21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਵਪਾਰ ਮੰਡਲ ਮੋਰਿੰਡਾ ਦੇ ਪ੍ਰਧਾਨ ਮਨਜੀਤ ਸਿੰਘ ਭਾਟੀਆ ਨਾਲ ਮੀਟਿੰਗ ਕਰਦੇ ਹੋਏ। ਭਾਕਿਯੂ ਲੱਖੋਵਾਲ ਨੇ ਮੋਰਿੰਡਾ ਮੁਕੰਮਲ ਬੰਦ ਕਰਨ ਲਈ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਮੋਰਿੰਡਾ, 20 ਅਗਸਤ (ਪ੍ਰਿਤਪਾਲ ਸਿੰਘ)- ਕੌਮੀ ਇਨਸਾਫ਼ ਮੋਰਚਾ ਮੋਹਾਲੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ਦੇ ਰੋਸ ਵਜੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਵਪਾਰ ਮੰਡਲ ਮੋਰਿੰਡਾ ਦੇ ਪ੍ਰਧਾਨ ਮਨਜੀਤ ਸਿੰਘ ਭਾਟੀਆ, ਵਪਾਰ ਮੰਡਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਪਾਵਨ ਕੁਮਾਰ ਦਾਨੀ ਅਤੇ ਪ੍ਰੀਤ ਸਵੀਟ ਹਾਊਸ ਨਾਲ ਮੀਟਿੰਗ ਕਰਕੇ ਸਵੇਰੇ 7 ਵਜੇ ਤੋਂ 2 ਵਜੇ ਤੱਕ ਸ਼ਹਿਰ ਦੀਆਂ ਸਮੂਹ ਦੁਕਾਨਾਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਬੰਦ ਵਿਚ 7 ਵਜੇ ਤੋਂ ਲੈ ਕੇ 2 ਵਜੇ ਤੱਕ ਮੋਰਿੰਡਾ ਬਾਜ਼ਾਰ ਬੰਦ ਰੱਖਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 21-08-2026
ਮੋਰਿੰਡਾ, 20 ਅਗਸਤ (ਪ੍ਰਿਤਪਾਲ ਸਿੰਘ)- ਕੌਮੀ ਇਨਸਾਫ਼ ਮੋਰਚਾ ਮੋਹਾਲੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ਦੇ ਰੋਸ ਵਜੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਵਪਾਰ ਮੰਡਲ ਮੋਰਿੰਡਾ ਦੇ ਪ੍ਰਧਾਨ ਮਨਜੀਤ ਸਿੰਘ ਭਾਟੀਆ, ਵਪਾਰ ਮੰਡਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਪਾਵਨ ਕੁਮਾਰ ਦਾਨੀ ਅਤੇ ਪ੍ਰੀਤ ਸਵੀਟ ਹਾਊਸ ਨਾਲ ਮੀਟਿੰਗ ਕਰਕੇ ਸਵੇਰੇ 7 ਵਜੇ ਤੋਂ 2 ਵਜੇ ਤੱਕ ਸ਼ਹਿਰ ਦੀਆਂ ਸਮੂਹ ਦੁਕਾਨਾਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਬੰਦ ਵਿਚ 7 ਵਜੇ ਤੋਂ ਲੈ ਕੇ 2 ਵਜੇ ਤੱਕ ਮੋਰਿੰਡਾ ਬਾਜ਼ਾਰ ਬੰਦ ਰੱਖਿਆ ਜਾਵੇਗਾ। ਇਸ ਮੌਕੇ ਗੁਰਚਰਨ ਸਿੰਘ ਢੋਲਣ ਮਾਜਰਾ, ਜਸਵਿੰਦਰ ਸਿੰਘ ਕਾਈਨੌਰ, ਭੁਪਿੰਦਰ ਸਿੰਘ ਮੁੰਡੀਆਂ, ਨੰਬਰਦਾਰ ਰਣਧੀਰ ਸਿੰਘ ਮਾਜਰੀ, ਜਗਤਾਰ ਸਿੰਘ ਖੈਰਪੁਰ, ਤਰਲੋਚਨ ਸਿੰਘ ਤਾਜਪੁਰਾ, ਮਹਿੰਦਰ ਸਿੰਘ, ਨੇਤਰ ਸਿੰਘ ਰੋਣੀ ਤੇ ਸੰਤੋਖ ਸਿੰਘ ਕਲਹੇੜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਬਾਈਪਾਸ ’ਤੇ ਬੇਹੱਦ ਖੱਡੇ, ਰਾਹਗੀਰਾਂ ਦੀਆਂ ਜਾਨਾਂ ਲਈ ਖ਼ੌਫ਼ ਬਣੇ ਦੁਆਬਾ, ਮਾਝਾ, ਜੰਮੂ ਕਸ਼ਮੀਰ ਅਤੇ ਹਿਮਾਚਲ ਦੀ... ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24