ਸੰਗਤਾਂ ਦੀ ਰਿਹਾਇਸ਼ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਮਹਾਨ ਸੇਵਾ-ਜਥੇਦਾਰ ਗੜਗੱਜ
ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੇ ਅਗਲੇ ਪੜਾਅ ਦਾ ਲੈਂਟਰ ਆਰੰਭ ਕਰਨ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਦੇਸ਼-ਵਿਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੀ ਵੱਡੀ ਲੋੜ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੀ ਉਸਾਰੀ ਦੀ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ। ਬਾਬਾ ਸੁਖਵਿੰਦਰ ਸਿੰਘ ਦੀ ਸੁਚੱਜੀ ਦੇਖ-ਰੇਖ ਹੇਠ ਇਸ ਸੇਵਾ ਦਾ ਕਾਰਜ ਲਗਾਤਾਰ ਅੱਗੇ ਵਧ ਰਿਹਾ ਹੈ।
ਸ੍ਰੀ ਅਨੰਦਪੁਰ ਸਾਹਿਬ, 19 ਅਗਸਤ (ਕਰਨੈਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੇ ਅਗਲੇ ਪੜਾਅ ਦਾ ਲੈਂਟਰ ਆਰੰਭ ਕਰਨ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਦੇਸ਼-ਵਿਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੀ ਵੱਡੀ ਲੋੜ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੀ ਉਸਾਰੀ ਦੀ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ। ਬਾਬਾ ਸੁਖਵਿੰਦਰ ਸਿੰਘ ਦੀ ਸੁਚੱਜੀ ਦੇਖ-ਰੇਖ ਹੇਠ ਇਸ ਸੇਵਾ ਦਾ ਕਾਰਜ ਲਗਾਤਾਰ ਅੱਗੇ ਵਧ ਰਿਹਾ ਹੈ। ਸੰਪਰਦਾਇ ਭੂਰੀ ਵਾਲਿਆਂ ਵਲੋਂ ਕੀਤੀ ਜਾ ਰਹੀ ਇਸ ਮਹਾਨ ਸੇਵਾ ਤਹਿਤ ਯਾਤਰੀ ਨਿਵਾਸ ਦੀਆਂ 5 ਮੰਜ਼ਿਲਾਂ ਮੁਕੰਮਲ ਕਰਕੇ ਪਹਿਲਾ ਬਲਾਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ ਜਾ ਚੁੱਕਾ ਹੈ, ਜਿਸ ’ਚ ਸ਼ਰਧਾਲੂਆਂ ਨੂੰ ਰਿਹਾਇਸ਼ ਦੀ ਵੱਡੀ ਸਹੂਲਤ ਪ੍ਰਾਪਤ ਹੋ ਰਹੀ ਹੈ ਅਤੇ ਦੂਸਰੇ ਪੜਾਅ ਦੀ ਉਸਾਰੀ ਅੱਜ ਆਰੰਭ ਆ ਕੀਤੀ ਜਾ ਰਹੀ ਹੈ। ਸੇਵਾ ਦੀ ਇਸੇ ਲੜੀ ਤਹਿਤ ਅੱਜ ਦੂਜੇ ਪੜਾਅ ਦੀ ਲੈਂਟਰ ਦੀ ਆਰੰਭਤਾ ਦੀ ਅਰਦਾਸ ਉਪਰੰਤ ਜਥੇਦਾਰ ਕੁਲਦੀਪ ਸਿੰਘ ਗੜਗੱਜ , ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਸੁਖਵਿੰਦਰ ਸਿੰਘ, ਮੈਨੇਜਰ ਸ ਸਰਬਦਿਆਲ ਸਿੰਘ ਬਾਬਾ ਕਾਲਾ ਸਿੰਘ, ਬਾਬਾ ਰਤਨ ਸਿੰਘ, ਮੀਤ ਮੈਨੇਜਰ ਹਰਦੇਵ ਸਿੰਘ, ਜੇ. ਈ. ਬਲਜਿੰਦਰ ਸਿੰਘ ਤੇ ਅਮਨਦੀਪ ਸਿੰਘ ਸੰਤ ਭੂਰੀਵਾਲਿਆਂ ਦੇ ਮੈਨੇਜਰ ਤੇਜਿੰਦਰ ਸਿੰਘ ਤੇ ਇੰਜ. ਇੰਦਰਜੀਤ ਸਿੰਘ ਨੇ ਕੰਕਰੀਟ ਦੇ ਬਾਲਟੇ ਪਾ ਕੇ ਲੈਂਟਰ ਦੀ ਆਰੰਭਤਾ ਕੀਤੀ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਉਹ ਯਤਨਸ਼ੀਲ ਹਨ ਕਿ ਇਹ ਸੇਵਾ ਵੀ ਜਲਦ ਮੁਕੰਮਲ ਹੋਵੇ ਅਤੇ ਵੱਧ ਤੋਂ ਵੱਧ ਸੰਗਤਾਂ ਇਸ ਰਿਹਾਇਸ਼ ਲਈ ਵਰਤੋਂ ਕਰ ਸਕਣ। ਇਸ ਮੌਕੇ ਮੈਨੇਜਰ ਗੁਰਜਿੰਦਰ ਸਿੰਘ, ਰਣਧੀਰ ਸਿੰਘ ਸੋਨੂੰ, ਅਕਾਸ਼ਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰੀਤ ਸਿੰਘ, ਸੀਰਾ ਸਿੰਘ, ਪਵਨ ਕੁਮਾਰ, ਸੁਖਬੀਰ ਸਿੰਘ, ਸਰਬਜੀਤ ਸਿੰਘ, ਮੰਨਾ ਸਿੰਘ ਤੇ ਬਾਬਾ ਕਰਨਵੀਰ ਸਿੰਘ ਵੀ ਮੌਜੂਦ ਸਨ।