19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੱਲ੍ਹ ਦੇ ਪੰਜਾਬ ਬੰਦ ਲਈ ਇਲਾਕਾ ਨਿਵਾਸੀ ਸਹਿਯੋਗ ਕਰਨ

ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ)-ਸਿੱਖ ਕੌਮ ਦੇ ਜੁਝਾਰੂ ਯੋਧੇ ਪੰਜਾਬ ਅਤੇ ਪੰਥਕ ਹਿਤਾਂ ਦੀ ਲੜਾਈ ਲੜਦੇ ਹੋਏ ਲੰਮੇ ਸਮੇਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਤਸ਼ੱਦਦ ਝੱਲ ਰਹੇ ਹਨ । ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕਰਨ ਲਈ ਸ਼ਹਿਰ ਅਤੇ ਇਲਾਕੇ ਦੀਆਂ ਸਮੂਹ ਵਪਾਰਿਕ ਜਥੇਬੰਦੀਆਂ ਆਪ ਮੁਹਾਰੇ ਸਹਿਯੋਗ ਕਰਨ।

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਵਿਖੇ ਭੁਪਿੰਦਰ ਸਿੰਘ ਬਜਰੂੜ, ਸ਼ਮਸ਼ੇਰ ਸਿੰਘ ਸ਼ੇਰਾ, ਅਮਨਦੀਪ ਸਿੰਘ, ਜਸਪਾਲ ਸਿੰਘ, ਜੈਮਲ ਸਿੰਘ ਭੜੀ ਆਦਿ ਆਗੂ 21 ਅਗਸਤ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕਰਦੇ ਹੋਏ । 20-08-2026
ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ)-ਸਿੱਖ ਕੌਮ ਦੇ ਜੁਝਾਰੂ ਯੋਧੇ ਪੰਜਾਬ ਅਤੇ ਪੰਥਕ ਹਿਤਾਂ ਦੀ ਲੜਾਈ ਲੜਦੇ ਹੋਏ ਲੰਮੇ ਸਮੇਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਤਸ਼ੱਦਦ ਝੱਲ ਰਹੇ ਹਨ । ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕਰਨ ਲਈ ਸ਼ਹਿਰ ਅਤੇ ਇਲਾਕੇ ਦੀਆਂ ਸਮੂਹ ਵਪਾਰਿਕ ਜਥੇਬੰਦੀਆਂ ਆਪ ਮੁਹਾਰੇ ਸਹਿਯੋਗ ਕਰਨ। ਇਹ ਅਪੀਲ ਅੱਜ ਸਥਾਨਕ ਪ੍ਰੈੱਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ, ਜੈਮਲ ਸਿੰਘ ਭੜੀ ਜਰਨਲ ਸਕੱਤਰ, ਸਰਪੰਚ ਜਸਪਾਲ ਸਿੰਘ ਢਾਹੇ ਮੈਂਬਰ ਜ਼ਿਲ੍ਹਾ ਪਰਿਸ਼ਦ ਰੂਪਨਗਰ, ਭੁਪਿੰਦਰ ਸਿੰਘ ਬਜਰੂੜ ਸਰਪ੍ਰਸਤ ਸਿੱਖ ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਭਾਈ ਅਮਨਦੀਪ ਸਿੰਘ ਅਬਿਆਣਾ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਨੇ ਕੀਤੀ। ਉਨ੍ਹਾਂ ਕਿਹਾ ਕਿ ਬੀਤੇ 29 ਜੁਲਾਈ ਨੂੰ ਅਕਾਲੀ ਦਲ ਵਾਰਿਸ ਪੰਜਾਬ ਅਤੇ 15 ਅਗਸਤ ਨੂੰ ਪੰਜਾਬ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਤੇ ਸੰਸਥਾਵਾਂ ਵਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਕੀਤੇ ਅੰਨ੍ਹੇ ਤਸ਼ੱਦਦ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਉਕਤ ਆਗੂਆਂ ਨੇ ਦੋਸ਼ ਲਗਾਇਆਂ ਕਿ ਸਿੱਖਾਂ ਨੂੰ ਆਪਣੇ ਹੀ ਦੇਸ਼ ਜਿਸ ਦੀ ਆਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ, ਵਲੋਂ ਸਿੱਖਾਂ ਨੂੰ ਇਨਸਾਫ਼ ਦੇਣ ਦੀ ਬਜਾਏ ਦੋਹਰੇ ਕਾਨੂੰਨੀ ਮਾਪਦੰਡ ਅਪਣਾਕੇ ਬੇਗਾਨੀਆਂ ਦਾ ਅਹਿਸਾਸ ਕਰਾਇਆ ਜਾ ਰਿਹਾ ਹੈ । ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਪੂਰਨ ਪੰਜਾਬ ਬੰਦ ਨੂੰ ਜ਼ਿਲ੍ਹਾ ਰੂਪਨਗਰ ਦੇ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਕੀਰਤਪੁਰ ਸਾਹਿਬ, ਭਰਤਗੜ੍ਹ ਘਨੌਲੀ, ਨੂਰਪੁਰ ਬੇਦੀ ਆਦਿ ਦੇ ਸਾਰੇ ਦੁਕਾਨਦਾਰ ਆਪਣੇ ਕਾਰੋਬਾਰ ਬੰਦ ਕਰਕੇ ਪੰਜਾਬ ਬੰਦ ਦਾ ਸੰਪੂਰਨ ਸਮਰਥਨ ਦੇਣ । ਉਨ੍ਹਾਂ ਕਿਹਾ ਕਿ 21 ਅਗਸਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਵੀ ਕੀਤੀ ਜਾਵੇਗੀ। ਇਸ ਮੌਕੇ ਉਕਤ ਤੋਂ ਇਲਾਵਾ ਮੁੱਖ ਬੁਲਾਰਾ ਢਾਡੀ ਮਨਜੀਤ ਸਿੰਘ ਅਤੇ ਸਰਕਲ ਪ੍ਰਧਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਨੰਦਪੁਰ ਸਾਹਿਬ, ਓੰਕਾਰ ਸਿੰਘ ਮਜਾਰੀ, ਹਰਮੇਸ਼ ਸਿੰਘ ਬੜੀਵਾਲ, ਬਲਜੀਤ ਸਿੰਘ ਬਠਲੋਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੰਗਤਾਂ ਦੀ ਰਿਹਾਇਸ਼ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਮਹਾਨ ਸੇਵਾ-ਜਥੇਦਾਰ ਗੜਗੱਜ ਅਗਲੀ ਖ਼ਬਰ ਡੀ.ਆਈ.ਜੀ. ਪਰਮਿੰਦਰ ਸਿੰਘ ਦੇ ਪਰਿਵਾਰ ਨਾਲ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਦੁੱਖ ਸਾਂਝਾ
Ad Position 24