19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼੍ਰੀਮਤੀ ਵਿਸ਼ਵ ਜਯੋਤੀ ਸਿਵਲ ਜੱਜ ਕਮ ਜੁਡੀਸ਼ਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਪੀਰ ਬਾਬਾ ਜਿੰਦਾ ਸ਼ਹੀਦ ਦੇ ਮੇਲੇ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਅੱਜ ਸ਼੍ਰੀਮਤੀ ਵਿਸ਼ਵ ਜੋਤੀ ਸਿਵਲ ਕਮ ਜੁਡੀਸ਼ਲ ਮਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਵਲੋਂ, ਅੱਜ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਥਾਨ ਨਤਮਸਤਕ ਹੋਏ ਅਤੇ ਦਰਬਾਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ, ਇਸ ਦੌਰਾਨ ਥਾਣਾ ਮੁਖੀ ਨੂਰਪੁਰ ਬੇਦੀ ਗੁਰਮੁਖ ਸਿੰਘ ਅਤੇ ਪੀਰ ਬਾਬਾ ਜਿੰਦਾ ਸ਼ਹੀਦ ਕਮੇਟੀ ਮੈਂਬਰਾਂ ਨੇ ਜੱਜ ਸਾਹਿਬਾ ਦਾ ਸਨਮਾਨ ਕੀਤਾ। ਇਸ ਦੌਰਾਨ ਮੈਡਮ ਨੇ ਕਮੇਟੀ ਦੇ ਇਹਨਾਂ ਵਿਸ਼ੇਸ਼ ਉਪਰਾਲਿਆਂ ਦੀ ਜਿੱਥੇ ਸ਼ਲਾਘਾ ਕੀਤੀ ਉੱਥੇ ਹੀ ਪੀਰ ਬਾਬਾ ਜਿੰਦਾ ਸ਼ਹੀਦ ਟਰੱਸਟ ਵਲੋਂ ਕਰਵਾਏ ਜਾਂਦੇ ਵੱਖ-ਵੱਖ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਹ ਇਹਨਾਂ ਸਮੁੱਚੇ ਕਾਰਜਾਂ ਅਤੇ ਪ੍ਰਬੰਧਾਂ ਨੂੰ ਲੈ ਕੇ ਬਹੁਤ ਪ੍ਰਭਾਵਿਤ ਹੋਏ ਤੇ ਉਨ੍ਹਾਂ ਨੇ ਸਮੁੱਚੀ ਕਮੇਟੀ ਨੂੰ ਤੇ ਸੰਗਤ ਨੂੰ ਇਸ ਪਾਵਨ ਪਵਿੱਤਰ ਤਿਉਹਾਰ ਦੀਆ ਮੁਬਾਰਕਾਂ ਭੇਟ ਕੀਤੀਆਂ।

Ad Position 21
No active advertisement
ਅਜੀਤ ਡੈਸਕ 20-08-2026
ਨੂਰਪੁਰ ਬੇਦੀ, 19 ਅਗਸਤ (ਹਰਦੀਪ ਸਿੰਘ ਢੀਂਡਸਾ)-ਅੱਜ ਸ਼੍ਰੀਮਤੀ ਵਿਸ਼ਵ ਜੋਤੀ ਸਿਵਲ ਕਮ ਜੁਡੀਸ਼ਲ ਮਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਵਲੋਂ, ਅੱਜ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਥਾਨ ਨਤਮਸਤਕ ਹੋਏ ਅਤੇ ਦਰਬਾਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ, ਇਸ ਦੌਰਾਨ ਥਾਣਾ ਮੁਖੀ ਨੂਰਪੁਰ ਬੇਦੀ ਗੁਰਮੁਖ ਸਿੰਘ ਅਤੇ ਪੀਰ ਬਾਬਾ ਜਿੰਦਾ ਸ਼ਹੀਦ ਕਮੇਟੀ ਮੈਂਬਰਾਂ ਨੇ ਜੱਜ ਸਾਹਿਬਾ ਦਾ ਸਨਮਾਨ ਕੀਤਾ। ਇਸ ਦੌਰਾਨ ਮੈਡਮ ਨੇ ਕਮੇਟੀ ਦੇ ਇਹਨਾਂ ਵਿਸ਼ੇਸ਼ ਉਪਰਾਲਿਆਂ ਦੀ ਜਿੱਥੇ ਸ਼ਲਾਘਾ ਕੀਤੀ ਉੱਥੇ ਹੀ ਪੀਰ ਬਾਬਾ ਜਿੰਦਾ ਸ਼ਹੀਦ ਟਰੱਸਟ ਵਲੋਂ ਕਰਵਾਏ ਜਾਂਦੇ ਵੱਖ-ਵੱਖ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਹ ਇਹਨਾਂ ਸਮੁੱਚੇ ਕਾਰਜਾਂ ਅਤੇ ਪ੍ਰਬੰਧਾਂ ਨੂੰ ਲੈ ਕੇ ਬਹੁਤ ਪ੍ਰਭਾਵਿਤ ਹੋਏ ਤੇ ਉਨ੍ਹਾਂ ਨੇ ਸਮੁੱਚੀ ਕਮੇਟੀ ਨੂੰ ਤੇ ਸੰਗਤ ਨੂੰ ਇਸ ਪਾਵਨ ਪਵਿੱਤਰ ਤਿਉਹਾਰ ਦੀਆ ਮੁਬਾਰਕਾਂ ਭੇਟ ਕੀਤੀਆਂ। ਇਸ ਦੌਰਾਨ ਕਮੇਟੀ ਮੈਂਬਰ ਜੋਗਾ ਸਿੰਘ ਅਥਲੀਟ ਨਾਲ ਨਿਰਮਲ ਸਿੰਘ ਰਾਣੂ ਮਰ ਲਖਵਿੰਦਰ ਸਿੰਘ ਸੈਣੀ ਮਾਜਰਾ ਮਾਸਟਰ ਅਵਨੀਤ ਚੱਢਾ, ਐਸ.ਆਈ. ਮਲਕੀਤ ਸਿੰਘ, ਏ.ਐਸ.ਆਈ. ਪ੍ਰਦੀਪ ਸ਼ਰਮਾ, ਏ.ਐਸ.ਆਈ. ਗੁਰਿੰਦਰ ਸਿੰਘ, ਰਾਜਕੁਮਾਰ ਆਰਕੇ ਸਮੇਤ ਸਮੁੱਚਾ ਸਟਾਫ਼ ਅਤੇ ਕਮੇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ’ਚ ਪਹਿਲੀ ਵਾਰ ਪਸ਼ੂ ਪਾਲਕਾਂ ਲਈ ਲੱਗੇਗਾ ਵਿਸ਼ੇਸ਼ ਟਰੇਨਿੰਗ ਕੈਂਪ: ਵਿਧਾਇਕ ਚੱਢਾ ਅਗਲੀ ਖ਼ਬਰ ਐਡ. ਨਰਿੰਦਰ ਪਰਾਸ਼ਰ ਬਲਾਕ ਕਾਂਗਰਸ ਦੇ ਪ੍ਰਧਾਨ ਬਣੇ
Ad Position 24