੀਆਂ ਮਹਿਲਾਵਾਂ ਦੀਆਂ ਭਾਵਨਾਵਾਂ, ਰਿਸ਼ਤਿਆਂ ਅਤੇ ਲੋਕ-ਜੀਵਨ ਨਾਲ ਜੁੜੀ ਇੱਕ ਅਮੀਰ ਪ੍ਰੰਪਰਾ ਹੈ। ਗਿੱਧੇ ਦੀਆਂ ਤਾਲਾਂ ਅਤੇ ਬੋਲੀਆਂ ਦੀ ਗੂੰਜ ਪੰਜਾਬ ਦੇ ਉਸ ਸਾਦੇ-ਸੁਹਣੇ ਵਿਰਸੇ ਦੀ ਯਾਦ ਦਿਵਾਉਂਦੀ ਹੈ, ਜਿਸ ਵਿਚ ਸਾਂਝ, ਪਿਆਰ ਅਤੇ ਖ਼ੁਸ਼ੀ ਦੇ ਰੰਗ ਵੱਸਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਸਭਿਆਚਾਰ ਨਾਲ ਜੋੜਨ ਦਾ ਸੁੰਦਰ ਮਾਧਿਅਮ ਬਣਦੇ ਹਨ। ਉਨ੍ਹਾਂ ਪਿੰਡ ਵਾਸੀਆਂ ਵਲੋਂ ਤੀਆਂ ਦੇ ਤਿਉਹਾਰ ਨੂੰ ਰਵਾਇਤੀ ਰੰਗਾਂ ਅਤੇ ਉਤਸ਼ਾਹ ਨਾਲ ਮਨਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸਮੂਹ ਮਹਿਲਾਵਾਂ ਤੇ ਮੁਟਿਆਰਾਂ ਨੂੰ ਤੀਆਂ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਸਮਾਗਮ ਦੇ ਪ੍ਰਬੰਧਕਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ, ਮਹਿਲਾਵਾਂ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 21 ਨੂੰ ਪੰਜਾਬ ਬੰਦ ਸਫਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੇ ਨੂਰਪੁਰ ਬੇਦੀ ਵਿਖੇ ਦੁਕਾਨਦਾਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨੂੰ ਧਾਰਮਿਕ ਅਤੇ ਵਿਰਾਸਤੀ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਇਕਬਾਲ ਸਿੰਘ ਲਾਲਪੁਰਾ ਵ...
Ad Position 24